ਚੰਡੀਗੜ੍ਹ, 25 ਮਾਰਚ: ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ‘ਤੇ ਲਗਾਏ ਗਏ ਨੈਸ਼ਨਲ ਸਕਿਓਰਿਟੀ ਐਕਟ (ਐੱਨ.ਐੱਸ.ਏ.) ਨੂੰ ਲੈ ਕੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ। ਅੰਦਾਜ਼ਾ ਇਹ ਹੈ ਕਿ ਅੰਮ੍ਰਿਤਪਾਲ ਸਿੰਘ ਨੂੰ ਵੀ ਸਾਥੀਆਂ ਵਾਂਗ ਅੰਮ੍ਰਿਤਸਰ ਲਿਆਂਦਾ ਜਾ ਸਕਦਾ ਹੈ। ਵਰਿੰਦਰ ਸਿੰਘ ਦੇ ਅੰਮ੍ਰਿਤਸਰ ਪਰਤਣ ਤੋਂ ਬਾਅਦ ਹੁਣ ਡਿਬਰੂਗੜ੍ਹ ਜੇਲ੍ਹ ਵਿੱਚ ਸਿਰਫ਼ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸਾਥੀ ਪੱਪਲਪ੍ਰੀਤ ਸਿੰਘ ਹੀ ਰਹਿ ਗਏ ਹਨ। ਅੰਮ੍ਰਿਤਪਾਲ ਸਿੰਘ ਦੋ ਸਾਲ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ
ਫਾਜ਼ਿਲਕਾ ਦੇ ਜ਼ਿਲਾ ਹਸਪਤਾਲ ‘ਚ ਪੰਜ ਹੋਰ ਡਾਕਟਰ ਤਾਇਨਾਤ ਕਰਨ ਦੇ ਹੁਕਮ ਜਾਰੀ
ਦੱਸ ਦਈਏ ਕਿ ਇਸ ਤੋਂ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਜਲਦੀ ਹੀ ਪੰਜਾਬ ਲਿਆਂਦਾ ਜਾਵੇਗਾ। ਵਰਿੰਦਰ ਸਿੰਘ ‘ਤੇ ਲਗਾਏ ਗਏ ਰਾਸ਼ਟਰੀ ਸੁਰੱਖਿਆ ਕਾਨੂੰਨ (ਐੱਨ. ਐੱਸ. ਏ.) ਦੀ ਮਿਆਦ ਖਤਮ ਹੋ ਗਈ ਹੈ, ਜਿਸ ਤੋਂ ਬਾਅਦ ਅਜਨਾਲਾ ਪੁਲਸ ਦੀ ਇਕ ਟੀਮ ਉਨ੍ਹਾਂ ਨੂੰ ਲੈਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ ‘ਚ ਪਹੁੰਚ ਗਈ ਹੈ। ਬੀਤੇ ਦਿਨੀ ਅੰਮ੍ਰਿਤਪਾਲ ਸਿੰਘ ਦੇ 7 ਸਾਥੀਆਂ ਨੂੰ ਵੀ ਪੰਜਾਬ ਲਿਆਂਦਾ ਗਿਆ ਸੀ, ਜਿਨ੍ਹਾਂ ਵਿੱਚ ਦਲਜੀਤ ਸਿੰਘ, ਗੁਰਮੀਤ ਸਿੰਘ ਭਗਨਾ, ਹਰਪ੍ਰੀਤ ਸਿੰਘ, ਜਸਪਾਲ ਸਿੰਘ, ਭੁਪਿੰਦਰ ਸਿੰਘ ਅਤੇ ਕੁਲਵੰਤ ਸਿੰਘ ਦੇ ਨਾਮ ਪ੍ਰਮੁੱਖ ਹਨ। ਇਨ੍ਹਾਂ ਸਾਰਿਆਂ ਨੂੰ ਮਾਰਚ 2023 ਵਿੱਚ ‘ਵਾਰਿਸ ਪੰਜਾਬ ਦੇ’ ਸੰਗਠਨ ਦੀਆਂ ਗਤੀਵਿਧੀਆਂ ਅਤੇ ਅਜਨਾਲਾ ਪੁਲਿਸ ਸਟੇਸ਼ਨ ‘ਤੇ ਹਮਲੇ ਤੋਂ ਬਾਅਦ NSA ਤਹਿਤ ਗ੍ਰਿਫਤਾਰ ਕਰਕੇ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ।