ਮੌਸਮ ਦੀ ਚਿਤਾਵਨੀ ਨੂੰ ਦੇਖਦਿਆਂ ਹਰੇਕ ਇੰਤਜਾਮ ਮੁਕੰਮਲ : ਡੀ. ਸੀ.

0
65
All arrangements complete

ਧਰਮੇੜ੍ਹੀ, ਪਟਿਆਲਾ, 1 ਸਤੰਬਰ 2025 : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ (Patiala Deputy Commissioner Dr. Preeti Yadav) ਨੇ ਅੱਜ ਮੁੜ ਤੋਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਹੜ੍ਹ ਬਾਬਤ ਕਿਸੇ ਵੀ ਅਫ਼ਵਾਹ ਉਪਰ ਯਕੀਨ ਨਾ ਕੀਤਾ ਜਾਵੇ ਤੇ ਬਿਨ੍ਹਾਂ ਵਜ੍ਹਾ ਕੋਈ ਨਾ ਅਫ਼ਵਾਹ ਫੈਲਾਈ ਜਾਵੇ ਅਤੇ ਨਾ ਹੀ ਬਿਨ੍ਹਾਂ ਪੁਸ਼ਟੀ ਕੀਤੇ ਫੋਟੋਆਂ ਤੇ ਛੋਟੇ ਵੀਡੀਓ ਕਲਿਪਸ ਸੋਸ਼ਲ ਮੀਡੀਆ ਉਪਰ ਵਾਇਰਲ ਕੀਤੇ ਜਾਣ ।

ਲੋਕ ਘਬਰਾਹਟ `ਚ ਨਾ ਆਉਣ : ਡਾ. ਪ੍ਰੀਤੀ ਯਾਦਵ

ਉਨ੍ਹਾਂ ਕਿਹਾ ਕਿ ਅਧੂਰੀ ਤੇ ਤੱਥਹੀਣ ਸੂਚਨਾ ਦਾ ਲੋਕਾਂ ਉਪਰ ਬਹੁਤ ਮਾੜਾ ਅਸਰ ਪੈਂਦਾ ਹੈ ਅਤੇ ਇਸ ਨਾਲ ਆਮ ਲੋਕਾਂ ਵਿੱਚ ਘਬਰਾਹਟ, ਡਰ ਤੇ ਸਹਿਮ ਦਾ ਮਾਹੌਲ ਪੈਦਾ ਹੁੰਦਾ ਹੈ । ਡਾ. ਪ੍ਰੀਤੀ ਯਾਦਵ ਨੇ ਅੱਗੇ ਕਿਹਾ ਕਿ ਕੋਈ ਵੀ ਵਿਅਕਤੀ ਬਿਨ੍ਹਾਂ ਵਜ੍ਹਾ ਅਫ਼ਵਾਹਾਂ ਨਾ ਫੈਲਾਏ ਸਗੋਂ ਵਾਜਬ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ, ਜਿਸ ਉਪਰ ਮੌਕੇ `ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਵਚਨਬੱਧ ਹੈ ।

ਬਿਨ੍ਹਾਂ ਵਜ੍ਹਾ ਅਫ਼ਵਾਹਾਂ ਨਾ ਫੈਲਾਈਆਂ ਜਾਣ, ਵਾਜਬ ਸੂਚਨਾ ਤੁਰੰਤ ਪ੍ਰਸ਼ਾਸਨ ਨਾਲ ਸਾਂਝੀ ਕੀਤੀ ਜਾਵੇ, ਮੌਕੇ `ਤੇ ਕਾਰਵਾਈ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ

