ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ, ਭਰਾ ਦੇ ਭੋਗ ਸਮਾਗਮ ‘ਚ ਹੋਏ ਸ਼ਾਮਲ || Breaking news

0
15

ਜੱਦੀ ਪਿੰਡ ਪੁੱਜੇ ਬਲਵੰਤ ਸਿੰਘ ਰਾਜੋਆਣਾ, ਭਰਾ ਦੇ ਭੋਗ ਸਮਾਗਮ ‘ਚ ਹੋਏ ਸ਼ਾਮਲ

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲਕਾਂਡ ‘ਚ ਸਜ਼ਾ ਕੱਟ ਰਹੇ ਬਲਵੰਤ ਸਿੰਘ ਰਾਜੋਆਣਾ ਬੁੱਧਵਾਰ (20 ਨਵੰਬਰ) ਨੂੰ ਜੇਲ੍ਹ ਤੋਂ ਬਾਹਰ ਆ ਗਏ। ਉਹ ਲੁਧਿਆਣਾ ਦੇ ਪਿੰਡ ਰਾਜੋਆਣਾ ਕਲਾਂ ਵਿੱਚ ਮੰਜੀ ਸਾਹਿਬ ਗੁਰਦੁਆਰੇ ਵਿੱਚ ਆਪਣੇ ਭਰਾ ਦੇ ਭੋਗ ਸਮਾਗਮ ਵਿੱਚ ਸ਼ਾਮਲ ਹੋਏ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਪਟਿਆਲਾ ਜੇਲ੍ਹ ਤੋਂ ਲੁਧਿਆਣਾ ਲਿਆਂਦਾ ਗਿਆ ਹੈ।

ਇਹ ਵੀ ਪੜੋ: ਹਰਿਆਣਾ ‘ਚ ਟੈਕਸ ਮੁਕਤ ਹੋਈ ‘ਦਿ ਸਾਬਰਮਤੀ ਰਿਪੋਰਟ’, ਮੁੱਖ ਮੰਤਰੀ ਸੈਣੀ ਨੇ ਕੀਤਾ ਐਲਾਨ

ਦੱਸ ਦਈਏ ਕਿ ਬਲਵੰਤ ਸਿੰਘ ਰਾਜੋਆਣਾ ਦੇ ਭਰਾ ਕੁਲਵੰਤ ਸਿੰਘ ਦੀ 14 ਨਵੰਬਰ ਨੂੰ ਮੌਤ ਹੋ ਗਈ ਸੀ। ਬਲਵੰਤ ਸਿੰਘ ਰਾਜੋਆਣਾ ਨੇ ਭੋਗ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਪੈਰੋਲ ਦੀ ਮੰਗ ਕੀਤੀ ਸੀ। ਅਦਾਲਤ ਨੇ ਇਕ ਦਿਨ ਪਹਿਲਾਂ ਮੰਗਲਵਾਰ ਨੂੰ ਇਸ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਸਵੇਰੇ 11 ਵਜੇ ਤੋਂ ਦੁਪਹਿਰ 2 ਵਜੇ ਤੱਕ ਦੀ ਇਜ਼ਾਜਤ ਦਿੰਦਿਆਂ ਬਲਵੰਤ ਸਿੰਘ ਰਾਜੋਆਣਾ ਦੀ ਪੈਰੋਲ ਮਨਜ਼ੂਰ ਕਰ ਲਈ ਸੀ।

LEAVE A REPLY

Please enter your comment!
Please enter your name here