ਸ੍ਰੀ ਮੁਕਤਸਰ ਸਾਹਿਬ, 06 ਮਈ: ਵਧੀਕ ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਥਿੰਦ ਦੀ ਪ੍ਰਧਾਨਗੀ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਸਬੰਧੀ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹੇ ਦੇ ਸਾਰੇ ਪਿੰਡਾਂ ਵਿੱਚ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ 07 ਮਈ 2025 ਤੋਂ ‘ਨਸ਼ਾ ਮੁਕਤੀ ਯਾਤਰਾ’ ਦੀ ਸ਼ੁਰੂਆਤ ਸਬੰਧੀ ਮੀਟਿੰਗ ਦਾ ਆਯੋਜਨ ਬੀਤੇ ਦਿਨੀਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਗਿਆ।
ਪੰਜਾਬ ਦੇ 17 ਜ਼ਿਲ੍ਹਿਆਂ ‘ਚ ਭਲਕੇ ਹੋਵੇਗੀ ਮੌਕ ਡਰਿੱਲ
ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਯਾਤਰਾ ਅਧੀਨ ਜ਼ਿਲ੍ਹੇ ਦੇ ਸਾਰੇ ਪਿੰਡ ਕਵਰ ਕੀਤੇ ਜਾਣਗੇ ਅਤੇ ਹਰ ਰੋਜ਼ ਹਰੇਕ ਹਲਕੇ ਦੇ ਤਕਰੀਬਨ 3 ਪਿੰਡਾਂ ਵਿੱਚ ਇਹ ਯਾਤਰਾ ਲੋਕਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰੇਗੀ। ਇਸ ਲਈ ਸਮੂਹ ਉਪ ਮੰਡਲ ਮੈਜਿਸਟ੍ਰੇਟ ਨੂੰ ਆਪੋ-ਆਪਣੀ ਸਬ ਡਵੀਜ਼ਨ ਦਾ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ
ਇਸ ਮੌਕੇ ਉਨ੍ਹਾਂ ਸਮੂਹ ਐਸ.ਡੀ.ਐਮਜ਼ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਅਧੀਨ ਆਉਂਦੇ ਪਿੰਡਾਂ ਵਿੱਚ ਸੰਬਧਤ ਐਸ.ਐਚ.ਓ., ਸਬੰਧਤ ਸੀਨੀਅਰ ਮੈਡੀਕਲ ਅਫ਼ਸਰ ਅਤੇ ਸਬੰਧਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਦੀਆਂ ਟੀਮਾਂ ਬਣਾਈਆਂ ਜਾਣ, ਕਿਹੜੀ ਟੀਮ ਨੇ ਕਿੱਥੇ ਕੰਮ ਕਰਨਾ ਹੈ, ਉਸ ਸਬੰਧੀ ਸ਼ਡਿਊਲ ਤਿਆਰ ਕੀਤਾ ਜਾਵੇ ਤਾਂ ਜੋ ਇਸ ਕਾਰਜ ਨੂੰ ਸਹੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਇਸ ਮੌਕੇ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪ੍ਰੋਗਰਾਮ ਦਾ ਆਯੋਜਨ ਹੋਣਾ ਹੈ, ਉੱਥੇ ਪਹਿਲਾਂ ਤੋਂ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਨਾ ਯਕੀਨੀ ਬਣਾਇਆ ਜਾਵੇ ਅਤੇ ਪ੍ਰੋਗਰਾਮ ਵਾਲੀ ਥਾਂ ’ਤੇ ਸਾਰੇ ਪੁਖਤਾ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਇਸ ‘ਨਸ਼ਾ ਮੁਕਤੀ ਮੁਹਿੰਮ’ ਦੌਰਾਨ ਆਏ ਹੋਏ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਪੇਸ਼ ਨਾ ਆਵੇ।
ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਹਲਕਾ ਗਿੱਦੜਬਾਹਾ ਵਿਖੇ ਹੋਣ ਵਾਲੇ ਪ੍ਰੋਗਰਾਮਾਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ ਹੁਣ ਗਿੱਦੜਬਾਹਾ ਹਲਕੇ ਦੇ ਪਿੰਡਾਂ ਵਿੱਚ 09 ਮਈ 2025 ਨੂੰ ਭੁੱਟੀਵਾਲਾ, ਹਰੀਕੇ ਕਲਾਂ ਅਤੇ ਸਮਾਘ ਮੌੜ, 10 ਮਈ ਨੂੰ ਕੋਠੇ ਹਿੰਮਤਪੁਰਾ, ਦੌਲਾ ਅਤੇ ਪਿਓਰੀ, 11 ਮਈ ਨੂੰ ਸਾਹਿਬ ਚੰਦ, ਭਲਾਈਆਣਾ, ਕੋਟਲੀ ਅਬਲੂ ਅਤੇ ਕੋਠੇ, 12 ਮਈ ਨੂੰ ਦੂਹੇਵਾਲਾ, ਭੂੰਦੜ ਅਤੇ ਕਰਨੀਵਾਲਾ, 13 ਮਈ ਨੂੰ ਕੌਣੀ, ਸੂਰੇਵਾਲਾ ਅਤੇ ਵਾੜਾ ਕਿਸ਼ਨਪੁਰਾ, 14 ਮਈ ਨੂੰ ਲੁੰਡੇਵਾਲਾ, ਬਾਦੀਆਂ ਅਤੇ ਕੁਰਾਈਵਾਲਾ, 15 ਮਈ ਨੂੰ ਭਾਰੂ, ਹੁਸਨਰ ਅਤੇ ਬਬਾਣੀਆਂ ਅਤੇ 16 ਮਈ ਨੂੰ ਖਿੜਕੀਆਂਵਾਲਾ, ਆਸਾ ਬੁੱਟਰ ਅਤੇ ਗੂੜੀ ਸੰਘਰ ਪਿੰਡਾਂ ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾਵੇਗਾ।