ਅਮਨ ਅਰੋੜਾ ਨੇ ਕੀਤਾ ਐਨ. ਡੀ. ਏ. ਕੈਡਿਟਾਂ ਲਈ ਹੋਸਟਲ ਦਾ ਉਦਘਾਟਨ

0
17
Aman Arora

ਚੰਡੀਗੜ੍ਹ/ਐਸ. ਏ. ਐਸ. ਨਗਰ (ਮੋਹਾਲੀ), 22 ਨਵੰਬਰ 2025 : ਪੰਜਾਬ ਦੀਆਂ ਲੜਕੀਆਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਸ਼ਾਮਲ ਹੋਣ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਸਸ਼ਕਤ ਬਣਾਉਣ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਫਾਰ ਗਰਲਜ਼ (Mai Bhago Armed Forces Preparatory Institute for Girls)  ਐਸ. ਏ. ਐਸ. ਨਗਰ (ਮੋਹਾਲੀ) ਵਿਖੇ ਐਨ. ਡੀ. ਏ. ਪ੍ਰੈਪਰੇਟਰੀ ਵਿੰਗ ਲਈ ਇੱਕ ਸਮਰਪਿਤ ਰਿਹਾਇਸ਼ੀ ਬਲਾਕ ਦਾ ਉਦਘਾਟਨ ਕੀਤਾ ਹੈ । ਇਸ ਸਹੂਲਤ ਦਾ ਨਾਮ ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨੇਕਸ਼ਾਹ ਦੇ ਨਾਂ ਉੱਤੇ ਰੱਖਿਆ ਗਿਆ ਹੈ, ਜਿਨ੍ਹਾਂ ਦਾ ਜਨਮ ਅੰਮ੍ਰਿਤਸਰ ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਪੰਜਾਬ ਦੇ ਨੌਜਵਾਨਾਂ, ਖਾਸ ਕਰਕੇ ਲੜਕੀਆਂ ਨੂੰ ਦੇਸ਼ ਦੀ ਸੇਵਾ ਲਈ ਸਸ਼ਕਤ ਬਣਾਉਣ ਦੇ ਸਮਰਪਣ ਨੂੰ ਦਰਸਾਉਂਦਾ ਹੈ ।

ਭਾਰਤੀ ਫੌਜ ਦੇ ਪਹਿਲੇ ਫੀਲਡ ਮਾਰਸ਼ਲ ਸੈਮ ਮਾਨਕਸ਼ਾਹ ਦੇ ਨਾਮ `ਤੇ 2.46-ਕਰੋੜ ਨਾਲ ਲੜਕੀਆਂ ਲਈ ਬਣਾਇਆ ਰਿਹਾਇਸ਼ ਬਲਾਕ

ਕੈਬਨਿਟ ਮੰਤਰੀ (Cabinet Minister) ਅਮਨ ਅਰੋੜਾ ਨੇ ਕਿਹਾ ਕਿ ਇਹ 2.46 ਕਰੋੜ ਰੁਪਏ ਨਾਲ ਤਿਆਰ ਕੀਤਾ ਇਹ ਅਤਿ-ਆਧੁਨਿਕ ਹੋਸਟਲ ਇੱਕ ਵਿਆਪਕ ਰਿਹਾਇਸ਼ੀ ਅਤੇ ਸਿਖਲਾਈ ਸਹੂਲਤਾਂ ਨਾਲ ਲੈਸ ਹੈ, ਜਿਸ ਵਿੱਚ ਸਾਈਬਰ ਲੈਬ, ਇਨਡੋਰ ਸ਼ੂਟਿੰਗ ਰੇਂਜ ਅਤੇ ਉੱਚ ਪੱਧਰੀ ਫਿਟਨੈਸ ਸਹੂਲਤਾਂ ਸ਼ਾਮਲ ਹਨ, ਜੋ ਐਨ. ਡੀ. ਏ. ਲਈ ਤਿਆਰੀ ਕਰ ਰਹੀਆਂ ਤਕਰਬੀਨ 40 ਮਹਿਲਾ ਕੈਡਿਟਾਂ ਲਈ ਇੱਕ ਢੁਕਵਾਂ ਮਾਹੌਲ ਪ੍ਰਦਾਨ ਕਰੇਗਾ । ਇਹ ਸਹੂਲਤ ਅਜਿਹੀਆਂ ਕੈਡਿਟਾਂ ਨੂੰ ਤਿਆਰੀ ਲਈ ਇੱਕ ਸਹਾਇਕ ਅਤੇ ਆਦਰਸ਼ ਮਾਹੌਲ ਪ੍ਰਦਾਨ ਕਰਦਿਆਂ ਉਨ੍ਹਾਂ ਨੂੰ ਭਵਿੱਖ ਦੇ ਕਮਿਸ਼ਨਡ ਅਫ਼ਸਰਾਂ ਵਜੋਂ ਤਿਆਰ ਕਰਨ ਵਿੱਚ ਅਹਿਮ ਭੂਮਿਕਾ ਨਿਭਾਏਗੀ ।