ਡਿਪਟੀ ਕਮਿਸ਼ਨਰ ਨੇ ਡਰੇਨੇਜ ਵਿਭਾਗ (Drainage Department) ਦੇ ਅਧਿਕਾਰੀਆਂ ਨਾਲ ਧਰਮੇੜ੍ਹੀ ਵਿਖੇ ਘੱਗਰ, ਛੋਟੀ ਤੇ ਬੜੀ ਨਦੀ ਤੇ ਮੀਰਾਂਪੁਰ ਚੋਅ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਬੇਸ਼ੱਕ ਸਾਡੀਆਂ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਭਾਰੀ ਮੀਂਹ ਕਰਕੇ ਪਾਣੀ ਵਧਿਆ ਹੈ ਅਤੇ ਕਈ ਪਿੰਡਾਂ ਵਿੱਚ ਪਾਣੀ ਕਿਨਾਰਿਆਂ ਤੋਂ ਬਾਹਰ ਜਾ ਕੇ ਖੇਤਾਂ ਵਿੱਚ ਵੀ ਫੈਲਿਆ ਹੈ ਪਰੰਤੂ ਸਥਿਤੀ ਨਿਯੰਤਰਨ ਹੇਠ ਹੈ। ਉਨ੍ਹਾਂ ਦੱਸਿਆ ਕਿ ਮੌਸਮ ਦੀ ਚਿਤਾਵਨੀ ਦੇਖਦੇ ਹੋਏ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਨਾਲ ਤਾਲਮੇਲ ਕਰਕੇ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦੇ ਹਰ ਤਰ੍ਹਾਂ ਦੇ ਇੰਤਜਾਮ ਮੁਕੰਮਲ ਕੀਤੇ ਹੋਏ ਹਨ, ਜਿਸ ਕਰਕੇ ਲੋਕ ਘਬਰਾਹਟ `ਚ ਨਾ ਆਉਣ ।

ਪਟਿਆਲਾ ਦੀ ਬੜੀ ਨਦੀ ਚ ਪਾਣੀ ਨਹੀਂ ਆਇਆ, ਪਟਿਆਲਾ ਵਾਸੀ ਤੇ ਖਾਸ ਕਰਕੇ ਅਰਬਨ ਅਸਟੇਟ ਨਿਵਾਸੀ ਚਿੰਤਾ ਨਾ ਕਰਨ-ਡਿਪਟੀ ਕਮਿਸ਼ਨਰ

ਡਿਪਟੀ ਕਮਿਸ਼ਨਰ ਨੇ ਧਰਮੇੜ੍ਹੀ ਵਿਖੇ ਮਾਰਕੀਟ ਕਮੇਟੀ ਸਮਾਣਾ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਤੇ ਐਸ. ਡੀ. ਐਮ. ਪਟਿਆਲਾ ਹਰਜੋਤ ਕੌਰ ਮਾਵੀ ਤੇ ਹੋਰ ਅਧਿਕਾਰੀਆਂ ਨਾਲ ਘੱਗਰ ਦੇ ਸਾਇਫ਼ਨ ਸਮੇਤ ਮੀਰਾਂਪੁਰ ਚੋਅ ਦੀ ਨਿਕਾਸੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਉਹ ਹਰਿਆਣਾ ਦੇ ਗਵਾਂਢੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਵਿੱਚ ਹਨ ਤੇ ਘੱਗਰ, ਮਾਰਕੰਡਾ ਤੇ ਟਾਂਗਰੀ, ਬੜੀ ਤੇ ਛੋਟੀ ਸਮੇਤ ਸਾਰੀਆਂ ਨਦੀਆਂ ਦੀਆਂ ਸੰਵੇਦਨਸ਼ੀਲ ਥਾਵਾਂ ਦਾ ਐਸ. ਡੀ. ਐਮਜ. ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਜਾਇਜ਼ਾ ਲਿਆ ਜਾ ਰਿਹਾ ਹੈ । ਇਸ ਤੋਂ ਬਿਨ੍ਹਾਂ ਨਦੀਆਂ ਦੇ ਵਹਾਅ ਉਪਰ ਵੀ 24 ਘੰਟੇ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਜਿੱਥੇ ਕਿਤੇ ਬੰਨ੍ਹਾਂ ਨੂੰ ਮਜ਼ਬੂਤ ਕਰਨ ਸਮੇਤ ਬੂਟੀ ਦੀ ਸਫ਼ਾਈ ਦੀ ਲੋੜ ਪੈਂਦੀ ਹੈ, ਉਥੇ ਰੇਤ ਦੇ ਥੈਲੇ, ਜੰਬੋ ਬੈਗ ਤੇ ਪੋਕਲੇਨ ਤੇ ਜੇਸੀਬੀ ਮਸ਼ੀਨਾਂ ਨਾਲ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਂਦੀ ਹੈ।

ਸਾਰੀਆਂ ਸੰਵੇਦਨਸ਼ੀਲ ਥਾਵਾਂ ਦਾ ਐਸ. ਡੀ. ਐਮਜ. ਤੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਵੱਲੋਂ ਲਗਾਤਾਰ ਲਿਆ ਜਾ ਰਿਹਾਅ ਹੈ ਜਾਇਜ਼ਾ : ਡੀ. ਸੀ.

ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਪੱਸ਼ਟ ਕੀਤਾ ਕਿ ਪਟਿਆਲਾ ਦੀ ਵੱਡੀ ਨਦੀ ਜਾਂ ਛੋਟੀ ਨਦੀ (Large river or small river) ਚ ਪਾਣੀ ਨਹੀਂ ਆਇਆ ਹੈ ਅਤੇ ਨਾ ਹੀ ਫਿਲਹਾਲ ਕੋਈ ਪਾਣੀ ਆਉਣ ਦੀ ਕਿਸੇ ਤਰ੍ਹਾਂ ਦੀ ਸੰਭਾਵਨਾ ਹੈ, ਇਸ ਲਈ ਸ਼ਹਿਰ ਨਿਵਾਸੀ ਤੇ ਖਾਸ ਕਰਕੇ ਅਰਬਨ ਅਸਟੇਟ ਦੇ ਨਿਵਾਸੀ ਬਿਲਕੁਲ ਵੀ ਘਬਰਾਹਟ ਵਿੱਚ ਨਾਹ ਆਉਣ। ਜੇਕਰ ਲੋੜ ਪਵੇ ਤਾਂ ਜ਼ਿਲ੍ਹਾ ਪ੍ਰਸ਼ਾਸਨ ਦੇ ਕੰਟਰੋਲ ਰੂਮ ਨੰਬਰ ਨੰਬਰ 0175-2350550 ਅਤੇ 2358550 ਨਾਲ ਵੀ ਸੰਪਰਕ ਕੀਤਾ ਜਾ ਸਕਦਾ ਹੈ ਜੋ ਕਿ 24 ਘੰਟੇ ਕਾਰਜਸ਼ੀਲ ਹਨ।

ਘੱਗਰ, ਟਾਂਗਰੀ, ਮਾਰਕੰਡਾ ਤੇ ਬੜੀ ਤੇ ਛੋਟੀ ਨਦੀ `ਚ ਪਾਣੀ ਦੇ ਵਹਾਅ ਸਮੇਤ ਸਾਰੀਆਂ ਸੰਵੇਦਨਸ਼ੀਲ ਥਾਵਾਂ ਦੀ 24 ਘੰਟੇ ਨਿਗਰਾਨੀ

ਆਪਣੇ ਦੌਰੇ ਦੌਰਾਨ ਡਿਪਟੀ ਕਮਿਸ਼ਨਰ ਨੇ ਰਵਾਸ ਬ੍ਰਾਹਮਣਾ ਵਿਚੋਂ ਲੰਘਦੀ ਬੜੀ ਨਦੀ ਦਾ ਵੀ ਦੌਰਾ ਕੀਤਾ ਹੈ ਉਥੇ ਕਾਜਵੇਅ ਦਾ ਨਿਰੀਖਣ ਕਰਕੇ ਸਥਾਨਕ ਵਾਸੀਆਂ ਨਾਲ ਗੱਲਬਾਤ ਵੀ ਕੀਤੀ । ਉਨ੍ਹਾਂ ਨੇ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਪਾਣੀ ਨਦੀਆਂ ਵਿੱਚੋਂ ਲੰਘ ਜਾਵੇਗਾ, ਜਿਵੇਂ ਪਿਛਲੇ 15 ਦਿਨਾਂ ਵਿੱਚ ਕਈ ਵਾਰ ਖ਼ਤਰੇ ਦੇ ਨਿਸ਼ਾਨ ਤੱਕ ਪੁੱਜਿਆ ਪਾਣੀ ਅੱਗੇ ਲੰਘ ਗਿਆ ਹੈ, ਇਸੇ ਤਰ੍ਹਾਂ ਹੀ ਹੁਣ ਵੀ ਲੰਘ ਜਾਵੇਗਾ, ਇਸ ਲਈ ਲੋਕ ਨਿਰਸੰਕੋਚ ਕਿਸੇ ਵੀ ਪਾੜ ਜਾਂ ਕਿਸੇ ਹੋਰ ਹੰਗਾਮੀ ਸਥਿਤੀ ਦੀ ਸੂਚਨਾ ਸਾਡੇ ਨਾਲ ਸਾਂਝੀ ਕਰਨ ।

Read More : ਡਿਪਟੀ ਕਮਿਸ਼ਨਰ ਨੇ ਸਮਾਣਾ ਹਾਦਸੇ ਦੇ ਪੀੜਤ ਮਾਪਿਆਂ ਨਾਲ ਬਿਤਾਏ ਭਾਵਨਾਤਮਕ ਪਲ

LEAVE A REPLY

Please enter your comment!
Please enter your name here