Air Pollution: ਦਿੱਲੀ ‘ਚ ਬੰਦ ਨਹੀਂ ਹੋਵੇਗਾ ਹਸਪਤਾਲਾਂ ਦਾ ਨਿਰਮਾਣ ਕਾਰਜ: SC

0
103

ਦਿੱਲੀ ‘ਚ ਪ੍ਰਦੂਸ਼ਣ ਬਹੁਤ ਜ਼ਿਆਦਾ ਦਰਜ ਕੀਤਾ ਜਾ ਰਿਹਾ ਹੈ। ਇਸ ਲਈ ਉੱਥੇ ਕਈ ਪਾਬੰਦੀਆਂ ਵੀ ਲਗਾਈਆਂ ਜਾ ਰਹੀਆਂ ਹਨ। ਪਰ ਇਸੇ ਦੌਰਾਨ ਦਿੱਲੀ-ਐੱਨਸੀਆਰ ‘ਚ ਹਵਾ ਪ੍ਰਦੂਸ਼ਣ ਦੇ ਮੁੱਦੇ ‘ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜਾਂ ਨੂੰ ਜਾਰੀ ਰੱਖਣ ਦੀ ਇਜਾਜ਼ਤ ਦੇ ਦਿੱਤੀ ਹੈ। ਮਾਮਲੇ ਦੀ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ।

ਪੰਜਾਬ ‘ਚ ਭਾਜਪਾ ਦਾ CM ਚਿਹਰਾ ਹੋਣਗੇ ਸਿਰਸਾ ? ਅਮਿਤ ਸ਼ਾਹ ਨਾਲ ਚੱਲ ਰਹੀ ਮੀਟਿੰਗ

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਸੁਪਰੀਮ ਕੋਰਟ ਵਿਚ ਇਕ ਹਲਫਨਾਮਾ ਦਾਇਰ ਕਰਕੇ ਰਾਸ਼ਟਰੀ ਰਾਜਧਾਨੀ ਵਿਚ ਹਸਪਤਾਲਾਂ ਦੇ ਨਿਰਮਾਣ ਕਾਰਜਾਂ ਦੀ ਆਗਿਆ ਦੇਣ ਦੀ ਅਪੀਲ ਕੀਤੀ ਸੀ। ਦਿੱਲੀ ਸਰਕਾਰ ਨੇ ਕਿਹਾ ਕਿ ਕੋਵਿਡ-19 ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰੀਆਂ ਕਰਨ ਲਈ ਹਸਪਤਾਲਾਂ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਸੀ ਅਤੇ 7 ਨਵੇਂ ਹਸਪਤਾਲਾਂ ਦਾ ਨਿਰਮਾਣ ਸ਼ੁਰੂ ਕੀਤਾ ਗਿਆ ਸੀ ਪਰ ਨਿਰਮਾਣ ਪਾਬੰਦੀਆਂ ਕਾਰਨ ਕੰਮ ਬੰਦ ਹੋ ਗਿਆ ਸੀ।

ਸੁਪਰੀਮ ਕੋਰਟ ਦੀ ਚਿਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ ਵਿਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਇਕ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵੱਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਵੀਰਵਾਰ ਨੂੰ ਹੀ ਅਦਾਲਤ ਨੇ ਕੇਂਦਰ ਨੂੰ ਕਿਹਾ ਸੀ ਕਿ ਉਹ 24 ਘੰਟਿਆਂ ਦੇ ਅੰਦਰ ਕੋਈ ਠੋਸ ਕਦਮ ਚੁੱਕੇ, ਨਹੀਂ ਤਾਂ ਸਾਡੇ ਵੱਲੋਂ ਨਿਰਦੇਸ਼ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਟਾਸਕ ਫੋਰਸ ਦੇ ਗਠਨ ਦਾ ਮਾਮਲਾ ਵੀ ਸੁਪਰੀਮ ਕੋਰਟ ਨੇ ਕਿਹਾ ਸੀ।

ਕੇਂਦਰ ਨੇ ਇਨਫੋਰਸਮੈਂਟ ਟਾਸਕ ਫੋਰਸ ਤੇ ਫਲਾਇੰਗ ਸਕੁਐਡ ਦਾ ਗਠਨ ਕੀਤਾ ਹੈ। ਟਾਸਕ ਫੋਰਸ ਵਿਚ 5 ਮੈਂਬਰ ਹੋਣਗੇ, ਜਿਨ੍ਹਾਂ ਕੋਲ ਵਿਧਾਨਕ ਸ਼ਕਤੀਆਂ ਹਨ। ਇਸ ਤੋਂ ਇਲਾਵਾ ਸਮੂਹ ਨੂੰ ਸਜ਼ਾ ਦੇਣ ਦੀਆਂ ਸ਼ਕਤੀਆਂ ਵੀ ਦਿੱਤੀਆਂ ਗਈਆਂ ਹਨ। ਕੇਂਦਰ ਸਰਕਾਰ ਨੇ ਕਿਹਾ ਕਿ ਅਗਲੇ 24 ਘੰਟਿਆਂ ਵਿਚ ਫਲਾਇੰਗ ਸਕੁਐਡ ਦੀ ਗਿਣਤੀ ਵਧਾ ਕੇ 40 ਕਰ ਦਿੱਤੀ ਜਾਵੇਗੀ।

ਮੂਸੇਵਾਲਾ ਹੁਣ ਸਿਆਸਤ ਵਿੱਚ ਪਾਉਗਾ ਧੱਕ, ਜਾਣੋ ਕਾਂਗਰਸ ਹੀ ਕਿਉਂ Join ਕੀਤੀ

ਸੁਪਰੀਮ ਕੋਰਟ ਦੀ ਫਟਕਾਰ ਤੋਂ ਬਾਅਦ ਦਿੱਲੀ ਸਰਕਾਰ ਨੇ ਅੱਜ ਤੋਂ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਹੈ। ਹਾਲਾਂਕਿ ਬੋਰਡ ਪ੍ਰੀਖਿਆਵਾਂ ਤੇ ਆਨਲਾਈਨ ਕਲਾਸਾਂ ਇਸ ਸਮੇਂ ਦੌਰਾਨ ਜਾਰੀ ਰਹਿਣਗੀਆਂ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਅਸੀਂ ਹਵਾ ਦੀ ਗੁਣਵੱਤਾ ਵਿਚ ਸੁਧਾਰ ਦੀ ਭਵਿੱਖਬਾਣੀ ਕਰਕੇ ਸਕੂਲ ਦੁਬਾਰਾ ਖੋਲ੍ਹ ਦਿੱਤੇ ਸਨ ਪਰ ਹਵਾ ਪ੍ਰਦੂਸ਼ਣ ਫਿਰ ਵਧ ਗਿਆ ਹੈ ਤੇ ਅਸੀਂ ਸ਼ੁੱਕਰਵਾਰ ਤੋਂ ਅਗਲੇ ਹੁਕਮਾਂ ਤਕ ਸਕੂਲਾਂ ਨੂੰ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

LEAVE A REPLY

Please enter your comment!
Please enter your name here