ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਵੱਲ ਇੱਕ ਹੋਰ ਕਦਮ

0
69

ਬਟਾਲਾ, 8 ਮਈ: ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਕੀਤੇ ਜਾ ਰਹੇ ਵਿਸ਼ੇਸ ਉਪਰਾਲਿਆਂ ਤਹਿਤ ਅੱਜ ਇੱਕ ਚੈਪਟਰ ਜੁੜਿਆ ਹੈ। ਅੱਜ ਉਨਾਂ ਵਲੋਂ ਬਟਾਲਾ ਸ਼ਹਿਰ ਨੂੰ ਹੋਰ ਖੂਬਸੂਰਤ ਬਣਾਉਣ ਦੇ ਮੰਤਵ ਨਾਲ ਸੜਕਾਂ ਤੋਂ ਮਿੱਟੀ-ਘੱਟਾ ਚੁੱਕਣ ਵਾਲੀ ‘ਰੋਡ ਸਵੀਪਿੰਗ ਮਸ਼ੀਨ’ ਬਟਾਲਾ ਵਾਸੀਆਂ ਲਈ ਸਮਰਪਿਤ ਕੀਤੀ ਹੈ, ਜਿਸ ਨਾਲ ਸ਼ਹਿਰ ਦੀ ਸਫਾਈ ਵਿਵਸਥਾ ਹੋਰ ਬਿਹਤਰ ਹੋਵੇਗੀ।

ਨਸ਼ਾ ਤਸਕਰਾਂ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈਆਂ 2 ਇਮਾਰਤਾਂ ’ਤੇ ਚੱਲਿਆ ਬੁਲਡੋਜਰ

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਤੇ ਚਹੁਪੱਖੀ ਵਿਕਾਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ, ਓਥੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਸਬੰਧਤ ਵਿਭਾਗਾਂ ਵਲੋਂ ਹੱਲ ਕਰਵਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਲੋਕਾਂ ਵਲੋਂ ਦਿੱਤੇ ਪਿਆਰ ਸਦਕਾ ਹੁਣ ਤੱਕ ਬਟਾਲਾ ਹਲਕੇ ਅੰਦਰ ਰਿਕਾਰਡ ਵਿਕਾਸ ਕਰਵਾਏ ਗਏ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਵਿਕਾਸ ਕਾਰਜਾਂ ਦੀ ਗੱਲ ਕਰਦਿਆਂ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਅੰਦਰ ਵੱਖ-ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਟਰੈਫਿਕ ਦੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਪਾਉਣ ਦੇ ਮੰਤਵ ਨਾਲ ਸੜਕਾਂ ਨੂੰ ਚੋੜਿਆਂ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕਾਂ ਦੇ ਕਿਨਾਰਿਆਂ ਤੋਂ ਹਟਾਇਆ ਗਿਆ ਹੈ। ਸ਼ਹਿਰ ਵਿੱਚ ਖੂਬਸੂਰਤ ਪਾਰਕ ਉਸਾਰਨ ਦੇ ਨਾਲ ਚੌਂਕਾਂ ਨੂੰ ਚੌੜਿਆਂ ਕੀਤਾ ਗਿਆ ਹੈ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦੇਣ ਦੇ ਮੰਤਵ ਨਾਲ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ, ਜਿਸ ਨੂੰ ਬਹੁਤ ਜਲਦ ਲੋਕਾਂ ਦੇ ਸਮਰਪਿਤ ਕੀਤਾ ਜਾ ਰਿਹਾ ਹੈ। ਮੁਹੱਲਾ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਥੇ ਰੋਜਾਨਾਂ ਮਰੀਜ ਆਪਣਾ ਮੁਫ਼ਤ ਇਲਾਜ ਕਰਵਾ ਰਹੇ ਹਨ। ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। ਸਕੂਲਾਂ ਵਿੱਚ ਨਵੇਂ ਕਮਰੇ, ਕਮਰਿਆਂ ਦਾ ਨਵੀਨੀਕਰਨ, ਚਾਰਦੀਵਾਰੀ ਸਮੇਤ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਚੁੱਕੇ ਹਨ।

ਇਸ ਮੌੇਕੇ ਦੁਕਾਨਦਾਰਾਂ ਅਤੇ ਸ਼ਹਿਰ ਵਾਸੀਆਂ ਨੇ ਗੱਲ ਕਰਦਿਆਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਸ਼ਲਾਘਾਯੋਗ ਹੈ।

LEAVE A REPLY

Please enter your comment!
Please enter your name here