APJ Abdul Kalam ਦੀ ਜਯੰਤੀ ‘ਤੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦਿੱਤੀ ਸ਼ਰਧਾਂਜਲੀ

0
93

ਨਵੀਂ ਦਿੱਲੀ: ਭਾਰਤ ਦੇ ਮਿਜ਼ਾਈਲ ਅਤੇ ਪ੍ਰਮਾਣੂ ਹਥਿਆਰਾਂ ਦੇ ਪ੍ਰੋਗਰਾਮ ਨੂੰ ਫੌਲਾਦੀ ਬਣਾਉਣ ਵਾਲੇ ਸਾਬਕਾ ਰਾਸ਼ਟਰਪਤੀ ਏਪੀਜੇ ਅਬਦੁਲ ਕਲਾਮ ਦਾ ਜਨਮਦਿਨ ਅੱਜ ਮਨਾਇਆ ਜਾ ਰਿਹਾ ਹੈ। ਇਸ ਮੌਕੇ ‘ਤੇ ਪੂਰਾ ਦੇਸ਼ ਉਨ੍ਹਾਂ ਨੂੰ ਯਾਦ ਕਰ ਰਿਹਾ ਹੈ। 15 ਅਕਤੂਬਰ 1931 ਨੂੰ ਜਨਮੇ ਕਲਾਮ ਨੇ ਦੇਸ਼ ਦੇ ਨੌਜਵਾਨਾਂ ਨੂੰ ਦੇਸ਼ ਦੀ ਸੱਚੀ ਪੂੰਜੀ ਮੰਨਦੇ ਸੀ।

ਇਸ ਤੋਂ ਇਲਾਵਾ ਉਹ ਹਮੇਸ਼ਾਂ ਬੱਚਿਆਂ ਨੂੰ ਵੱਡੇ ਸੁਪਨੇ ਦੇਖਣ ਲਈ ਪ੍ਰੇਰਿਤ ਕਰਦੇ ਸੀ। ਉਨ੍ਹਾਂ ਦੀ ਜਯੰਤੀ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਸਮੇਤ ਕਈ ਨੇਤਾਵਾਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।

ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਿਜ਼ਾਇਲ ਮੈਨ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸਦਰ ਨਮਨ ਕੀਤਾ। ਉਨ੍ਹਾਂ ਨੇ ਆਪਣਾ ਜੀਵਨ ਭਾਰਤ ਨੂੰ ਸਸ਼ਕਤ, ਖੁਸ਼ਹਾਲ ਅਤੇ ਸਮੱਰਥਯਵਾਨ ਬਣਾਉਣ ਵਿੱਚ ਸਮਰਪਿਤ ਕਰ ਦਿੱਤਾ ਸੀ।

ਇਸ ਮੌਕੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਉੱਤਰੀ ਕਮਾਨ, ਜੰਮੂ ਅਤੇ ਕਸ਼ਮੀਰ ਵਿਖੇ ਸਾਬਕਾ ਰਾਸ਼ਟਰਪਤੀ ਡਾ: ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੇ ਜਨਮਦਿਨ ‘ਤੇ ਸ਼ਰਧਾਂਜਲੀ ਭੇਟ ਕੀਤੀ।

LEAVE A REPLY

Please enter your comment!
Please enter your name here