ਆਮ ਆਦਮੀ ਕਲੀਨਿਕਾਂ ਵਿੱਚ ਹੁਣ ਐਂਟੀ ਰੇਬੀਜ਼ ਟੀਕਾਕਰਨ ਸਣੇ ਹੋਰ ਸੇਵਾਵਾਂ ਵੀ ਸ਼ੁਰੂ, ਪੜੋ ਵੇਰਵਾ

0
8

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਬਣਾਏ ਗਏ ਆਮ ਆਦਮੀ ਕਲੀਨਿਕਾਂ ਵਿੱਚ ਪਹਿਲਾਂ ਗਰਭਵਤੀ ਔਰਤਾਂ ਨੂੰ ਮਿਲਣ ਵਾਲੀਆਂ ਸਿਹਤ ਸੇਵਾਵਾਂ ਵਿੱਚ ਵਾਧਾ ਕੀਤਾ ਗਿਆ ਸੀ ਤੇ ਹੁਣ ਓਰਲ ਕੈਂਸਰ, ਐਂਟੀ ਰੇਬੀਜ਼ ਟੀਕਾਕਰਨ, ਐਨ.ਸੀ.ਡੀ. (ਗੈਰ ਸੰਚਾਰੀ ਰੋਗ) ਦੀਆਂ ਸਿਹਤ ਸੇਵਾਵਾਂ ਵੀ ਮਿਲਣਗੀਆਂ।

ਇਸ ਸਬੰਧੀ ਕਰਵਾਏ ਗਏ ਟ੍ਰੇਨਿੰਗ ਸੈਸ਼ਨ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਡਾ. ਬਲਜੀਤ ਸਿੰਘ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ – ਨਿਰਦੇਸ਼ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ.ਬੈਨਿਥ ਦੀ ਅਗਵਾਈ ਅਧੀਨ ਸਿਹਤ ਵਿਭਾਗ ਬਰਨਾਲਾ ਅਧੀਨ ਆਉਂਦੇ ਆਮ ਆਦਮੀ ਕਲੀਨਿਕਾਂ ਵਿੱਚ ਉੱਤਮ ਸਿਹਤ ਸੇਵਾਵਾਂ ਵਿੱਚ ਸੁਧਾਰ ਲਈ ਵਿਭਾਗ ਹਮੇਸ਼ਾ ਕਾਰਜਸ਼ੀਲ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਆਮ ਆਦਮੀ ਕਲੀਨਿਕਾਂ ਵਿੱਚ ਲੋਕਾਂ ਨੂੰ ਮੁਫ਼ਤ ਓ.ਪੀ.ਡੀ., ਮੁਫ਼ਤ ਲੈਬ ਟੈਸਟ, ਮੁਫ਼ਤ ਦਵਾਈਆਂ, ਮੁਫ਼ਤ ਐਂਟੀਨੇਟਲ ਚੈਕਅੱਪ , ਮੁਫ਼ਤ ਅਲਟਰਾਸਾਉਂਡ ਦੇ ਨਾਲ ਨਾਲ ਹੁਣ ਐਂਟੀ ਰੈਬੀਜ਼ ਟੀਕਾਕਰਨ, ਪਰਿਵਾਰ ਨਿਯੋਜਨ ਦੀਆਂ ਮੁਫਤ ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਡਾ. ਗੁਰਬਿੰਦਰ ਕੌਰ ਜ਼ਿਲ੍ਹਾ ਟੀਕਾਕਰਨ ਅਫਸਰ ਕਮ ਨੋਡਲ ਅਫ਼ਸਰ ਆਮ ਆਦਮੀ ਕਲੀਨਿਕ ਨੇ ਦੱਸਿਆ ਕਿ ਸਿਹਤ ਸੇਵਾਵਾਂ ਵਿੱਚ ਹੋ ਰਹੇ ਇਸ ਵਾਧੇ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਲਈ ਇਹ ਟ੍ਰੇਨਿੰਗ ਲਾਈ ਗਈ ਸੀ, ਜਿਸ ਵਿੱਚ ਸਮੂਹ ਮੈਡੀਕਲ ਅਫ਼ਸਰ ਆਮ ਆਦਮੀ ਕਲੀਨਿਕ ਅਤੇ ਕਲੀਨਿਕਲ ਸਹਾਇਕਾਂ ਨੂੰ ਸਟੇਟ ਤੋਂ ਪ੍ਰਾਪਤ ਟ੍ਰੇਨਿੰਗ ਨੂੰ ਵਿਸਥਾਰ ਸਹਿਤ ਦਿੱਤਾ ਗਿਆ।

LEAVE A REPLY

Please enter your comment!
Please enter your name here