ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਅਨਿਲ ਜੋਸ਼ੀ ਨੇ ਦਿੱਤਾ ਅਸਤੀਫਾ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਨਿਲ ਜੋਸ਼ੀ ਵਲੋਂ ਅੱਜ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਅਨਿਲ ਜੋਸ਼ੀ ਨੇ ਅਕਾਲੀ ਦਲ ਦੇ ਵਰਕਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਪਣਾ ਅਸਤੀਫਾ ਭੇਜ ਦਿੱਤਾ ਹੈ ਅਤੇ ਬੇਨਤੀ ਕੀਤੀ ਹੈ ਕਿ ਅਸਤੀਫਾ ਤੁਰੰਤ ਸਵੀਕਾਰ ਕੀਤਾ ਜਾਵੇ।
ਬਲਵਿੰਦਰ ਸਿੰਘ ਭੂੰਦੜ ਨੂੰ ਭੇਜੇ ਆਪਣੇ ਅਸਤੀਫ਼ਾ ਪੱਤਰ ਵਿਚ ਉਨ੍ਹਾਂ ਕਿਹਾ ਹੈ ਕਿ “ਮੈਂ 2021 ਵਿਚ ਸ਼੍ਰੋਮਣੀ ਅਕਾਲੀ ਦਲ ਦਾ ਹਿੱਸਾ ਬਣਿਆ ਸੀ, ਜਦੋਂ ਭਾਰਤੀ ਜਨਤਾ ਪਾਰਟੀ ਨੇ ਮੈਨੂੰ ਪੰਜਾਬ ਅਤੇ ਕਿਸਾਨਾਂ ਦੇ ਹੱਕ ਵਿਚ ਤਿੰਨ ਕਿਸਾਨੀ ਕਾਨੂੰਨਾਂ ਦੇ ਖਿਲਾਫ਼ ਆਵਾਜ਼ ਬੁਲੰਦ ਕਰਕੇ ਪਾਰਟੀ ਵਿਚੋਂ ਛੇ ਸਾਲਾਂ ਲਈ ਕੱਢ ਦਿੱਤਾ ਸੀ। ਉਨ੍ਹਾਂ ਲਿਖਿਆ ਕਿ ਕੁਝ ਸਮੇਂ ਤੋਂ ਜੋ ਘਟਨਾਕ੍ਰਮ ਪਾਰਟੀ ਵਿਚ ਚੱਲ ਰਿਹਾ ਹੈ, ਮੈਂ ਮਹਿਸੂਸ ਕੀਤਾ ਹੈ ਕਿ ਪੰਜਾਬ ਦੇ ਅਸਲੀ ਮੁੱਦਿਆਂ ਦੀ ਕੋਈ ਗੱਲ ਨਹੀਂ ਹੋ ਰਹੀ ਅਤੇ ਨਾ ਹੀ ਜਿਸ ਭਾਈਚਾਰਕ ਸੋਚ ਕਾਰਨ ਮੈਂ ਪਾਰਟੀ ਵਿਚ ਸ਼ਾਮਿਲ ਹੋਇਆ ਸੀ ਉਸ ਬਾਰੇ ਕੋਈ ਗੱਲ ਹੋ ਰਹੀ ਹੈ। ਬਲਕਿ ਇੰਝ ਲੱਗਦਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਸਿਰਫ਼ ਧਰਮ ਅਤੇ ਪੰਥਕ ਏਜੰਡੇ ਵਿਚ ਹੀ ਉਲਝ ਕੇ ਰਹਿ ਗਿਆ ਹੈ। ਮੈਨੂੰ ਇਸ ਪੰਥਕ ਰਾਜਨੀਤੀ ਵਿਚ ਆਪਣੀ ਕੋਈ ਥਾਂ ਨਜ਼ਰ ਨਹੀਂ ਆ ਰਹੀ, ਇਸ ਲਈ ਮੈਂ ਭਰੇ ਮਨ ਨਾਲ ਪਾਰਟੀ ਦੀ ਪ੍ਰਾਇਮਰੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਪਾਰਟੀ ਨੂੰ ਭੇਜ ਰਿਹਾ ਹਾਂ।”
ਇਹ ਵੀ ਪੜੋ : ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ, ਭਰਾ ਦੇ ਭੋਗ ਸਮਾਗਮ ‘ਚ ਹੋਏ ਸ਼ਾਮਲ