ਜੇ ਹੁਣ ਪੰਜਾਬ ‘ਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਬਾਜਵਾ ਹੋਣਗੇ ਜ਼ਿੰਮੇਵਾਰ: ਤਰੁਣਪ੍ਰੀਤ ਸੌਂਦ

0
26

ਚੰਡੀਗੜ੍ਹ, 15 ਅਪ੍ਰੈਲ 2025 – ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਅਤੇ ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਦੇ ਬਿਆਨ ਨੂੰ ਲੈ ਕੇ ਸਿਆਸਤ ਭਖੀ ਹੋਈ ਹੈ। ਪੰਜਾਬ ਦੇ ਉਦਯੋਗ ਅਤੇ ਪੰਚਾਇਤ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨੇ ਬਾਜਵਾ ‘ਤੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ਜੇਕਰ ਹੁਣ ਪੰਜਾਬ ਵਿਚ ਕੋਈ ਧਮਾਕਾ ਹੁੰਦਾ ਹੈ ਤਾਂ ਪ੍ਰਤਾਪ ਸਿੰਘ ਬਾਜਵਾ ਉਸ ਦੇ ਜ਼ਿੰਮੇਵਾਰ ਹੋਣਗੇ। ਬਾਜਵਾ ਨੂੰ ਆਪਣੀ ਭੜਕਾਊ ਬਿਆਨਬਾਜ਼ੀ ਲਈ ਤੁਰੰਤ ਮੁਆਫ਼ੀ ਮੰਗਣੀ ਚਾਹੀਦੀ ਹੈ।

ਇਹ ਵੀ ਪੜ੍ਹੋ: ਸਾਧੂ ਸਿੰਘ ਧਰਮਸੋਤ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ

ਮੰਤਰੀ ਸੌਂਦ ਨੇ ਕਿਹਾ ਕਿ ਪੰਜਾਬ ਨੇ ਅੱਤਵਾਦ ਦਾ ਸੰਤਾਪ ਝੱਲਿਆ ਹੈ ਅਤੇ ਅੱਜ ਵੀ ਜ਼ਖ਼ਮ ਅੱਲ੍ਹੇ ਹਨ। ਦੂਜੇ ਪਾਸੇ, ਦੇਸ਼ ਵਿਰੋਧੀ ਤਾਕਤਾਂ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਮਾਹੌਲ ਵਿਚ, ਜਨਤਕ ਪ੍ਰਤੀਨਿਧੀ ਅਤੇ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ ਬਿਆਨ ਦਿੱਤਾ ਕਿ ਪੰਜਾਬ ਵਿਚ 50 ਬੰਬ ਆਏ ਹਨ। 32 ਅਜੇ ਫਟਣੇ ਬਾਕੀ ਹਨ। ਇਹ ਬਹੁਤ ਹੀ ਨਿੰਦਣਯੋਗ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਬਾਜਵਾ, ਜਿਨ੍ਹਾਂ ਦੀ ਉਮਰ 60 ਸਾਲ ਤੋਂ ਵੱਧ ਹੋ ਗਈ ਹੈ, ਸਠਿਆ ਗਏ ਹਨ। ਆਮ ਆਦਮੀ ਪਾਰਟੀ ਪੰਜਾਬ ਦੀ ਰਖਵਾਲੀ ਹੈ। ਕਿਸੇ ਨੂੰ ਵੀ ਪੰਜਾਬ ਦੇ ਵਿਰੋਧ ਵਿਚ ਸਾਜ਼ਿਸ਼ ਨਹੀਂ ਕਰਨ ਦੇਵਾਂਗੇ। ਬਾਜਵਾ ਵਿਰੁੱਧ ਕਾਰਵਾਈ ਇਸ ਲਈ ਕੀਤੀ ਗਈ ਕਿਉਂਕਿ ਉਨ੍ਹਾਂ ਨੇ ਪੁਲਸ ਨਾਲ ਸਹਿਯੋਗ ਨਹੀਂ ਕੀਤਾ। ਜਾਂ ਤਾਂ ਬਾਜਵਾ ਨੂੰ ਦੱਸਣਾ ਚਾਹੀਦਾ ਹੈ ਕਿ ਬੰਬ ਕਿੱਥੇ ਹਨ ਜਾਂ ਫਿਰ ਮੁਆਫ਼ੀ ਮੰਗਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਰਾਜਨੀਤਿਕ ਲਾਭ ਲੈਣ ਲਈ ਇਹ ਬਿਆਨ ਦਿੱਤਾ ਹੈ।

LEAVE A REPLY

Please enter your comment!
Please enter your name here