ਅਕਾਲੀ ਦਲ ਨੇ ਠੋਕਿਆ ਡੀ. ਜੀ. ਪੀ. ਦਫ਼ਤਰ ਬਾਹਰ ਧਰਨਾ

0
30
Protest

ਚੰਡੀਗੜ੍ਹ, 5 ਫਰਵਰੀ 2026 : ਅਕਾਲੀਆਂ ਆਗੂ ਪ੍ਰਤੀ ਵਧੀਕੀਆਂ ਦੇ ਚਲਦਿਆਂ ਰੋਸ ਵਜੋਂ ਅੱਜ ਅਕਾਲੀ ਦਲ (Akali Dal) ਦੇ ਪ੍ਰਧਾਨ ਸੁਖਬੀਰ ਬਾਦਲ ਦੀ ਅਗਵਾਈ ਹੇਠ ਡੀ. ਜੀ. ਪੀ. ਦਫ਼ਤਰ (D. G. P. Office) ਦੇ ਬਾਹਰ ਧਰਨਾ (Protest) ਦਿੱਤਾ ਗਿਆ ।

ਕੀ ਕਾਰਨ ਸੀ ਅਕਾਲੀ ਦਲ ਵਲੋ਼ ਧਰਨਾ ਦੇਣ ਦਾ

ਸ਼ੋ੍ਮਣੀ ਅਕਾਲੀ ਆਗੂਆਂ ਨੇ ਧਰਨੇ ਦੌਰਾਨ ਨਾਅਰੇਬਾਜੀ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਆਗੂਆਂ ਨੂੰ ਝੂਠੇ ਮਾਮਲਿਆਂ ‘ਚ ਫਸਾ ਕੇ ਤੰਗ-ਪਰੇਸ਼ਾਨ ਕੀਤਾ ਜਾ ਰਿਹਾ ਹੈ । ਉਨ੍ਹਾਂ ਕਿਹਾ ਕਿ ਸਰਕਾਰ ਹਾਲੀਆ ਚੋਣਾਂ ‘ਚ ਅਕਾਲੀ ਦਲ ਦੇ ਪ੍ਰਦਰਸ਼ਨ ਤੋਂ ਘਬਰਾਅ ਗਈ ਹੈ । ਅਕਾਲੀ ਆਗੂਆਂ (Akali leaders) ਨੇ ਦੋਸ਼ ਲਗਾਇਆ ਹੈ ਕਿ ਪੁਲਿਸ ਨਾਲ ਮਿਲੀਭੁਗਤ ਕਰਕੇ ਅਕਾਲੀ ਦਲ ਦੇ ਆਗੂਆਂ ਨੂੰ ਝੂਠੇ ਮਾਮਲਿਆਂ ਅਤੇ ਜਾਂਚ ਦੇ ਨਾਮ ‘ਤੇ ਤੰਗ ਕੀਤਾ ਜਾ ਰਿਹਾ ਹੈ । ਇਸੇ ਕਰਕੇ ਪਵਿੱਤਰ ਸਰੂਪਾਂ ਦਾ ਮੁੱਦਾ ਉਠਾਇਆ ਜਾ ਰਿਹਾ ਹੈ। ਇਹ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਗ੍ਰਿਫ਼ਤਾਰ ਕਰਨ ਦੀ ਸਾਜਿ਼ਸ਼ ਦਾ ਬਹਾਨਾ ਹੈ ।

ਜੇਕਰ ਗ੍ਰਿਫ਼ਤਾਰ ਕਰਨਾ ਹੈ ਤਾਂ ਸਿੱਧੇ ਤੌਰ ਤੇ ਮੈਨੂੰ ਗ੍ਰਿਫ਼ਤਾਰ ਕਰਨ : ਸੁਖਬੀਰ ਬਾਦਲ

ਸੁਖਬੀਰ ਸਿੰਘ ਬਾਦਲ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜੇਕਰ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੁੰਦੇ ਹਨ ਤਾਂ ਸਿੱਧੇ ਤੌਰ ‘ਤੇ ਗ੍ਰਿਫ਼ਤਾਰ ਕਰਨ । ਅੱਜ ਸਵੇਰੇ ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੀ ਕੋਰ ਕਮੇਟੀ ਦੀ ਬੈਠਕ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਚੰਡੀਗੜ੍ਹ ‘ਚ ਸਮਾਪਤ ਹੋਈ। ਬੈਠਕ ਤੋਂ ਬਾਅਦ ਸੁਖਬੀਰ ਬਾਦਲ ਦੀ ਅਗਵਾਈ ‘ਚ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ । ਉਨ੍ਹਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ 328 ਸਰੂਪ ਦਾ ਮੁੱਦਾ ਉਠਾਇਆ । ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਅਕਾਲੀ ਵਰਕਰਾਂ ਅਤੇ ਆਗੂਆਂ ਵਿਰੁੱਧ ਝੂਠੇ ਮਾਮਲੇ ਦਰਜ ਕਰਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ ।

ਹਾਲ ਹੀ ਵਿਚ ਹੋਈਆਂ ਚੋਣਾਂ ਵਿਚ ਹੋਇਆ ਹੈ ਅਕਾਲੀ ਦਲ ਦੇ ਪ੍ਰਦਰਸ਼ਨ ਵਿਚ ਸੁਧਾਰ

ਡੀ. ਜੀ. ਪੀ. ਨਾਲ ਮੁਲਾਕਾਤ ਤੋਂ ਬਾਅਦ ਸੁਖਬੀਰ ਬਾਦਲ ਨੇ ਕਿਹਾ ਕਿ ਹਾਲ ਹੀ ‘ਚ ਹੋਈਆਂ ਸੂਬਾਈ ਚੋਣਾਂ ‘ਚ ਅਕਾਲੀ ਦਲ ਦੇ ਪ੍ਰਦਰਸ਼ਨ ‘ਚ ਸੁਧਾਰ ਹੋਇਆ ਹੈ । ਉਨ੍ਹਾਂ ਦੋਸ਼ ਲਗਾਇਆ ਹੈ ਕਿ ਅਕਾਲੀ ਵਰਕਰਾਂ ਵਿਰੁੱਧ ਬਿਨਾਂ ਕਿਸੇ ਕਾਰਨ ਝੂਠੇ ਮਾਮਲੇ (False cases) ਦਰਜ ਕੀਤੇ ਜਾ ਰਹੇ ਹਨ ਅਤੇ ਜਾਂਚ ਦੇ ਨਾਮ ‘ਤੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ । ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਡੀ. ਜੀ. ਪੀ. ਨਾਲ ਮੁਲਾਕਾਤ ‘ਚ ਇਸ ਬਾਰੇ ਸ਼ਿਕਾਇਤ ਕੀਤੀ ਹੈ ਅਤੇ ਕਿਹਾ ਹੈ ਕਿ ਪਾਰਟੀ ਦੇ ਸਮਰਥਕਾਂ, ਵਰਕਰਾਂ ਅਤੇ ਆਗੂਆਂ ਨੂੰ ਬਿਨਾਂ ਕਿਸੇ ਕਾਰਨ ਪ੍ਰੇਸ਼ਾਨ ਨਾ ਕੀਤਾ ਜਾਵੇ ।

Read More : ਸੁਖਬੀਰ ਬਾਦਲ ਕੋਰ ਕਮੇਟੀ ਸਮੇਤ ਪਹੁੰਚੇ ਡੀ. ਜੀ. ਪੀ. ਪੰਜਾਬ ਦੇ ਦਫ਼ਤਰ

LEAVE A REPLY

Please enter your comment!
Please enter your name here