ਸ਼੍ਰੋਮਣੀ ਕਮੇਟੀ ਵੱਲੋਂ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 557 ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ

0
8

ਅੰਮ੍ਰਿਤਸਰ, 14 ਮਾਰਚ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਸੰਮਤ 557 ਦੀ ਆਮਦ ’ਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਬਲਵਿੰਦਰ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਗਿਆਨੀ ਬਲਜੀਤ ਸਿੰਘ ਨੇ ਸੰਗਤਾਂ ਨੂੰ ਨਵੇਂ ਵਰ੍ਹੇ ਦੀ ਵਧਾਈ ਦਿੰਦਿਆਂ ਗੁਰਮਤਿ ਅਨੁਸਾਰ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕੀਤੀ।

ਗਿਆਨੀ ਰਘਬੀਰ ਸਿੰਘ ਨੇ ਦਿੱਤੀ ਵਧਾਈ

ਨਾਨਕਸ਼ਾਹੀ ਸੰਮਤ 557 ਨਵੇਂ ਵਰ੍ਹੇ ਦੀ ਆਮਦ ਸਬੰਧੀ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਹੋਏ, ਜਿਸ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸਿੰਘ ਸਾਹਿਬਾਨ ਨੇ ਸੰਗਤ ਨੂੰ ਗੁਰ-ਇਤਿਹਾਸ ਨਾਲ ਜੋੜਿਆ। ਸਮਾਗਮ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤ ਨੂੰ ਸੰਮਤ ਨਾਨਕਸ਼ਾਹੀ 557 ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਗੁਰਬਾਣੀ ਸਿੱਖ ਦੇ ਜੀਵਨ ਦਾ ਆਧਾਰ ਹੈ, ਸਿੱਖ ਨੂੰ ਹਮੇਸ਼ਾਂ ਗੁਰਬਾਣੀ ਦੀ ਸੇਧ ਵਿਚ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਸੰਗਤ ਨੂੰ ਅੰਮ੍ਰਿਤ ਦੀ ਦਾਤ ਪ੍ਰਾਪਤ ਕਰਕੇ ਗੁਰੂ ਵਾਲੇ ਬਣਨ ਲਈ ਵੀ ਪ੍ਰੇਰਿਆ ਅਤੇ ਕੌਮ ਨੂੰ ਨਾਨਕਸ਼ਾਹੀ ਕੈਲੰਡਰ ਅਨੁਸਾਰ ਦਿਹਾੜੇ ਮਨਾਉਣ ਦੀ ਅਪੀਲ ਕੀਤੀ।

ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ; ਹੋਲੀ ਮੌਕੇ ਇਨ੍ਹਾਂ 10 ਜ਼ਿਲ੍ਹਿਆਂ ‘ਚ ਯੈਲੋ ਅਲਰਟ ਜਾਰੀ

ਇਸੇ ਦੌਰਾਨ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਸੰਗਤ ਨੂੰ ਬਾਣੀ ਅਤੇ ਬਾਣੇ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਉਨ੍ਹਾਂ ਕਿਹਾ ਕਿ ਹਰ ਸਿੱਖ ਆਪਣੇ ਘਰ ਵਿਚ ਨਾਨਕਸ਼ਾਹੀ ਕੈਲੰਡਰ ਲਗਾਏ ਤਾਂ ਜੋ ਸਾਡੇ ਬੱਚੇ ਸਿੱਖ ਇਤਿਹਾਸ ਦੇ ਦਿਹਾੜਿਆਂ ਤੋਂ ਜਾਣੂ ਹੋ ਸਕਣ। ਦੇਰ ਰਾਤ ਤੱਕ ਚਲੇ ਗੁਰਮਤਿ ਸਮਾਗਮ ’ਚ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਗੁਰਮੇਲ ਸਿੰਘ, ਸ਼ਹੀਦ ਸਿੱਖ ਮਿਸ਼ਨਰੀ ਕਾਲਜ ਦੇ ਪ੍ਰੋਫੈਸਰ ਡਾ. ਜਤਿੰਦਰ ਸਿੰਘ ਦੇ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਢਾਡੀ ਭਾਈ ਗੁਰਭੇਜ ਸਿੰਘ ਚਵਿੰਡਾ, ਕਵੀਸ਼ਰ ਭਾਈ ਸਤਨਾਮ ਸਿੰਘ ਬੱਦੋਵਾਲ ਦੇ ਜਥਿਆਂ ਨੇ ਗੁਰ-ਇਤਿਹਾਸ ਦੀ ਸਾਂਝ ਪਾਈ।

 

LEAVE A REPLY

Please enter your comment!
Please enter your name here