‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਦੇ ਦਫਤਰ ਚੰਡੀਗੜ੍ਹ ਤੇ ਅੰਮ੍ਰਿਤਸਰ ‘ਚ ਕੀਤੇ ਜਾਣਗੇ ਸਥਾਪਿਤ

0
11

‘ਅਕਾਲੀ ਦਲ ਵਾਰਸ ਪੰਜਾਬ ਦੇ’ ਪਾਰਟੀ ਦੇ ਦਫਤਰ ਚੰਡੀਗੜ੍ਹ ਤੇ ਅੰਮ੍ਰਿਤਸਰ ‘ ਚ ਕੀਤੇ ਜਾਣਗੇ ਸਥਾਪਿਤ

“ਅਕਾਲੀ ਦਲ ਵਾਰਸ ਪੰਜਾਬ ਦੇ” ਜਥੇਬੰਦੀ ਦੀ ਚੜ੍ਹਦੀ ਕਲਾ ਅਤੇ ਵਿਸਥਾਰ ਲਈ ਸ੍ਰੀ ਅਕਾਲ ਤਖਤ ਸਾਹਿਬ  ਅਰਦਾਸ ਕਰਨ ਤੋਂ ਬਾਅਦ ਅਕਾਲ ਤਖਤ ਸਕੱਤਰੇਤ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਈ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਅਤੇ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੱਜ ਅਸੀਂ ਪਾਰਟੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੀ ਸੁਰੱਖਿਆ ਲਈ ਵੀ ਅਰਦਾਸ ਕੀਤੀ ਹੈ।

ਸੱਤ ਮੈਂਬਰੀ ਕਮੇਟੀ

ਇਸ ਤੋਂ ਬਾਅਦ ਅੱਜ ਪਾਰਟੀ ਵਲੋਂ ਮੀਟਿੰਗ ਵੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਅਕਾਲੀ ਦਲ ਦਾ ਚਿਹਰਾ ਸਨ ਪਰ ਹੁਣ ਨਹੀਂ, ਕਿਉਂਕਿ ਉਨ੍ਹਾਂ ਨੇ ਪੰਜਾਬ ਦੀ ਬਿਹਤਰੀ ਲਈ ਕੋਈ ਕੰਮ ਨਹੀਂ ਕੀਤਾ। ਉਨ੍ਹਾਂ ਦੋਸ਼ ਲਾਇਆ ਕਿ ਉਹ ਜਥੇਦਾਰਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਿੰਘ ਸਾਹਿਬਾਨ ਵਲੋਂ ਬਣਾਈ ਸੱਤ ਮੈਂਬਰੀ ਕਮੇਟੀ ਦੇ ਹੁਕਮਾਂ ਦੀ ਪਾਲਣਾ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਦੇ ਚੰਡੀਗੜ੍ਹ ਤੇ ਅੰਮ੍ਰਿਤਸਰ ਵਿਚ ਦਫ਼ਤਰ ਹੋਣਗੇ। ਉਨ੍ਹਾਂ ਕਿਹਾ ਕਿ ਅਸੀਂ ਪਾਰਟੀ ਦੀ ਸੱਤ ਮੈਂਬਰੀ ਸੰਵਿਧਾਨ ਅਤੇ ਏਜੰਡਾ ਕਮੇਟੀ ਬਣਾਈ ਹੈ ਜੋ ਪਾਰਟੀ ਦੇ ਸੰਵਿਧਾਨ ਦਾ ਫ਼ੈਸਲਾ ਕਰੇਗੀ। ਇਸ ਮੌਕੇ ਹੋਰ ਆਗੂ ਵੀ ਮੌਜੂਦ ਸਨ।

LEAVE A REPLY

Please enter your comment!
Please enter your name here