ਅਮਨ ਅਰੋੜਾ ਨੇ ਨਗਰ ਕੌਂਸਲ ਦੇ ਅਹੁਦੇਦਾਰਾਂ ਤੇ ਕੌਂਸਲਰਾਂ ਨਾਲ ਟੇਕਿਆ ਮੱਥਾ

0
26
Aman Arora

ਸੁਨਾਮ, 24 ਜੂਨ 2026 : ਪੰਜਾਬ ਦੇ ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਵਲੋਂ ਅੱਜ ਨਗਰ ਕੌਂਸਲ ਦੇ ਨਵੇਂ ਚੁਣੇ ਅਹੁਦੇਦਾਰਾਂ ਅਤੇ ਕੌਂਸਲਰਾਂ ਨਾਲ ਮੱਥਾ ਟੇਕਿਆ ਗਿਆ ਹੈ ।

ਧਾਰਮਿਕ ਸਥਾਨ ਸਾਨੂੰ ਨਿਮਰਤਾ ਅਤੇ ਜਥੇਬੰਦ ਰਹਿਣ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ

ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ (Aman Arora) ਜੋ ਅੱਜ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬ-ਪੱਖੀ ਵਿਕਾਸ ਲਈ ਅਰਦਾਸ ਕੀਤੀ ਨੇ ਇਸ ਮੌਕੇ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਨਿਮਰਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ ।

ਨਵੇਂ ਚੁਣੇ ਗਏ ਅਹੁਦੇਦਾਰਾਂ ਵਿਚ ਕੌਣ ਕੌਣ ਮੌਜੂਦ ਸੀ

ਇਸ ਮੌਕੇ ਨਗਰ ਕੌਂਸਲ ਸੁਨਾਮ (Municipal Council Sunam) ਦੇ ਨਵੇਂ ਚੁਣੇ ਗਏ ਅਹੁਦੇਦਾਰ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ, ਜਿਨ੍ਹਾਂ ਵਿੱਚ ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਸੀਨੀਅਰ ਮੀਤ ਪ੍ਰਧਾਨ ਯਾਦਵਿੰਦਰ ਸਿੰਘ ਨਿਰਮਾਣ, ਮੀਤ ਪ੍ਰਧਾਨ ਮੀਨਾ ਰਾਣੀ ਅਤੇ ਹੋਰ ਨਗਰ ਕੌਂਸਲਰ ਸ਼ਾਮਲ ਸਨ । ਨਵੀਂ ਟੀਮ ਦੀ ਮੌਜੂਦਗੀ ਨੂੰ ਸ਼ਹਿਰ ਦੇ ਵਿਕਾਸ ਲਈ ਇੱਕ ਸਕਾਰਾਤਮਕ ਕਦਮ ਦੱਸਦਿਆਂ ਅਮਨ ਅਰੋੜਾ ਨੇ ਵਿਸ਼ਵਾਸ ਜਤਾਇਆ ਕਿ ਇਹ ਟੀਮ ਲੋਕਾਂ ਦੀਆਂ ਉਮੀਦਾਂ `ਤੇ ਖਰਾ ਉਤਰੇਗੀ ।

ਸੁਨਾਮ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ

ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਤੋਂ ਨਵੇਂ ਚੁਣੇ ਅਹੁਦੇਦਾਰਾਂ ਅਤੇ ਹੋਰ ਕੌਂਸਲਰਾਂ ਨੇ ਆਪਣੇ ਕੰਮ ਦੀ ਸ਼ੁਰੂਆਤ ਕਰਨੀ ਹੈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀ ਟੀਮ ਇਸ ਪਵਿੱਤਰ ਅਸਥਾਨ ਉੱਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨ ਪੁੱਜੀ ਤਾਂ ਜੋ ਬਾਬਾ ਭਾਈ ਮੂਲ ਚੰਦ ਸਾਹਿਬ ਦਾ ਅਸ਼ੀਰਵਾਦ ਸਾਰੀ ਟੀਮ ਤੇ ਸਦਾ ਬਣਿਆ ਰਹੇ ਅਤੇ ਅਤੇ ਸੁਨਾਮ ਸ਼ਹਿਰ ਲਗਾਤਾਰ ਤਰੱਕੀ ਕਰੇ ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਸ਼ਹਿਰ ਦੇ ਵਿਕਾਸ ਲਈ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਨਗਰ ਕੌਂਸਲ ਦੀ ਨਵੀਂ ਟੀਮ ਦੇ ਸਹਿਯੋਗ ਨਾਲ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਮਿਲੇਗੀ । ਉਨ੍ਹਾਂ ਕਿਹਾ ਕਿ ਪਿਛਲੇ ਸਵਾ ਚਾਰ ਸਾਲਾਂ ਦੌਰਾਨ ਸ਼ਹਿਰ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋਏ ਹਨ ਅਤੇ ਹੁਣ ਆਉਣ ਵਾਲੇ ਸਮੇਂ ਵਿੱਚ ਇਹ ਵਿਕਾਸ ਦੀ ਰਫ਼ਤਾਰ ਹੋਰ ਵੀ ਦੁੱਗਣੀ ਤੇ ਚੌਗੁਣੀ ਕੀਤੀ ਜਾਵੇਗੀ ।

ਕਮੇਟੀ ਦੇ ਮੈਂਬਰਾਂ ਤੇ ਕੌਂਸਲਰਾਂ ਨੂੰ ਕੀਤਾ ਗਿਆ ਸਨਮਾਨਤ

ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ, ਸੜਕਾਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਜਨਹਿੱਤੀ ਕੰਮਾਂ ਨੂੰ ਤਰਜੀਹ ਦੇ ਕੇ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵਚਨਬੱਧ ਹੈ । ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਦੇ ਸਮੂਹ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ ।

ਕਮੇਟੀ ਦੇ ਮੈਂਬਰ ਮੋਹਨ ਸਰੂਪ ਜੋਸ਼ੀ, ਬਲਬੀਰ ਜੋਸ਼ੀ, ਸੁਰਿੰਦਰ ਮੋਦਗਿਲ, ਬਲਦੇਵ ਸਿੰਘ ਜੋਸ਼ੀ ਅਮਰਜੀਤ ਸਿੰਘ ਜੋਸ਼ੀ, ਅਜੀਤ ਸਰੂਪ ਜੋਸ਼ੀ ਨੇ ਕੈਬਨਿਟ ਮੰਤਰੀ ਅਮਨ ਅਰੋੜਾ, ਮਨਪ੍ਰੀਤ ਬਾਂਸਲ, ਯਾਦਵਿੰਦਰ ਸਿੰਘ ਨਿਰਮਾਣ, ਮੀਨਾ ਰਾਣੀ ਅਤੇ ਹੋਰ ਕੌਂਸਲਰਾਂ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਤ ਕੀਤਾ । ਇਸ ਮੌਕੇ ਸੰਜੇ ਕੁਮਾਰ ਸੰਜੂ ਦਾ ਵੀ ਵਿਸ਼ੇਸ਼ ਤੌਰ `ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੇ ਲੋਕ ਭਲਾਈ ਦੇ ਕੰਮਾਂ ਦੀ ਸ਼ਲਾਘਾ ਕੀਤੀ ਗਈ ।

LEAVE A REPLY

Please enter your comment!
Please enter your name here