ਅਮਨ ਅਰੋੜਾ ਨੇ ਦਿੱਤਾ ਸੂਬਾ ਸਰਕਾਰ ਵਲੋਂ ਸੰਸਥਾ ਦੀ ਐਡਮਿਨਸਟ੍ਰੇਸ਼ਨ ਨੂੰ ਪੂਰਾ ਭਰੋਸਾ

ਸੂਬਾ ਸਰਕਾਰ ਵੱਲੋਂ ਇਸ ਸੰਸਥਾ ਦੀ ਐਡਮਿਨਸਟ੍ਰੇਸ਼ਨ (Administration of the institution) ਨੂੰ ਪੂਰੇ ਸਮਰਥਨ ਦਾ ਭਰੋਸਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਜੁਲਾਈ 2023 ਵਿੱਚ ਇਸ ਸੰਸਥਾ ਅੰਦਰ ਐਨ. ਡੀ. ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕੀਤਾ ਸੀ, ਜਿਸ ਨੂੰ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਬਣਨ ਦੀਆਂ ਚਾਹਵਾਨ ਲੜਕੀਆਂ ਵੱਲੋਂ ਵੱਡਾ ਹੁੰਗਾਰਾ ਮਿਲਿਆ ਹੈ । ਇਸ ਦੌਰਾਨ ਰੋਜ਼ਗਾਰ ਉਤਪਤੀ ਮੰਤਰੀ ਨੇ ਐਨ. ਡੀ. ਏ. ਲਿਖਤੀ ਪ੍ਰੀਖਿਆ ਪਾਸ ਕਰਨ ਵਾਲੀਆਂ ਉਨ੍ਹਾਂ ਲੇਡੀ ਕੈਡਿਟਾਂ ਦਾ ਸਨਮਾਨ (Honoring Lady Cadets) ਕੀਤਾ, ਜਿਨ੍ਹਾਂ ਦੇ ਨਾਮ ਕਮਿਸ਼ਨ ਵਾਸਤੇ ਸਿਫ਼ਾਰਸ਼ ਕੀਤੇ ਗਏ ਹਨ ।

ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ

ਇਨ੍ਹਾਂ ਲੜਕੀਆਂ ਵਿੱਚ ਲੇਡੀ ਕੈਡੇਟ ਸਹਿਜਲਦੀਪ ਕੌਰ ਨੇ ਐਸ. ਐਸ. ਬੀ. ਇੰਟਰਵਿਊ ਵਿੱਚ ਪੂਰੇ ਭਾਰਤ ਵਿਚੋਂ ਮੁੰਡਿਆਂ ਅਤੇ ਕੁੜੀਆਂ ਵਿੱਚੋਂ ਸਭ ਤੋਂ ਵੱਧ ਅੰਕ ਪ੍ਰਾਪਤ ਕਰਕੇ ਇਤਿਹਾਸ ਰਚਿਆ ਹੈ ਅਤੇ ਅਜਿਹਾ ਕਰ ਕੇ ਦਿਖਾਉਣ ਵਾਲੀਆਂ ਉਹ ਪਹਿਲੀ ਲੜਕੀ ਹੈ । ਇਹ ਇੱਕ ਨਵਾਂ ਅਧਿਆਏ ਦੀ ਸ਼ੁਰੂਆਤ ਹੈ, ਜੋ ਪੰਜਾਬ ਦੀਆਂ ਨੌਜਵਾਨ ਲੜਕੀਆਂ ਨੂੰ ਵਰਦੀ ਪਹਿਣਨ ਅਤੇ ਦੇਸ਼ ਸੇਵਾ ਲਈ ਅਗਵਾਈ ਵਾਸਤੇ ਪ੍ਰੇਰਿਤ ਕਰਨ ਸਬੰਧੀ ਮਾਈ ਭਾਗੋ ਪ੍ਰੈਪਰੇਟਰੀ ਇਸਟੀਚਿਊਟ ਦੀ ਹਿੰਮਤੀ ਭਾਵਨਾ ਦਾ ਨਤੀਜਾ ਹੈ ।

ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਹੈ ਵਚਨਬੱਧ

ਲੇਡੀ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਅਸੀਂ ਆਪਣੀਆਂ ਧੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਉਨ੍ਹਾਂ ਨੂੰ ਹਰ ਪੱਖੋਂ ਢੁਕਵਾਂ ਮਾਹੌਲ ਪ੍ਰਦਾਨ ਕਰ ਰਹੇ ਹਾਂ । ਇਸ ਉਦੇਸ਼ ਲਈ ਮੁੱਖ ਮੰਤਰੀ (Chief Minister)  ਮਾਨ ਦੀ ਅਗਵਾਈ ਵਾਲੀ ਸਰਕਾਰ ਆਪਣੀ ਪੂਰੀ ਵਾਹ ਲਾਉਣ ਲਈ ਵਚਨਬੱਧ ਹੈ । ਇਹ ਵਿੰਗ ਸਾਡੇ ਵਿਸ਼ਵਾਸ ਦਾ ਪ੍ਰਮਾਣ ਹੈ ਕਿ ਪੰਜਾਬ ਦੀਆਂ ਕੁੜੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਹਥਿਆਰਬੰਦ ਸੈਨਾਵਾਂ ਵਿੱਚ ਮੋਹਰਲੀ ਕਤਾਰ ਤੋਂ ਅਗਵਾਈ ਕਰਨਗੀਆਂ । ਇਸ ਮੌਕੇ ਰੋਜ਼ਗਾਰ ਉਤਪਤੀ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀਮਤੀ ਅਲਕਨੰਦਾ ਦਿਆਲ, ਡਾਇਰੈਕਟਰ ਸ੍ਰੀਮਤੀ ਅੰਮ੍ਰਿਤ ਸਿੰਘ, ਡਾਇਰੈਕਟਰ ਮਾਈ ਭਾਗੋ ਏ. ਐਫ. ਪੀ. ਆਈ. ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ. ਵੀ. ਐਸ. ਐਮ. (ਸੇਵਾਮੁਕਤ) ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ ।

Read More : ਅਮਨ ਅਰੋੜਾ ਨੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ

LEAVE A REPLY

Please enter your comment!
Please enter your name here