ਅੰਮ੍ਰਿਤਸਰ ਦੇ ਮਜੀਠਾ ਠਾਣੇ ‘ਚ ਹੋਇਆ ਧ/ਮਾਕਾ; ਖਿੜਕੀਆਂ ਦੇ ਸ਼ੀਸ਼ੇ ਟੁੱਟੇ
ਅੰਮ੍ਰਿਤਸਰ: ਅੰਮ੍ਰਿਤਸਰ ਦੇ ਮਜੀਠਾ ‘ਚ ਬੁੱਧਵਾਰ ਦੇਰ ਰਾਤ ਕਰੀਬ 10.05 ਵਜੇ ਪੁਲਸ ਸਟੇਸ਼ਨ ‘ਚ ਧਮਾਕਾ ਹੋਇਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਥਾਣੇ ਦੀਆਂ ਖਿੜਕੀਆਂ ਦੇ ਸ਼ੀਸ਼ੇ ਟੁੱਟ ਗਏ। ਇਹ ਧਮਾਕਾ ਥਾਣੇ ਦੇ ਗੇਟ ਨੇੜੇ ਖੁੱਲ੍ਹੀ ਥਾਂ ‘ਤੇ ਹੋਇਆ। ਘਟਨਾ ਤੋਂ ਬਾਅਦ ਥਾਣੇ ਦੇ ਗੇਟ ਬੰਦ ਕਰ ਦਿੱਤੇ ਗਏ। ਫਿਲਹਾਲ ਧਮਾਕੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ।
ਪੁਲਿਸ ਵੱਲੋਂ ਘਟਨਾ ਦੀ ਜਾਂਚ ਜਾਰੀ
ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਪੰਜਾਬ ਪੁਲਿਸ ਦੇ ਬਾਰਡਰ ਰੇਂਜ ਦੇ ਡੀਆਈਜੀ ਸਤਿੰਦਰ ਸਿੰਘ ਅਤੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਦੂਜੇ ਪਾਸੇ ਅੰਮ੍ਰਿਤਸਰ ਦਿਹਾਤੀ ਪੁਲੀਸ ਦੇ ਐਸਐਸਪੀ ਨੇ ਦੱਸਿਆ ਕਿ ਕਿਸੇ ਧਮਾਕੇ ਦੀ ਜ਼ੋਰਦਾਰ ਆਵਾਜ਼ ਸੁਣਾਈ ਦਿੱਤੀ ਜਿਸ ਤੋਂ ਬਾਅਦ ਪੁਲਿਸ ਘਟਨਾ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜੋ: ਹੈਦਰਾਬਾਦ ‘ਚ ‘ਪੁਸ਼ਪਾ-2’ ਦੀ ਸਕਰੀਨਿੰਗ ਦੌਰਾਨ ਭ*ਗ*ਦੜ; 1 ਔਰਤ ਦੀ ਮੌ/ਤ
ਦੱਸ ਦਈਏ ਕਿ ਬੁੱਧਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਇੱਕ ਵਿਅਕਤੀ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲੇ ਦੀ ਕੋਸ਼ਿਸ਼ ਕੀਤੀ। ਇੱਕ ਬਹਾਦਰ ਪੁਲਿਸ ਅਧਿਕਾਰੀ ਦੀ ਮੁਸ਼ਤੈਦੀ ਕਾਰਨ ਸੁਖਬੀਰ ਬਾਦਲ ਦੀ ਜਾਨ ਬਚ ਗਈ । ਇਹ ਮਾਮਲਾ ਅਜੇ ਠੰਢਾ ਵੀ ਨਹੀਂ ਹੋਇਆ ਸੀ ਕਿ ਰਾਤ ਸਮੇਂ ਵਾਪਰੇ ਇਸ ਧਮਾਕੇ ਦੀ ਘਟਨਾ ਨੇ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਦੀ ਚਿੰਤਾ ਵਧਾ ਦਿੱਤੀ ਹੈ ।