ਸੰਗਰੂਰ, 30 ਅਗਸਤ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ ਸੰਗਰੂਰ (Additional District Magistrate Sangrur) ਰਾਜੇਸ਼ ਕੁਮਾਰ ਸ਼ਰਮਾ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ (Indian Civil Security) (ਬੀ. ਐਨ. ਐਸ. ਐਸ.), 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸੰਗਰੂਰ ਦੀਆਂ ਸੀਮਾਵਾਂ ਅੰਦਰ ਲੋਕਾਂ ਦੇ ਇਕੱਠ, ਧਾਰਮਿਕ ਸਥਾਨਾਂ, ਵਿਆਹ ਵਾਲੇ ਸਥਾਨ, ਜਨਮਦਿਨ ਪਾਰਟੀਜ਼, ਜਨਤਕ ਥਾਵਾਂ ਵਿੱਚ ਹਥਿਆਰਾਂ, ਲਾਠੀਆਂ, ਗੰਡਾਸੇ, ਤੇਜ਼ਧਾਰ ਟਾਕੂਏ, ਕੁਲਹਾੜੀਆਂ ਆਦਿ ਚੁੱਕਣ ਅਤੇ ਕਿਸੇ ਕਿਸਮ ਦਾ ਜਲੂਸ ਕੱਢਣ, ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੀ ਇਕੱਤਰਤਾ, ਨਾਅਰੇਬਾਜ਼ੀ ਕਰਨ ’ਤੇ ਪਾਬੰਦੀ ਹੁਕਮ (Restraining order) ਜਾਰੀ ਕੀਤੇ ਹਨ। ਇਹ ਹੁਕਮ 23 ਅਕਤੂਬਰ 2025 ਤੱਕ ਲਾਗੂ ਰਹਿਣਗੇ ।
ਜ਼ਿਲ੍ਹੇ ਵਿੱਚ ਅਮਨ ਤੇ ਕਾਨੂੰਨ ਨੂੰ ਕਾਇਮ ਰੱਖਣ ਲਈ ਲੋਕ ਅਮਨ ਤੇ ਸ਼ਾਂਤੀ ਵਿੱਚ ਖਲਲ ਪੈਦਾ ਹੋਣ ਤੇ ਸਰਕਾਰੀ/ਪ੍ਰਾਈਵੇਟ ਸੰਪਤੀ ਦਾ ਨੁਕਸਾਨ ਹੋਣ ਤੋਂ ਸੁਰੱਖਿਅਤ ਰੱਖਣ ਲਈ ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਹਨ । ਇਹ ਹੁਕਮ ਪੁਲਿਸ, ਹੋਮਗਾਰਡ, ਸੀ. ਆਰ. ਪੀ. ਐਫ਼. ਜਾਂ ਸਰਕਾਰੀ ਡਿਊਟੀ ਕਰ ਰਹੇ ਸੁਰੱਖਿਆ ਕਰਮਚਾਰੀਆਂ, ਜਿਨ੍ਹਾਂ ਕੋਲ ਸਰਕਾਰੀ ਹਥਿਆਰ ਹਨ, ‘ਤੇ ਲਾਗੂ ਨਹੀਂ ਹੋਵੇਗਾ ।
Read More : ਏ. ਡੀ. ਸੀ ਵੱਲੋਂ ਫਰਮ ਟੈਕਬੈਰੀ ਮੈਂਟੋਰਸ ਦਾ ਲਾਇਸੰਸ ਰੱਦ