ਵਿਆਹ ਦੇ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਆਨੰਦ ਕਾਰਜ ਹੋਇਆ ਸੰਪੰਨ || Punjab News

0
30
Anmol Gagan Maan, who is bound by the bond of marriage, Anand's work has been completed

ਵਿਆਹ ਦੇ ਬੰਧਨ ‘ਚ ਬੱਝੇ ਅਨਮੋਲ ਗਗਨ ਮਾਨ, ਆਨੰਦ ਕਾਰਜ ਹੋਇਆ ਸੰਪੰਨ

ਕੈਬਨਿਟ ਮੰਤਰੀ ਅਤੇ ਗਾਇਕ ਅਨਮੋਲ ਗਗਨ ਮਾਨ ਵਿਆਹ ਦੇ ਬੰਧਨ ਵਿੱਚ ਬੱਝ ਗਏ ਹਨ। ਜ਼ੀਰਕਪੁਰ ਦੇ ਗੁਰਦੁਆਰਾ ਨਾਭਾ ਸਾਹਿਬ ਵਿਚ ਐਡਵੋਕੇਟ ਸ਼ਾਹਬਾਜ਼ ਸਿੰਘ ਨਾਲ ਉਨ੍ਹਾਂ ਦੀਆਂ ਲਾਵਾਂ (ਆਨੰਦ ਕਾਰਜ) ਹੋਈਆਂ। ਇਸ ਮੌਕੇ ਦੋਵਾਂ ਪਰਿਵਾਰਾਂ ਦੇ ਮੈਂਬਰ ਹਾਜ਼ਰ ਸਨ। ਜਿਸ ਤੋਂ ਬਾਅਦ ਨਵਾਂ ਵਿਆਹਿਆ ਜੋੜਾ ਮੈਰਿਜ ਪੈਲੇਸ ਚਲੇ ਗਏ ਹਨ, ਜਿੱਥੇ ਰਿਸੈਪਸ਼ਨ ਪਾਰਟੀ ਰੱਖੀ ਗਈ ਹੈ। ਪੰਜਾਬੀ ਮਿਊਜ਼ਿਕ ਇੰਡਸਟਰੀ ਅਤੇ ਸਿਆਸਤ ਦੇ ਖੇਤਰ ਦੀਆਂ ਕਈ ਮਸ਼ਹੂਰ ਹਸਤੀਆਂ ਦੇ ਇਸ ਵਿੱਚ ਸ਼ਾਮਲ ਹੋਣ ਦੀ ਉਮੀਦ ਹੈ। ਸ਼ਾਮ ਪੰਜ ਵਜੇ ਡੋਲੀ ਰਵਾਨਾ ਹੋਵੇਗੀ।

ਸਾਲ 2022 ਵਿੱਚ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ

ਅਨਮੋਲ ਗਗਨ ਮਾਨ ਦਾ ਪਰਿਵਾਰ ਮੂਲ ਤੌਰ ‘ਤੇ ਮਾਨਸਾ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਹ ਪੰਜਾਬੀ ਗਾਇਕ ਹਨ ਹੁਣ ਤੱਕ ਉਹ ਇੱਕ ਤੋਂ ਬਾਅਦ ਇੱਕ ਕਈ ਪੰਜਾਬੀ ਐਲਬਮਾਂ ਵਿੱਚ ਕੰਮ ਕਰ ਚੁੱਕੇ ਹਨ | ਸਾਲ 2022 ਵਿੱਚ ਗਗਨ ਮਾਨ ਨੇ ਪਹਿਲੀ ਵਾਰ ਖਰੜ ਤੋਂ ਵਿਧਾਨ ਸਭਾ ਚੋਣ ਜਿੱਤੀ ਸੀ। ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਬਣਦਿਆਂ ਹੀ ਉਨ੍ਹਾਂ ਨੂੰ ਕੈਬਨਿਟ ਮੰਤਰੀ ਦਾ ਅਹੁਦਾ ਸੌਂਪਿਆ ਗਿਆ। ਉਹ ਸੈਰ-ਸਪਾਟਾ ਵਿਭਾਗ ਨੂੰ ਸੰਭਾਲ ਰਹੀ ਹੈ। ਹਾਲਾਂਕਿ ਮਾਨ ਨੇ ਵਿਧਾਨ ਸਭਾ ਚੋਣ ਪ੍ਰਚਾਰ ਦੌਰਾਨ ਇੱਕ ਗੀਤ ਵੀ ਰਚਿਆ ਸੀ।

ਪਤੀ ਐਡਵੋਕੇਟ ਸ਼ਾਹਬਾਜ਼ ਸਿੰਘ ਪੇਸ਼ੇ ਤੋਂ ਵਪਾਰੀ

ਜਿਸ ਪਰਿਵਾਰ ਵਿੱਚ ਅਨਮੋਲ ਗਗਨ ਮਾਨ ਦਾ ਵਿਆਹ ਹੋਣ ਜਾ ਰਿਹਾ ਹੈ। ਉਸ ਦਾ ਆਪਣੇ ਇਲਾਕੇ ਵਿਚ ਵੀ ਚੰਗਾ ਪ੍ਰਭਾਵ ਹੈ। ਉਨ੍ਹਾਂ ਦਾ ਪਤੀ ਐਡਵੋਕੇਟ ਸ਼ਾਹਬਾਜ਼ ਸਿੰਘ ਪੇਸ਼ੇ ਤੋਂ ਵਪਾਰੀ ਹੈ। ਜਦੋਂ ਕਿ ਸ਼ਾਹਬਾਜ਼ ਦੀ ਮਾਂ ਸੀਲਮ ਸੋਹੀ ਸਿਆਸਤ ਵਿੱਚ ਹੈ।

ਇਹ ਵੀ ਪੜ੍ਹੋ : ਆਨਲਾਈਨ ਆਈਸਕ੍ਰੀਮ ਮੰਗਵਾਉਣ ਵਾਲੇ ਹੋ ਜਾਓ ਸਾਵਧਾਨ! ਉਂਗਲੀ ਤੋਂ ਬਾਅਦ ਆਈਸਕ੍ਰੀਮ ’ਚੋਂ ਨਿਕਲਿਆ ਕੰਨਖਜੂਰਾ

ਉਨ੍ਹਾਂ ਬਨੂੜ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਵਿੱਤ ਮੰਤਰੀ ਕੈਪਟਨ ਕੰਵਲਜੀਤ ਖ਼ਿਲਾਫ਼ ਕਾਂਗਰਸ ਦੀ ਟਿਕਟ ’ਤੇ ਚੋਣ ਲੜੀ ਸੀ। ਉਨ੍ਹਾਂ ਦੇ ਪਿਤਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਰੀਬੀ ਸਨ। ਉਨ੍ਹਾਂ ਦੇ ਦਾਦਾ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਕੇ ਵਿਧਾਨ ਸਭਾ ਪੁੱਜੇ ਸਨ।

 

 

 

 

 

LEAVE A REPLY

Please enter your comment!
Please enter your name here