ਫਿਰੋਜ਼ਪੁਰ : ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸਖ਼ਤ ਨਿਰਦੇਸ਼ ਜਾਰੀ ਕਰਦਿਆਂ ਫ਼ਾਇਰ ਬ੍ਰਿਗੇਡ ਸਟਾਫ਼ ਦੀਆਂ ਸਾਰੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ ਅਤੇ ਪੰਜਾਬ ਭਰ ਵਿੱਚ ਸੰਵੇਦਨਸ਼ੀਲ ਥਾਵਾਂ ‘ਤੇ ਉਨ੍ਹਾਂ ਨੂੰ 24 ਘੰਟੇ ਤਾਇਨਾਤ ਰਹਿਣ ਲਈ ਕਿਹਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੰਗ ਇੱਕ ਵੱਡੀ ਐਮਰਜੈਂਸੀ ਹੈ ਅਤੇ ਫ਼ਾਇਰ ਬ੍ਰਿਗੇਡ ਅਜਿਹੀਆਂ ਸਥਿਤੀਆਂ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਮੌਕ ਡ੍ਰਿਲ ਕਰਨ, ਇਹ ਯਕੀਨੀ ਬਣਾਉਣ ਕਿ ਸਾਰੇ ਉਪਕਰਣ ਪੂਰੀ ਤਰ੍ਹਾਂ ਕੰਮ ਕਰ ਰਹੇ ਹਨ ਅਤੇ ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਤੇਜ਼ ਪ੍ਰਤੀਕਿਰਿਆ ਲਈ ਫੌਜ ਦੇ ਅਧਿਕਾਰੀਆਂ ਨਾਲ ਨਿਰੰਤਰ ਸੰਚਾਰ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਹਨ। ਅਧਿਕਾਰੀਆਂ ਨੂੰ ਹਰ ਸਮੇਂ ਆਪਣੇ ਮੋਬਾਈਲ ਫੋਨ ਚੱਲਦੇ ਰੱਖਣਾ ਯਕੀਨੀ ਬਣਾਉਂਦਿਆਂ ਹਾਈ ਅਲਰਟ ‘ਤੇ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।