ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ 29 ਜਨਵਰੀ ਦਾ ਪੰਜਾਬ ਦੌਰਾ ਮੁਲਤਵੀ ਹੋ ਗਿਆ ਹੈ। ਟਵੀਟ ਰਾਹੀਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਗ੍ਰਹਿ ਮੰਤਰੀ ਦੇ ਜਰੂਰੀ ਰੁਝੇਵਿਆਂ ਕਾਰਨ ਇਹ ਦੌਰਾ ਮੁਲਤਵੀ ਕੀਤਾ ਗਿਆ ਹੈ। ਨਵੀਆਂ ਤਰੀਕਾਂ ਦਾ ਐਲਾਨ ਜਲਦੀ ਕਰ ਦਿੱਤਾ ਜਾਵੇਗਾ।

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਪਟਿਆਲਾ ਰੈਲੀ ਦੇ ਰੱਦ ਹੋਣ ਪਿੱਛੇ ਪਟਿਆਲਾ ਜ਼ਿਲ੍ਹਾ ਭਾਜਪਾ ਕਾਰਜਕਾਰਨੀ ਵਿਚ ਚੱਲ ਰਹੇ ਵਿਵਾਦ ਨੂੰ ਜੋੜ ਕੇ ਵੀ ਦੇਖਿਆ ਜਾ ਰਿਹਾ ਹੈ। ਜ਼ਿਲ੍ਹਾ ਕਾਰਜਕਾਰਨੀ ਦੇ ਮੈਂਬਰਾਂ ਦੀ ਵੱਡੀ ਗਿਣਤੀ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਕੇਕੇ ਮਲਹੋਤਰਾ ਦੇ ਵਿਰੋਧ ਵਿਚ ਹੋ ਚੁੱਕੀ ਹੈ।