ਪਿੰਡਾਂ ਦਾ ਬਿਨਾਂ ਪੱਖਪਾਤ ਹੋ ਰਿਹੈ ਸਰਬਪੱਖੀ ਵਿਕਾਸ : ਡਾ. ਬਲਬੀਰ ਸਿੰਘ

0
10
Minister of Health and Family Welfare

ਪਟਿਆਲਾ, 3 ਜੁਲਾਈ 2025 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਪਿੰਡਾਂ ਦਾ ਸਰਬਪੱਖੀ ਵਿਕਾਸ ਪਾਰਟੀਬਾਜ਼ੀ ਤੋਂ ਉਪਰ ਉਠ ਕੇ ਬਿਨਾਂ ਪੱਖਪਾਤ ਕੀਤਾ ਜਾ ਰਿਹਾ ਹੈ, ਇਹ ਪ੍ਰਗਟਾਵਾਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ (Minister of Health and Family Welfare) ਡਾ. ਬਲਬੀਰ ਸਿੰਘ ਨੇ ਪਟਿਆਲਾ ਦਿਹਾਤੀ ਹਲਕੇ ਦੇ 20 ਪਿੰਡਾਂ ਦੇ ਪੰਚਾਂ-ਸਰਪੰਚਾਂ ਨਾਲ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਕੀਤਾ ।

ਪੰਚ-ਸਰਪੰਚ ਪਿੰਡ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਕਰਨ

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਇਹ ਗੱਲ ਆਮ ਸੁਣਨ ਨੂੰ ਮਿਲਦੀ ਰਹੀ ਹੈ ਕਿ ਪਿੰਡ ਦੀ ਇਕ ਗਲੀ ਇਸ ਕਰਕੇ ਨਹੀਂ ਬਣੀ ਕਿ ਉਸ ਗਲੀ ਵਿੱਚ ਆਮ ਆਦਮੀ ਪਾਰਟੀ ਜਾ ਕਿਸੇ ਹੋਰ ਵਿਰੋਧੀ ਪਾਰਟੀ ਦੇ ਵੋਟਰ ਰਹਿੰਦੇ ਹਨ, ਪਰ ਹੁਣ ਪਿੰਡ ਦਾ ਵਿਕਾਸ ਬਿਨਾਂ ਕਿਸੇ ਪੱਖਪਾਤ ਦੇ ਕੀਤਾ ਜਾ ਰਿਹਾ ਹੈ । ਉਨ੍ਹਾਂ ਹਾਜ਼ਰ ਪੰਚਾਂ-ਸਰਪੰਚਾਂ ਨੂੰ ਵੀ ਪਿੰਡ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਕਰਨ ਲਈ ਕਿਹਾ ।

20 ਪਿੰਡਾਂ ਨੂੰ ਦਿੱਤੀ ਗਈ ਹੈ 1 ਕਰੋੜ 5 ਲੱਖ ਰੁਪਏ ਦੀ ਗਰਾਂਟ

ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਿੰਡਾਂ ਕੋਲ ਮੌਜੂਦ ਪਹਿਲਾਂ ਫੰਡਾ ਤੋਂ ਇਲਾਵਾ ਪਟਿਆਲਾ ਦਿਹਾਤੀ ਹਲਕੇ ਦੇ 20 ਪਿੰਡਾਂ ਨੂੰ ਰੰਗਲਾ ਪੰਜਾਬ ਫ਼ੰਡ ਵਿੱਚੋਂ 1 ਕਰੋੜ 5 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਵੀ ਦਿੱਤੀ ਗਈ ਹੈ, ਜੋ ਪਿੰਡਾਂ ਵਿੱਚ ਧਰਮਸ਼ਾਲਾ, ਐਲ. ਈ. ਡੀ. ਲਾਈਟਾਂ, ਖੇਡ ਮੈਦਾਨ, ਸ਼ਮਸ਼ਾਨਘਾਟ, ਕਮਿਊਨਿਟੀ ਹਾਲ ਤੇ ਸ਼ੈੱਡ ਆਦਿ ਬਣਾਉਣ ‘ਤੇ ਲਗਾਈ ਜਾਵੇਗੀ ।

