ਜ਼ਿਲ੍ਹੇ ‘ਚ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

0
93
Additional District Magistrate

ਪਟਿਆਲਾ, 5 ਅਗਸਤ 2025 : ਵਧੀਕ ਜ਼ਿਲ੍ਹਾ ਮੈਜਿਸਟਰੇਟ (Additional District Magistrate) ਇਸ਼ਾ ਸਿੰਗਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਦੀ ਹਦੂਦ ਅੰਦਰ ਟਰੈਕਟਰਾਂ/ਮੋਟਰਸਾਈਕਲ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ ਸਟੰਟ (Dangerous performance stunts) ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ ।

ਇਹ ਹੁਕਮ 3 ਅਕਤੂਬਰ 2025 ਤੱਕ ਰਹਿਣਗੇ ਲਾਗੂ

ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਪੰਜਾਬ ਸਰਕਾਰ ਗ੍ਰਹਿ ਮਾਮਲੇ ਅਤੇ ਨਿਆਂ ਵਿਭਾਗ ਤੋਂ ਪ੍ਰਾਪਤ ਹੋਏ ਪੱਤਰ ਤਹਿਤ ਰਾਜ ਵਿੱਚ ਬੀਤੇ ਸਮੇਂ ਕੁਝ ਘਟਨਾਵਾਂ ਵਾਪਰੀਆਂ ਹਨ, ਜਿਨ੍ਹਾਂ ਵਿੱਚ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਦੌਰਾਨ ਨੌਜਵਾਨ ਦੀ ਮੌਤ ਵੀ ਹੋ ਗਈ ਹੈ, ਇਸ ਲਈ ਟਰੈਕਟਰਾਂ ਅਤੇ ਸਬੰਧਤ ਸੰਦਾਂ ਦੇ ਖਤਰਨਾਕ ਪ੍ਰਦਰਸ਼ਨ/ਸਟੰਟ ਨੂੰ ਆਯੋਜਿਤ ਕਰਨ ਤੇ ਪਾਬੰਦੀ ਲਗਾਉਣ ਦੀ ਜ਼ਰੂਰਤ ਹੈ । ਇਹ ਹੁਕਮ 3 ਅਕਤੂਬਰ 2025 (October 3, 2025) ਤੱਕ ਲਾਗੂ ਰਹਿਣਗੇ ।

Read More : ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ ‘ਤੇ ਉਤਰੇ

 

LEAVE A REPLY

Please enter your comment!
Please enter your name here