ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਨੇ ਦਿੱਤਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘
ਕੇਂਦਰੀ ਮੰਤਰੀ ਬਣਨ ਤੋਂ ਬਾਅਦ ਰਵਨੀਤ ਸਿੰਘ ਬਿੱਟੂ ਦੇ ਸੁਰ ਬਦਲੇ ਹੋਏ ਨਜ਼ਰ ਆ ਰਹੇ ਹਨ | ਬੰਦੀ ਸਿੰਘਾਂ ਦੀ ਰਿਹਾਈ ਲਈ ਬਿੱਟੂ ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ। ਜੇਕਰ ਕੇਂਦਰ ਦਾ ਬੰਦੀ ਸਿੰਘਾਂ ਨੂੰ ਲੈ ਕੇ ਕਿਸੇ ਤਰ੍ਹਾਂ ਦਾ ਕੋਈ ਪਲਾਨ ਹੈ ਤਾਂ ਮੈਂ ਇਸ ਦਾ ਵਿਰੋਧ ਨਹੀਂ ਕਰਾਂਗਾ ਤੇ ਮੇਰਾ ਪਰਿਵਾਰ ਵੀ ਇਸ ਦਾ ਵਿਰੋਧ ਨਹੀਂ ਕਰੇਗਾ ।
ਇਹ ਵੀ ਪੜ੍ਹੋ :ਜਲੰਧਰ ਪੱਛਮੀ ਜ਼ਿਮਨੀ ਚੋਣਾਂ ਲਈ ਅੱਜ ਤੋਂ ਭਰੀਆਂ ਜਾਣਗੀਆਂ ਨਾਮਜ਼ਦਗੀਆਂ
ਪੰਜਾਬ ਅੱਗੇ ਵਧੇ ਤਾਂ ਸੁਲਹ ਦੀ ਰਾਹ ਉਤੇ ਵਧੇ
ਰਵਨੀਤ ਸਿੰਘ ਬਿੱਟੂ ਹੁਣ ਰਾਜੋਆਣਾ ਤੇ ਬਾਕੀ ਸਿੱਖ ਕੈਦੀਆਂ ਦਾ ਵਿਰੋਧ ਨਹੀਂ ਕਰਨਗੇ | ਕਿਉਂਕਿ ਹੁਣ ਸਮਾਂ ਅੱਗੇ ਵਧਣ ਦਾ ਹੈ। ਪੰਜਾਬ ਅੱਗੇ ਵਧੇ ਤਾਂ ਸੁਲਹ ਦੀ ਰਾਹ ਉਤੇ ਵਧੇ। ਪੰਜਾਬ ਦੀ ਅਮਨ ਸ਼ਾਂਤੀ ਲਈ ਉਹ ਕੋਈ ਵੀ ਕੰਮ ਕਰ ਸਕਦੇ ਹਨ। ਇਸ ਬਿਆਨ ਦੇ ਕਈ ਮਾਇਨੇ ਕੱਢੇ ਜਾ ਸਕਦੇ ਹਨ ਕਿਉਂਕਿ ਇਕ ਪਾਸੇ ਵੱਡੇ ਜਦੋਂ ਬਿੱਟੂ ਕਾਂਗਰਸ ਵਿਚ ਸਨ ਤਾਂ ਉਹ ਬੰਦੀ ਸਿੰਘਾਂ ਦੀ ਰਿਹਾਈ ਦਾ ਵੱਡੇ ਪੱਧਰ ‘ਤੇ ਵਿਰੋਧ ਕਰਦੇ ਸਨ ਕਿਉਂਕਿ ਉਨ੍ਹਾਂ ਦਾ ਕਹਿਣਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਨਾਲ ਪੰਜਾਬ ਦਾ ਮਾਹੌਲ ਖਰਾਬ ਹੋ ਸਕਦਾ ਹੈ।