ਚੰਡੀਗੜ੍ਹ, 1 ਅਕਤੂਬਰ 2026 : ਪੰਜਾਬ ਕਾਂਗਰਸ (Punjab Congress) ਦੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅੱਜ ਅਤਸੀਫਾ (Resignation) ਦੇ ਦਿੱਤੇ ਜਾਣ ਦਾ ਸਮਾਚਾਰ ਹੈ ।
ਕਿਸ ਤਰ੍ਹਾਂ ਕੀਤਾ ਵੜਿੰਗ ਨੇ ਅਹੁਦੇਦਾਰੀ ਤੋਂ ਅਸਤੀਫੇ ਦਾ ਐਲਾਨ
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Amarinder Singh Raja Warring) ਨੇ ਪੰਜਾਬ ਕਾਂਗਰਸ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਪੇਜ਼ ’ਤੇ ਪੋਸਟ ਸਾਂਝੀ ਕਰਕੇ ਕੀਤਾ ਅਤੇ ਉਨ੍ਹਾਂ ਪੇਜ਼ ’ਤੇ ਆਪਣੇ ਆਪ ਸਾਬਕਾ ਪ੍ਰਧਾਨ ਲਿਖਿਆ ।
ਪੰਜਾਬ ਕਾਂਗਰਸ ਪ੍ਰਧਾਨ ਬਦਲਣ ਨੂੰ ਚੱਲ ਰਿਹਾ ਸੀ ਕਾਫੀ ਘਮਾਸਾਨ
ਜਿ਼ਕਰਯੋਗ ਹੈ ਕਿ ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ ਨੂੰ ਪਿਛਲੇ ਕਾਫ਼ੀ ਲੰਬੇ ਸਮੇਂ ਤੋਂ ਘਮਸਾਣ ਚੱਲ ਰਿਹਾ ਸੀ। ਉਧਰ ਨਵੀਂ ਦਿੱਲੀ ’ਚ ਅੱਜ ਪੰਜਾਬ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਮੀਟਿੰਗ ਚੱਲ ਰਹੀ ਹੈ ਅਤੇ ਹੁਣ ਦੇਖਣਾ ਇਹ ਹੈ ਕਿ ਹੁਣ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਕਿਸ ਨੂੰ ਬਣਾਇਆ ਜਾਂਦਾ ਹੈ । ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2027 ’ਚ ਹੋਣ ਦੀ ਸੰਭਾਵਨਾ ਹੈ। ਉਸ ਤੋਂ ਪਹਿਲਾਂ ਪੰਜਾਬ ਕਾਂਗਰਸ ’ਚ ਇਕ ਵੱਡਾ ਬਦਲਾਅ ਦੇਖਿਆ ਗਿਆ ਹੈ ।









