ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਦੇਣਗੇ। ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕੇ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹੇ ਗਏ ਹਨ ਅਤੇ ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਦਿੱਤੇ ਜਾਣਗੇ।
ਮੈਨੂੰ ਇਹ ਜਾਣਕਾਰੀ ਦਿੰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਅੱਜ ਸਾਡੀ ਸਰਕਾਰ ਨੇ ਪੰਜਾਬ ਪੁਲਸ ਦੇ ਲਈ ਚੁਣੇ ਗਏ 4358 ਕਾਂਸਟੇਬਲ ਦੀ ਭਰਤੀ ਦੀ ਪ੍ਰੀਖਿਆ ਦੇ ਨਤੀਜੇ ਨੂੰ ਨਿਰਪੱਖ ਢੰਗ ਨਾਲ ਸਿਰੇ ਚਾੜ੍ਹਿਆ ਹੈ…
ਸਾਰੇ ਚੁਣੇ ਗਏ ਉਮੀਦਵਾਰਾਂ ਨੂੰ ਮੈਡੀਕਾਲ ਜਾਂਚ ਅਤੇ ਤਸਦੀਕ ਉਪਰੰਤ ਨਿਯੁਕਤੀ ਪੱਤਰ ਜਲਦ ਵੰਡਾਂਗੇ..
— Bhagwant Mann (@BhagwantMann) May 27, 2022