ਅਸਤੀਫ਼ੇ ਨੂੰ ਲੈ ਕੇ ਐਡਵੋਕੇਟ ਧਾਮੀ ਨੇ ਦਿੱਤਾ ਵੱਡਾ ਬਿਆਨ, ਪੜ੍ਹੋ ਵੇਰਵਾ
ਅੰਮ੍ਰਿਤਸਰ, 6 ਮਾਰਚ 2025 – ਅਸਤੀਫ਼ਾ ਦੇ ਚੁੱਕੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ। ਦੱਸ ਦੇਈਏ ਕਿ ਕੱਲ੍ਹ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਹੈ ਜਿਸ ਤੋਂ ਪਹਿਲਾਂ ਹਰਜਿੰਦਰ ਸਿੰਘ ਧਾਮੀ ਜਥੇਦਾਰ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਮੁਲਾਕਾਤ ਮਗਰੋਂ ਧਾਮੀ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਅਸਤੀਫ਼ਾ ਵਾਪਸ ਨਹੀਂ ਲਵਾਂਗਾ। ਹੁਣ ਵਰਕਿੰਗ ਕਮੇਟੀ ਦਾ ਕੰਮ ਹੈ ਕਿ ਉਹ ਅਸਤੀਫ਼ਾ ਪ੍ਰਵਾਨ ਕਰਦੇ ਹਨ ਜਾਂ ਨਹੀਂ।
ਇਹ ਵੀ ਪੜ੍ਹੋ: ਫਾਈਨਲ ਤੋਂ ਪਹਿਲਾਂ ਮੁਹੰਮਦ ਸ਼ੰਮੀ ਨੇ ਦੁਬਈ ਦੇ ਸਟੇਡੀਅਮ ਬਾਰੇ ਦਿੱਤਾ ਹੈਰਾਨ ਕਰਨ ਵਾਲਾ ਬਿਆਨ, ਪੜ੍ਹੋ ਵੇਰਵਾ
ਫਿਲਹਾਲ ਧਾਮੀ ਦਾ ਅਸਤੀਫ਼ਾ ਪ੍ਰਵਾਨ ਨਹੀਂ ਕੀਤਾ ਗਿਆ। ਹੁਣ ਦੇਖਣਾ ਹੋਵੇਗਾ ਕਿ ਕੱਲ੍ਹ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ‘ਚ ਕੀ ਫੈਸਲਾ ਲਿਆ ਜਾਂਦਾ ਹੈ। ਹੁਣ ਦੇਖਣਾ ਹੋਵੇਗਾ ਕਿ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ‘ਤੇ ਜਥੇਦਾਰ ਕੀ ਫੈਸਲਾ ਲੈਣਗੇ। ਇੱਥੇ ਦੱਸਣਯੋਗ ਹੈ ਇਸ ਤੋਂ ਪਹਿਲਾਂ ਜਥੇਦਾਰ ਰਘਬੀਰ ਸਿੰਘ ਆਪ ਵੀ ਹਰਜਿੰਦਰ ਸਿੰਘ ਨਾਲ ਮੁਲਾਕਾਤ ਕਰ ਚੁੱਕੇ ਹਨ ਅਤੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਕਿਹਾ ਗਿਆ ਸੀ।