ਪੰਜਾਬ ਰਾਜ ਸਭਾ ਚੋਣਾਂ ਲਈ ਨਾਮਜ਼ਦਗੀਆਂ ਵਾਪਸ ਲੈਣ ਦਾ ਅੱਜ ਆਖਰੀ ਦਿਨ ਸੀ ਪਰ ਆਖਰੀ ਦਿਨ ਕਿਸੇ ਨੇ ਨਾਮਜ਼ਦਗੀ ਪੱਤਰ ਵਾਪਸ ਨਹੀਂ ਲਏ। ਅਜਿਹੇ ‘ਚ ਆਮ ਆਦਮੀ ਪਾਰਟੀ (AAP) ਵੱਲੋਂ ਖੜੇ ਕੀਤੇ ਗਏ ਪੰਜਾਬ ਤੋਂ ਰਾਜ ਸਭਾ ਉਮੀਦਵਾਰ ਬਲਬੀਰ ਸਿੰਘ ਸੀਚੇਵਾਲ (Balbir Singh Sechewal) ਅਤੇ ਵਿਕਰਮਜੀਤ ਸਿੰਘ ਸਾਹਨੀ (Vikramjit Singh Sahni) ਰਾਜ ਸਭਾ ਮੈਂਬਰ ਚੁਣੇ ਗਏ।
ਦੋਵਾਂ ਉਮੀਦਵਾਰਾਂ ਨੂੰ ਰਾਜ ਸਭਾ ਮੈਂਬਰ ਵੱਜੋਂ ਚੁਣੇ ਜਾਣ ਦਾ ਐਲਾਨ ਰਿਟਰਨਿੰਗ ਅਫਸਰ-ਕਮ-ਪੰਜਾਬ ਵਿਧਾਨ ਸਭਾ ਦੇ ਸਕੱਤਰ ਸੁਰਿੰਦਰ ਪਾਲ ਵਲੋਂ ਅੱਜ ਕੀਤਾ ਗਿਆ ਹੈ। ਉਨ੍ਹਾਂ ਦੋਵਾਂ ਉਮੀਦਵਾਰਾਂ ਨੂੰ ਚੋਣ ਸਰਟੀਫਿਕੇਟ ਵੀ ਸੌਂਪੇ।
ਬਾਅਦ ਵਿੱਚ ਦੋਵੇਂ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਅਤੇ ਸ੍ਰੀ ਸਾਹਨੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਉਨ੍ਹਾਂ ਨੂੰ ਰਾਜ ਸਭਾ ਮੈਂਬਰ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਆਸ ਪ੍ਰਗਟਾਈ ਕਿ ਉਹ ਵੱਡੇ ਸਦਨ ਵਿੱਚ ਪੰਜਾਬੀਆਂ ਦੀ ਆਵਾਜ਼ ਬੁਲੰਦ ਕਰਨਗੇ ਅਤੇ ਪੰਜਾਬ ਰਾਜ ਦੀ ਬਿਹਤਰੀ ਲਈ ਕੰਮ ਕਰਨਾ।