ਪੀਣ ਵਾਲਾ ਸ਼ੁੱਧ ਪਾਣੀ ਮਿਲਣ ਨਾਲ ਆਵੇਗੀ ਬਿਮਾਰੀਆਂ ਵਿੱਚ ਵੀ ਕਮੀ

ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡ ਦੇ ਹਰੇਕ ਘਰ ਤੱਕ ਪੀਣ ਵਾਲਾ ਪਾਣੀ ਪਹੁੰਚਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਪੀਣ ਵਾਲਾ ਸ਼ੁੱਧ ਪਾਣੀ ਮਿਲਣ ਨਾਲ ਬਿਮਾਰੀਆਂ ਵਿੱਚ ਵੀ ਕਮੀ ਆਵੇਗੀ । ਇਸ ਮੌਕੇ ਪਿੰਡ ਰੋਹਟੀ ਛੰਨਾ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ 40 ਸਾਲ ਬਾਅਦ ਸਾਡੇ ਪਿੰਡ ਵਿਚੋਂ ਨਸ਼ਾ ਖ਼ਤਮ ਹੋਇਆ ਹੈ ।

ਉਨ੍ਹਾਂ ਪੰਜਾਬ ਸਰਕਾਰ ਖ਼ਾਸ ਤੌਰ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Chief Minister Bhagwant Singh Mann) ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਨਸ਼ਿਆਂ ਲਈ ਚਰਚਾ ‘ਚ ਰਹੇ ਪਿੰਡ ਦੇ ਸਿਰੋਂ ਹੁਣ ਨਸ਼ਿਆਂ ਦਾ ਕਲੰਕ ਹੱਟ ਗਿਆ ਹੈ ਜੋ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦਾ ਨਤੀਜਾ ਹੈ ।

ਪੰਚ-ਸਰਪੰਚ ਤੇ ਮੁਹਤਬਰ ਵਿਅਕਤੀਆਂ ਕੀਤੀ ਪਿੰਡਾਂ ‘ਚ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਸਬੰਧੀ ਸਿਹਤ ਮੰਤਰੀ ਨਾਲ ਚਰਚਾ

ਇਸ ਮੌਕੇ ਪਿੰਡ ਸ਼ਾਮਲਾ, ਹਿਆਣਾ ਕਲਾਂ, ਹਿਆਣਾ ਖ਼ੁਰਦ, ਰੋਹਟੀ ਖ਼ਾਸ, ਮੰਡੌੜ, ਘਮਰੋਦਾ, ਰੋਹਟੀ ਛੰਨਾਂ, ਰੋਹਟਾ, ਰੋਹਟੀ ਮੌੜਾ, ਰੋਹਟੀ ਬਸਤਾ, ਇੱਛੇਵਾਲ, ਲਲੋਡਾ, ਰਾਮਗੜ੍ਹ ਛੰਨਾ, ਲੁਬਾਣਾ ਟੇਕੂ, ਲੁਬਾਣਾ ਕਰਮੂ, ਲੁਬਾਣਾ ਮਾਡਲ ਟਾਊਨ, ਕੈਦੂਪੁਰ, ਖ਼ੁਰਦ, ਧੰਗੇੜਾ ਤੇ ਅਜਨੌਦਾ ਖੁਰਦ ਪਿੰਡਾਂ ਦੇ ਪੰਚ-ਸਰਪੰਚ ਤੇ ਮੁਹਤਬਰ ਵਿਅਕਤੀਆਂ ਨੇ ਪਿੰਡਾਂ ‘ਚ ਚੱਲ ਰਹੇ ਤੇ ਹੋਣ ਵਾਲੇ ਕੰਮਾਂ ਸਬੰਧੀ ਸਿਹਤ ਮੰਤਰੀ ਡਾ. ਬਲਬੀਰ ਸਿੰਘ (Dr. Balbir Singhਨਾਲ ਚਰਚਾ ਕੀਤੀ ।

ਇਸ ਮੌਕੇ ਵੱਖ ਵੱਖ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਪਟਿਆਲਾ ਦਿਹਾਤੀ ਹਲਕੇ ਦੇ ਸਾਰੇ ਪਿੰਡਾਂ ਦਾ ਸਰਬ-ਪੱਖੀ ਵਿਕਾਸ ਕਰਵਾਉਣਾ ਯਕੀਨੀ ਬਣਾਇਆ ਜਾਵੇ ਤੇ ਕੋਈ ਵੀ ਪਿੰਡ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਨਹੀਂ ਹੋਣਾ ਚਾਹੀਦਾ ।

Read More : ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਪੰਜਾਬ ਚ 1,000 ਹੋਰ ਡਾਕਟਰਾਂ ਦੀ ਕੀਤੀ ਜਾਵੇਗੀ ਭਰਤੀ : ਡਾ. ਬਲਬੀਰ ਸਿੰਘ

LEAVE A REPLY

Please enter your comment!
Please enter your name here