ਅਮਨ ਅਰੋੜਾ ਨੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ ਮਨਜ਼ੂਰੀ ਪੱਤਰ ਸੌਂਪੇ

0
23
Aman Arora
ਪਿੰਡ ਢੱਡਰੀਆਂ, 6 ਨਵੰਬਰ 2025 : ਪੰਜਾਬ ਸਰਕਾਰ (Punjab Government) ਦੇ ਸੀਨੀਅਰ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ (Aman Arora) ਨੇ ਢੱਡਰੀਆਂ ਵਿਖੇ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨ ਪਰਿਵਾਰਾਂ ਨੂੰ 20.72 ਲੱਖ ਰੁਪਏ ਦੇ ਫ਼ਸਲ ਖ਼ਰਾਬੇ ਦੇ ਮੁਆਵਜ਼ੇ ਦੇ ਮਨਜ਼ੂਰੀ ਪੱਤਰ (Approval letter) ਸੌਂਪੇ । ਇਸ ਮੌਕੇ ਉਹਨਾਂ ਕਿਹਾ ਕਿ ਫ਼ਸਲਾਂ ਦੇ ਖ਼ਰਾਬੇ ਦਾ ਦੇਸ਼ ਵਿਚ ਸਭ ਤੋਂ ਵੱਧ ਪ੍ਰਤੀ ਏਕੜ ਮੁਆਵਜ਼ਾ ਦੇ ਕੇ ਪੰਜਾਬ ਸਰਕਾਰ ਨੇ ਇਸ ਔਖੀ ਘੜੀ ਵਿੱਚ ਕਿਸਾਨਾਂ ਦੀ ਬਾਂਹ ਫੜੀ ਹੈ। ਇਸ ਮੌਕੇ ਐਸ. ਡੀ. ਐਮ. ਸੰਗਰੂਰ ਚਰਨਜੋਤ ਸਿੰਘ ਵਾਲੀਆ ਵੀ ਮੌਜੂਦ ਸਨ ।

ਪੰਜਾਬ ਸਰਕਾਰ ਹਰੇਕ ਪੀੜਤ ਪਰਿਵਾਰ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ

ਕੈਬਨਿਟ ਮੰਤਰੀ ਨੇ ਪਿੰਡ ਲੌਂਗੋਵਾਲ ਦੇ 24 ਕਿਸਾਨਾਂ (24 farmers from Longowal village) ਸਮੇਤ ਪਿੰਡ ਪੱਤੀ ਭਰਾਜ ਦੇ 4, ਢੱਡਰੀਆਂ ਦੇ 20, ਪਿੰਡ ਲੋਹਾਖੇੜਾ ਦੇ 2, ਪਿੰਡ ਮੰਡੇਰ ਕਲਾਂ 4, ਮੰਡੇਰ ਖ਼ੁਰਦ ਦੇ 3 ਕਿਸਾਨ, ਪਿੰਡ ਬੁੱਗਰ, ਸਾਹੋਕੇ ਤੇ ਤਕੀਪੁਰ ਦੇ 2-2 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪੇ । ਇਸ ਤੋਂ ਇਲਾਵਾ ਪਿੰਡ ਤੋਗਾਵਾਲ ਦੇ 17 ਕਿਸਾਨਾਂ ਤੇ ਪਿੰਡ ਰੱਤੋਕੇ ਦੇ 7 ਕਿਸਾਨਾਂ ਨੂੰ ਮੁਆਵਜ਼ੇ ਦੇ ਮਨਜ਼ੂਰੀ ਪੱਤਰ ਸੌਂਪਦਿਆਂ ਕਿਹਾ ਕਿ ਪੰਜਾਬ ਸਰਕਾਰ ਹਰੇਕ ਪੀੜਤ ਪਰਿਵਾਰ ਨੂੰ ਉਸ ਦੇ ਨੁਕਸਾਨ ਦਾ ਮੁਆਵਜ਼ਾ ਦੇਣ ਲਈ ਵਚਨਬੱਧ ਹੈ ।

ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨਾਂ ਪਰਿਵਾਰ ਨੂੰ 20 ਲੱਖ 72 ਹਜ਼ਾਰ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਸੌਂਪੇ

ਅਮਨ ਅਰੋੜਾ ਨੇ ਕਿਹਾ ਕਿ ਇਸ ਸਾਲ ਭਾਰੀ ਮੀਂਹ ਤੇ ਹੜ੍ਹਾਂ ਕਾਰਨ ਪੰਜਾਬ ਦੇ ਕਿਸਾਨਾਂ ਦੀ ਲੱਖਾ ਏਕੜ ਫ਼ਸਲ ਦਾ ਨੁਕਸਾਨ ਹੋਇਆ ਹੈ । ਉਹਨਾਂ ਕਿਹਾ ਕਿ ਜਿਨ੍ਹਾਂ ਕਿਸਾਨ ਪਰਿਵਾਰਾਂ ਦਾ ਨੁਕਸਾਨ ਹੋਇਆ ਉਹਨਾਂ ਨੂੰ ਸਮੇਂ ਸਿਰ ਮੁਆਵਜ਼ਾ ਦੇਣ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਬਣਦੀ ਸੀ, ਜੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸਮੇਂ ਸਿਰ ਨਿਭਾਈ ਹੈ, ਜਿਸ ਤਹਿਤ ਅੱਜ ਸੁਨਾਮ ਹਲਕੇ ਦੇ 11 ਪਿੰਡਾਂ ਦੇ 88 ਕਿਸਾਨਾਂ ਪਰਿਵਾਰ ਨੂੰ 20 ਲੱਖ 72 ਹਜ਼ਾਰ ਰੁਪਏ ਦੇ ਮੁਆਵਜ਼ਾ ਮਨਜ਼ੂਰੀ ਪੱਤਰ ਸੌਂਪੇ ਹਨ ਤੇ ਇਹ ਰਾਸ਼ੀ ਉਹਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ । 

ਸੁਨਾਮ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਕਰੀਬ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ

ਕੀਤੀ ਜਾ ਚੁੱਕੀ ਹੈ

ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰਾਂ ਸਮੇਂ ਪੀੜਤ ਮੁਆਵਜ਼ੇ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ ਲਗਾ ਕੇ ਅੱਕ ਤੇ ਥੱਕ ਜਾਂਦੇ ਸਨ ਪਰ ਮੁਆਵਜ਼ਾ ਨਹੀਂ ਮਿਲਦਾ ਸੀ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੀੜਤਾਂ ਨੂੰ ਘਰ ਬੈਠਿਆਂ ਹੀ ਮੁਆਵਜ਼ਾ ਉਹਨਾਂ ਦੇ ਖਾਤਿਆਂ ਵਿੱਚ ਪਾ ਦਿੱਤਾ ਹੈ । ਉਹਨਾਂ ਦੱਸਿਆ ਕਿ ਹੁਣ ਤੱਕ ਸੁਨਾਮ ਹਲਕੇ ਦੇ ਪ੍ਰਭਾਵਿਤ ਪਰਿਵਾਰਾਂ ਨੂੰ ਕਰੀਬ 60 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਜਾਰੀ ਕੀਤੀ ਜਾ ਚੁੱਕੀ ਹੈ ।

LEAVE A REPLY

Please enter your comment!
Please enter your name here