ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ, 4 ਅਪ੍ਰੈਲ ਤੱਕ ਲਾਗੂ ਰਹਿਣਗੇ ਹੁਕਮ
ਸ੍ਰੀ ਮੁਕਤਸਰ ਸਾਹਿਬ, 28 ਫਰਵਰੀ: ਜ਼ਿਲ੍ਹਾ ਮੈਜਿਸਟਰੇਟ ਅਭਿਜੀਤ ਕਪਲਿਸ਼ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸੀ.ਬੀ.ਐੱਸ.ਈ. ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਵਿੱਚ ਪੰਜ ਜਾਂ ਵੱਧ ਵਿਆਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮ ਅਨੁਸਾਰ ਚੇਅਰਮੈਨ, ਕੇਂਦਰੀ ਸੈਕੰਡਰੀ ਸਿੱਖਿਆ ਬੋਰਡ ਦੇ ਪੱਤਰ ਅਨੁਸਾਰ ਸੀ.ਬੀ.ਐੱਸ.ਈ. ਬੋਰਡ ਦੀਆਂ ਦਸਵੀਂ ਅਤੇ ਬਾਰਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 15 ਫਰਵਰੀ 2025 ਤੋਂ 04 ਅਪ੍ਰੈਲ 2025 ਤੱਕ ਬੋਰਡ ਵੱਲੋਂ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿੱਚ ਕਰਵਾਈਆਂ ਜਾ ਰਹੀਆਂ ਹਨ। ਇਹ ਹੁਕਮ ਡਿਊਟੀ ’ਤੇ ਤਾਇਨਾਤ ਸਰਕਾਰੀ ਅਮਲੇ, ਪ੍ਰੀਖਿਆ ਦੇ ਰਹੇ ਪ੍ਰੀਖਿਆਰਥੀਆਂ ਅਤੇ ਪ੍ਰੀਖਿਆਰਥੀ ਦੇ 1 (ਇੱਕ) ਪਰਿਵਾਰਿਕ ਮੈਂਬਰ ’ਤੇ ਲਾਗੂ ਨਹੀਂ ਹੋਣਗੇ। ਇਹ ਹੁਕਮ 04 ਅਪ੍ਰੈਲ 2025 ਤੱਕ ਲਾਗੂ ਰਹਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।