ਬਾਬਾ ਸਾਹਿਬ ਦੀ ਮੂਰਤੀ ਤੋ/ੜਣ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ, ਸਖ਼ਤ ਕਾਰਵਾਈ ਦੇ ਦਿੱਤੇ ਹੁਕਮ

0
47

ਬਾਬਾ ਸਾਹਿਬ ਦੀ ਮੂਰਤੀ ਤੋ/ੜਣ ਦੇ ਮਾਮਲੇ ‘ਚ CM ਮਾਨ ਦਾ ਵੱਡਾ ਬਿਆਨ, ਸਖ਼ਤ ਕਾਰਵਾਈ ਦੇ ਦਿੱਤੇ ਹੁਕਮ 

ਚੰਡੀਗੜ੍ਹ : ਬੀਤੇ ਦਿਨੀਂ ਇਕ ਨੌਜਵਾਨ ਵੱਲੋਂ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਣ ਦੀ ਕੋਸ਼ਿਸ਼ ਕੀਤੀ ਗਈ। ਇਸ ਮਾਮਲੇ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ ਓਨਾ ਨੇ ਪ੍ਰਸ਼ਾਸਨ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ ਅਤੇ ਇਹ ਵੀ ਕਿਹਾ ਕਿ ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ, ਉਸ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ।

ਸੀਐਮ ਮਾਨ ਨੇ ਟਵੀਟ ਕੀਤਾ ਕਿ” ਸ੍ਰੀ ਅੰਮ੍ਰਿਤਸਰ ਸਾਹਿਬ ਦੀ ਹੈਰੀਟੇਜ ਸਟ੍ਰੀਟ ਵਿਖੇ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ਨੂੰ ਤੋੜਨ ਦੀ ਘਟਨਾ ਬੇਹੱਦ ਨਿੰਦਣਯੋਗ ਹੈ ਤੇ ਕਿਸੇ ਨੂੰ ਵੀ ਇਸ ਘਟਨਾ ਲਈ ਬਖ਼ਸ਼ਿਆ ਨਹੀਂ ਜਾਵੇਗਾ। ਘਟਨਾ ਨੂੰ ਅੰਜਾਮ ਦੇਣ ਵਾਲਾ ਭਾਵੇਂ ਕੋਈ ਵੀ ਹੋਵੇ ਉਸਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲੇਗੀ। ਪੰਜਾਬ ਦੀ ਭਾਈਚਾਰਕ ਸਾਂਝ ਤੋੜਣ ਦੀ ਕਿਸੇ ਨੂੰ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪ੍ਰਸ਼ਾਸਨ ਨੂੰ ਇਸਦੀ ਜਾਂਚ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ।”

Bank Holiday: ਫਰਵਰੀ ਮਹੀਨੇ ਰਹੇਗੀ ਛੁੱਟੀਆਂ ਦੀ ਭਰਮਾਰ; 14 ਦਿਨ ਬੰਦ ਰਹਿਣਗੇ ਬੈਂਕ, List ਹੋਈ ਜਾਰੀ

LEAVE A REPLY

Please enter your comment!
Please enter your name here