ਲੁਧਿਆਣਾ ਪਹੁੰਚੇ ਅੰਮ੍ਰਿਤਪਾਲ ਦੇ ਪਿਤਾ ਦਾ ਵੱਡਾ ਬਿਆਨ
ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪੁੱਜੇ। ਉਨ੍ਹਾਂ ਇੱਕ ਨਿੱਜੀ ਪੈਲੇਸ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕੀਤੀ। ਜੇਲ੍ਹ ‘ਚੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਨਜ਼ਰ SGPC ‘ਚ ਐਂਟਰੀ ‘ਤੇ ਹੈ।
ਦੇਸ਼ ਦੀ ਵੰਡ ਦੇ ਯਾਦਗਾਰੀ ਦਿਵਸ ਮੌਕੇ PM ਮੋਦੀ ਨੇ ਪੀੜਤਾਂ ਨੂੰ ਕੀਤਾ ਯਾਦ || Latest Update
ਐਨਸੀਬੀ ਵੱਲੋਂ ਕੱਲ੍ਹ ਡਿਬਰੂਗੜ੍ਹ ਜੇਲ੍ਹ ‘ਚ ਭੇਜੇ ਗਏ ਬਦਨਾਮ ਨਸ਼ਾ ਤਸਕਰ ਬਲਵਿੰਦਰ ਸਿੰਘ ਉਰਫ਼ ਬਿੱਲਾ ਸਰਪੰਚ ਨੂੰ ਲੈ ਕੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।
ਅੰਮ੍ਰਿਤਪਾਲ ਤੇ ਉਨ੍ਹਾਂ ਦੇ ਸਾਥੀਆਂ ਨੂੰ ਜੇਲ੍ਹ ‘ਚ ਨੁਕਸਾਨ ਪਹੁੰਚਾਉਣ ਦੀ ਸਾਜਿਸ਼
ਉਨ੍ਹਾਂ ਕਿਹਾ ਕਿ ਇੱਕ ਡਰੱਗ ਤਸਕਰ ਨੂੰ ਵੀ ਉਨ੍ਹਾਂ ਦੀ ਜੇਲ੍ਹ ਵਿੱਚ ਭੇਜਿਆ ਗਿਆ ਹੈ। ਤਰਸੇਮ ਸਿੰਘ ਦਾ ਕਹਿਣਾ ਹੈ ਕਿ ਸਾਨੂੰ ਸਰਕਾਰ ਦੀ ਮਨਸ਼ਾ ਸਹੀ ਨਹੀਂ ਲੱਗ ਰਹੀ। ਅੰਮ੍ਰਿਤਪਾਲ ਅਤੇ ਉਨ੍ਹਾਂ ਦੇ ਸਾਥੀਆਂ ਨੂੰ ਜੇਲ੍ਹ ‘ਚ ਨੁਕਸਾਨ ਪਹੁੰਚਾਉਣ ਦੀ ਸਾਜਿਸ਼ ਲੱਗ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਇਸ ਤਰ੍ਹਾਂ ਦੀ ਘਟਨਾ ਵਾਪਰਦੀ ਹੈ ਤਾਂ ਇਸ ਲਈ ਸਰਕਾਰ ਜ਼ਿੰਮੇਵਾਰ ਹੋਵੇਗੀ।