ਜ਼ਿਲ੍ਹਾ ਅੰਮ੍ਰਿਤਸਰ ਦੇ 10ਵੀਂ ਦੇ ਨਤੀਜੇ ਰਹੇ 98.54 ਫ਼ੀਸਦੀ, ਡਿਪਟੀ ਕਮਿਸ਼ਨਰ ਨੇ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਮੁਬਾਰਕਬਾਦ

0
9

ਅੰਮ੍ਰਿਤਸਰ- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ  ਦਸਵੀਂ ਸ਼੍ਰੇਣੀ ਦੇ ਐਲਾਨੇ ਗਏ ਨਤੀਜੇ ਦੌਰਾਨ ਜ਼ਿਲ੍ਹਾ ਅੰਮ੍ਰਿਤਸਰ ਦੀ ਪਾਸ ਪ੍ਰਤੀਸ਼ਤਤਾ 98.54 ਫ਼ੀਸਦੀ ਰਹੀ ਜਦ ਕਿ 25 ਵਿਦਿਆਰਥੀ ਪੰਜਾਬ ਪੱਧਰ ਦੀ ਮੈਰਿਟ ਵਿੱਚ ਆਏ ਹਨ ਅਤੇ ਅੰਮ੍ਰਿਤਸਰ ਪਾਸ ਪ੍ਰਤੀਸ਼ਤ ਅਨੁਸਾਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਉੱਤੇ ਰਿਹਾ। ਜ਼ਿਲ੍ਹੇ ਦਾ ਨਤੀਜਾ ਸ਼ਾਨਦਾਰ ਰਹਿਣ ਤੇ ਆਪਣੀ ਖੁਸ਼ੀ ਜ਼ਾਹਰ ਕਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਆਪਣੀ ਮਿਹਨਤ ਨਾਲ ਅਵੱਲ ਰਹਿਣ ਵਾਲੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦਿਆਂ ਭਵਿੱਖ ‘ਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।

ਨਤੀਜੇ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ ਵੜੈਚ ਨੇ ਦੱਸਿਆ ਕਿ ਸੈਸ਼ਨ 2024-25 ਦੀਆਂ ਦਸਵੀਂ ਸ਼੍ਰੇਣੀ ਦੀਆਂ ਹੋਈਆਂ ਪ੍ਰੀਖਿਆਵਾਂ ਦੇ ਬੋਰਡ ਵੱਲੋਂ ਅੱਜ ਘੋਸ਼ਿਤ ਕੀਤੇ ਗਏ ਨਤੀਜਿਆਂ ਦੌਰਾਨ ਅੰਮ੍ਰਿਤਸਰ ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 98.54 ਰਹੀ ਹੈ ਜਦ ਕਿ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 25 ਵਿਦਿਆਰਥੀਆਂ ਨੇ ਮੈਰਿਟ ਵਿੱਚ ਆਪਣਾ ਨਾਂ ਦਰਜ ਕੀਤਾ ਹੈ।

ਉਨ੍ਹਾਂ ਇਹ ਵੀ ਦੱਸਿਆ ਕਿ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਕੋਟ ਬਾਬਾ ਦੀਪ ਸਿੰਘ ਦੀ ਹੋਣਹਾਰ ਵਿਦਿਆਰਥਣ ਮੇਹਰਪ੍ਰੀਤ ਕੌਰ ਨੇ ਜ਼ਿਲ੍ਹੇ ‘ਚੋਂ ਪਹਿਲਾ ਜਦ ਕਿ ਸੂਬੇ ਵਿਚੋਂ ਸੱਤਵਾਂ ਸਥਾਨ ਹਾਸਲ ਕਰਕੇ ਅੰਮ੍ਰਿਤਸਰ ਜ਼ਿਲ੍ਹੇ ਦਾ ਮਾਣ ਵਧਾਇਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ, ਚੂੰਗ ਦੀ ਵਿਦਿਆਰਥਣ ਅਰਨੂਰਬੀਰ ਕੌਰ ਜ਼ਿਲ੍ਹਾ ‘ਚੋਂ ਦੂਸਰਾ ਅਤੇ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ,ਨਾਥ ਦੀ ਖੂਹੀ,ਚੰਨਣਕੇ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ ਹੈ।

LEAVE A REPLY

Please enter your comment!
Please enter your name here