ਅੰਮ੍ਰਿਤਸਰ, 18 ਮਾਰਚ : ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਉਹ ਇਕ ਦੋ ਦਿਨਾਂ ਤੱਕ ਮੁੜ ਐਸ.ਜੀ.ਪੀ.ਸੀ. ਪ੍ਰਧਾਨ ਵਜੋਂ ਆਪਣਾ ਅਹੁਦਾ ਸੰਭਾਲਣਗੇ।
ਬੀਤੇ ਦਿਨੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਆਪਣੀ ਮੀਟਿੰਗ ਵਿੱਚ ਐਡਵੋਕੇਟ ਧਾਮੀ ਦਾ ਅਸਤੀਫਾ ਨਾਮਨਜ਼ੂਰ ਕੀਤਾ ਸੀ। ਨਾਲ ਹੀ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਮਨਾਉਣ ਦੀਆਂ ਕੋਸ਼ਿਸ਼ ਸ਼ੁਰੂ ਕੀਤੀਆਂ ਜਾਣਗੀਆਂ। ਜਿਸ ਤੋਂ ਬਾਅਦ ਅੱਜ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਬਾਦਲ ਹੁਸ਼ਿਆਰਪੁਰ ‘ਚ ਐਡਵੋਕੇਟ ਧਾਮੀ ਦੇ ਘਰ ਉਨ੍ਹਾਂ ਨੂੰ ਮਨਾਉਣ ਲਈ ਪੁੱਜੇ ਸਨ। ਇਸ ਉਪਰੰਤ ਅੱਜ ਐਡਵੋਕੇਟ ਧਾਮੀ ਨੇ ਆਪਣਾ ਅਸਤੀਫ਼ਾ ਵਾਪਸ ਲੈਣ ਦਾ ਐਲਾਨ ਕਰ ਦਿੱਤਾ। ਉਨ੍ਹਾਂ ਕਿਹਾ ਕਿ ਉਹ 3-4 ਦਿਨਾਂ ‘ਚ ਆਪਣਾ ਕਾਰਜਭਾਰ ਮੁੜ ਸੰਭਾਲ ਲੈਣਗੇ।
ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਤੇ ਚੱਲਿਆ ਬੁਲਡੋਜ਼ਰ