ਜੇਲ ਵਿਚ ਬੰਦ ਅੰਮ੍ਰਿਤਪਾਲ ਸਿੰਘ `ਤੇ ਲੱਗਿਆ ਨਸ਼ੇ ਦਾ ਸੇਵਨ ਕਰਨ ਦਾ ਦੋਸ਼

0
7
Amritpal Singh

ਅਸਾਮ, 22 ਜੁਲਾਈ 2025 : ਭਾਰਤ ਦੇਸ਼ ਦੇ ਸੂਬੇ ਅਸਾਮ ਦੀ ਡਿਬਰੂਗੜ੍ਹ ਜੇਲ (Dibrugarh Jail) ਵਿਚ ਬੰਦ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ‘ਤੇ ਜੇਲ `ਚ ਨਸ਼ੇ ਦਾ ਸੇਵਨ ਕਰਨ ਦੇ ਦੋਸ਼ ਲੱਗਣ ਦਾ ਪਤਾ ਚੱਲਿਆ ਹੈ ।

ਸੋਸ਼ਲ ਮੀਡੀਆ ਤੇ ਵਾਇਰਲ ਪੋਸਟ ਵਿਚ ਵੱਡਾ ਦਾਅਵਾ

ਅੰਮ੍ਰਿਤਪਾਲ ਸਿੰਘ (Amritpal Singh) ਜੋ ਡਿਬਰੂਗੜ੍ਹ ਜੇਲ ਵਿਚ ਬੰਦ ਹੈ ਦੇ ਸਬੰਧ ਵਿਚ ਸੋਸ਼ਲ ਮੀਡੀਆ ਤੇ ਵਾਇਰਲ ਇਕ ਪੋਸਟ ਵਿਚ ਦਾਅਵਾ ਕੀਤਾ ਜਾ ਰਿਹਾ ਹੈ ਕਿ ਅਜਨਾਲਾ ਅਦਾਲਤ ਵਿੱਚ ਪੁਲਸ ਵੱਲੋਂ ਪੇਸ਼ ਕੀਤੇ ਗਏ ਚਲਾਨ ਵਿੱਚ ਅੰਮ੍ਰਿਤਪਾਲ ਦੇ ਹੀ ਸਾਥੀ ਵਰਿੰਦਰ ਸਿੰਘ ਫੌਜੀ ਅਤੇ ਭਗਵੰਤ ਸਿੰਘ ਪ੍ਰਧਾਨ ਮੰਤਰੀ ਬਾਜੇਕੇ (Prime Minister Bajeke) ਵਲੋਂ ਪੁਲਸ ਨੂੰ ਬਿਆਨ ਦਿੱਤੇ ਗਏ ਹਨ ਕਿ ਅੰਮ੍ਰਿਤਪਾਲ ਸਿੰਘ ਇੱਕ ਵੱਡਾ ਨਸ਼ੇੜੀ ਹੈ ਅਤੇ ਇਸ ’ਚ ਦੋ ਪੁਲਸ ਅਧਿਕਾਰੀਆਂ ਦੇ ਨਾਮ ਵੀ ਹਨ ਜਿਨ੍ਹਾਂ ਨੂੰ ਗਵਾਹ ਬਣਾਇਆ ਗਿਆ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਸਾਥੀਆਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਜੇਲ੍ਹ `ਚ ਤਰ੍ਹਾਂ-ਤਰ੍ਹਾਂ ਦੇ ਨਸ਼ਾ ਕਰਦਾ ਹੈ (He does all kinds of drugs in prison.) ਪਰ ਕੋਈ ਵੀ ਪੁਲਸ ਅਧਿਕਾਰੀ ਇਸ ਦੀ ਪੁਸ਼ਟੀ ਨਹੀਂ ਕਰ ਰਿਹਾ ਹੈ ।

ਕੀ ਆਖਿਆ ਅੰਮਿ਼੍ਰਤਪਾਲ ਦੇ ਵਕੀਲ ਨੇ

ਅੰਮ੍ਰਿਤਪਾਲ ਦੇ ਵਕੀਲ ਨੇ ਉਪਰੋਕਤ ਸਮੁੱਚੇ ਦੋਸ਼ਾਂ ਨੂੰ ਮੁੱਢੋਂ ਹੀ ਨਕਾਰਦਿਆਂ ਕਿਹਾ ਕਿ ਅਗਲੇ ਹਫ਼ਤੇ ਮਾਨਯੋਗ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕੀਤੀ ਜਾਵੇਗੀ ।

Read More : ਅੰਮ੍ਰਿਤਪਾਲ ਸਿੰਘ ‘ਤੇ ਤੀਜੀ ਵਾਰ NSA ਲਾਉਣ ਦਾ ਮਾਮਲਾ: ਹੁਣ ਪਰਿਵਾਰ ਜਾਵੇਗਾ ਹਾਈਕੋਰਟ

LEAVE A REPLY

Please enter your comment!
Please enter your name here