ਸੰਗਰੂਰ, 17 ਸਤੰਬਰ 2025 : ਸੰਗਰੂਰ ਦੇ ਵਧੀਕ ਡਿਪਟੀ ਕਮਿਸ਼ਨਰ (ਜ) (Additional Deputy Commissioner (G)) ਵਲੋਂ ਅੱਜ ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਕੰਬਾਈਨ ਮਾਲਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਗਈ ਕਿ ਝੋਨੇ ਦੇ ਵਾਢੀ ਸੀਜ਼ਨ ਵਿੱਚ ਕੋਈ ਵੀ ਮਸ਼ੀਨ ਸੁਪਰ ਐੱਸ. ਐਮ. ਐੱਸ. (Machine Super S. M. S.) ਤੋਂ ਬਿਨਾ ਨਹੀਂ ਚਲਾਈ ਜਾ ਸਕਦੀ ਅਤੇ ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ‘ਤੇ ਪੂਰਨ ਪਾਬੰਦੀ ਹੈ ।
ਬਗੈਰ ਸੁਪਰ ਐੱਸ. ਐਮ. ਐੱਸ. ਤੋਂ ਕੰਬਾਈਨ ਨਾ ਚਲਾਈ ਜਾਵੇ ਵਧੀਕ ਡਿਪਟੀ ਕਮਿਸ਼ਨਰ ਦੀ ਕੰਬਾਈਨ ਮਾਲਕਾਂ ਨੂੰ ਹਦਾਇਤ
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ (Amit Bambi) ਨੇ ਕਿਹਾ ਕਿ ਜੀਰੀ ਦੀ ਕਟਾਈ ਦਾ ਸੀਜ਼ਨ ਸ਼ੁਰੂ ਹੋ ਗਿਆ ਹੈ । ਆਮ ਤੌਰ ‘ਤੇ ਵੇਖਣ ਵਿਚ ਆਇਆ ਹੈ ਕਿ ਜੀਰੀ ਦੀ ਕਟਾਈ (Harvesting cumin) ਲਈ ਕੰਬਾਇਨਾਂ ਦੀ ਵਰਤੋਂ 24 ਘੰਟੇ ਵਾਂਗ ਕੀਤੀ ਜਾਂਦੀ ਹੈ । ਇਸ ਲਈ ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਅਤੇ ਦੁਰਘਟਨਾ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ । ਇਸ ਤੋਂ ਇਲਾਵਾ ਕਬਾਇਨਾਂ ਨਾਲ ਰਾਤ ਵੇਲੇ ਹਰੀ ਜੀਰੀ ਜੋ ਕਿ ਚੰਗੀ ਤਰ੍ਹਾਂ ਸੁੱਕੀ ਨਹੀਂ ਹੁੰਦੀ ਉਸਦੀ ਕਟਾਈ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰਕੇ ਹਰੀ ਕੱਟੀ ਹੋਈ ਜੀਰੀ ਸੁੱਕਣ (Cumin drying) ‘ਤੇ ਕਾਲੀ ਪੈ ਜਾਂਦੀ ਹੈ, ਸਿੱਟੇ ਵਜੋਂ ਕਿਸਾਨਾਂ ਨੂੰ ਸਿੱਧੇ ਤੌਰ ‘ਤੇ ਨੁਕਸਾਨ ਝੱਲਣਾ ਪੈਂਦਾ ਹੈ ।
ਸ਼ਾਮ 06.00 ਵਜੇ ਤੋਂ ਸਵੇਰੇ 10.00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਦੀ ਵੀ ਮਨਾਹੀ
ਇਸ ਤੋਂ ਇਲਾਵਾ ਇਹ ਵੀ ਵੇਖਣ ਵਿੱਚ ਆਉਂਦਾ ਹੈ ਕਿ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਲਈ ਵਰਤੀਆਂ ਜਾਂਦੀਆਂ ਹਨ, ਜਿਹਨਾਂ ਨਾਲ ਜੀਰੀ ਦੀ ਕੁਆਲਟੀ ਖਰਾਬ ਹੋ ਜਾਂਦੀ ਹੈ ਅਤੇ ਕਈ ਕੰਬਾਇਨਾਂ ਵਿੱਚ ਤਕਨੀਕੀ ਨੁਕਸ ਹੋਣ ਕਾਰਣ ਵੀ ਜੀਰੀ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਇਸ ਕਾਰਣ ਖਰੀਦ ਏਜੰਸੀਆਂ ਵੱਲੋਂ ਜੀਰੀ ਦੀ ਖਰੀਦ ਕਰਨ ਤੋਂ ਮਨਾਹੀ ਕੀਤੀ ਜਾਂਦੀ ਹੈ। ਇਸ ਨਾਲ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ ।
ਜ਼ਿਲ੍ਹਾ ਸੰਗਰੂਰ ਅੰਦਰ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ‘ਤੇ ਪੂਰਨ ਪਾਬੰਦੀ ਹੈ
ਉਹਨਾਂ ਕਿਹਾ ਕਿ ਇਸ ਸਬੰਧੀ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਹੁਕਮ ਜਾਰੀ ਕੀਤੇ ਗਏ ਹਨ ਕਿ ਜ਼ਿਲ੍ਹਾ ਸੰਗਰੂਰ ਅੰਦਰ ਸ਼ਾਮ 6 ਵਜੇ ਤੋਂ ਲੈ ਕੇ ਸਵੇਰੇ 10 ਵਜੇ ਤੱਕ ਕੰਬਾਇਨਾਂ ਨਾਲ ਜੀਰੀ ਦੀ ਕਟਾਈ ‘ਤੇ ਪੂਰਨ ਪਾਬੰਦੀ ਹੈ । ਉਹਨਾਂ ਕੰਬਾਇਨਾਂ ਮਾਲਕਾਂ ਨੂੰ ਹਦਾਇਤ ਕੀਤੀ ਕਿ ਕੰਬਾਇਨ ਦੀ ਵਰਤੋਂ ਕਰਨ ਤੋਂ ਪਹਿਲਾਂ ਇਸ ਦੀ ਖੇਤੀਬਾੜੀ ਵਿਭਾਗ ਰਾਹੀਂ ਅਪਰੇਸ਼ਨ ਵਰਧੀਨੈਂਸ ਬਾਰੇ ਇੰਸਪੈਕਸ਼ਨ ਕਰਵਾਉਣੀ ਲਾਜ਼ਮੀ ਹੋਵੇਗੀ ਅਤੇ ਕੋਈ ਵੀ ਕੰਬਾਈਨ ਬਗੈਰ ਸੁਪਰ ਐੱਸ. ਐਮ. ਐੱਸ. ਤੋਂ ਨਹੀਂ ਚਲਾਈ ਜਾਵੇਗੀ ।
ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ ਜਾਰੀ ਹੈ ਅਤੇ ਸਾਰੇ ਕਿਸਾਨ ਤੇ ਕੰਬਾਈਨ ਮਾਲਕ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ
ਉਹਨਾਂ ਕਿਹਾ ਕਿ ਜ਼ਿਲ੍ਹੇ ਵਿਚ ਪਰਾਲੀ ਪ੍ਰਬੰਧਨ ਮੁਹਿੰਮ (Stubble management campaign in the district) ਜਾਰੀ ਹੈ ਅਤੇ ਸਾਰੇ ਕਿਸਾਨ ਤੇ ਕੰਬਾਈਨ ਮਾਲਕ ਇਸ ਮੁਹਿੰਮ ਵਿਚ ਪੂਰਾ ਸਹਿਯੋਗ ਦੇਣ । ਇਸ ਮੌਕੇ ਪ੍ਰਭਦੀਪ ਸਿੰਘ ਨੱਥੋਵਾਲ ਡਿਪਟੀ ਡਾਇਰੈਕਟਰ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਮੁੱਖ ਖੇਤੀਬਾੜੀ ਅਫ਼ਸਰ ਡਾ. ਧਰਮਿੰਦਰਜੀਤ ਸਿੰਘ ਤੇ ਸਟਾਫ਼ ਅਤੇ ਜ਼ਿਲ੍ਹੇ ਦੇ ਕੰਬਾਈਨ ਮਾਲਕ ਮੌਜੂਦ ਸਨ ।
Read Moe : ਝੋਨੇ ਦੀ ਰਹਿੰਦ ਖੂੰਹਦ, ਪਰਾਲੀ ਅਤੇ ਨਾੜ ਨੂੰ ਅੱਗ ਲਗਾਉਣ ’ਤੇ ਪਾਬੰਦੀ