ਸੰਗਰੂਰ, 26 ਸਤੰਬਰ 2025 : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (District Employment and Business Bureau,) ਸੰਗਰੂਰ ਵੱਲੋਂ ਏਜਾਈਲ ਕੰਪਨੀ ਨਾਲ ਤਾਲਮੇਲ ਕਰਕੇ 29 ਸਤੰਬਰ (September 29) ਦਿਨ ਸੋਮਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਜ਼ਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ (Placement camp) ਲਗਾਇਆ ਜਾ ਰਿਹਾ ਹੈ ।
ਕੰਪਨੀ ਵੱਲੋਂ ਲਈ ਜਾਵੇਗੀ ਵੈਲਨੇਸ ਅਡਵਾਈਜਰ (ਕੇਵਲ ਲੜਕੀਆਂ ਲਈ) ਦੀ ਅਸਾਮੀ ਲਈ ਇੰਟਰਵਿਊ
ਇਸ ਸਬੰਧੀ ਕੰਪਨੀ ਵੱਲੋਂ ਵੈਲਨੇਸ ਅਡਵਾਈਜਰ (ਕੇਵਲ ਲੜਕੀਆਂ ਲਈ) ਦੀ ਅਸਾਮੀ ਲਈ ਇੰਟਰਵਿਊ ਲਈ ਜਾਵੇਗੀ । ਜਿਸ ਲਈ ਪ੍ਰਾਰਥੀ ਦੀ ਵਿਦਿੱਅਕ ਯੋਗਤਾ 10ਵੀਂ, 12ਵੀਂ, ਗਰੈਜੂਏਟ ਪਾਸ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਉਮਰ 18 ਤੋਂ 26 ਸਾਲ ਹੋਣੀ ਚਾਹੀਦੀ ਹੈ ।
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ
ਚਾਹਵਾਨ ਅਤੇ ਯੋਗ ਪ੍ਰਾਰਥੀ ਰਜਿਊਮ ਅਤੇ ਵਿੱਦਿਅਕ ਯੋਗਤਾ ਦੇ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਲੈ ਕੇ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ । ਇੰਟਰਵਿਊ ਵਿੱਚ ਭਾਗ ਲੈਣ ਲਈ ਕੋਈ ਵੀ ਟੀ. ਏ. ਅਤੇ ਡੀ. ਏ. ਦੇਣ ਯੋਗ ਨਹੀਂ ਹੋਵੇਗਾ । ਵਧੇਰੇ ਜਾਣਕਾਰੀ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵਿਖੇ ਸੰਪਰਕ ਕਰ ਸਕਦੇ ਹਨ ।