ਬਾਪੂ ਸੂਰਤ ਸਿੰਘ ਖ਼ਾਲਸਾ ਦਾ ਹੋਇਆ ਦਿਹਾਂਤ, 91 ਸਾਲ ਦੀ ਉਮਰ ’ਚ ਲਏ ਆਖਰੀ ਸਾਹ
ਬੰਦੀ ਸਿੰਘਾਂ ਦੀ ਰਿਹਾਈ ਲਈ ਲੰਬੀ ਲੜਾਈ ਲੜਨ ਵਾਲੇ ਬਾਪੂ ਸੂਰਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 91 ਸਾਲ ਦੀ ਉਮਰ ’ਚ ਦੁਨੀਆਂ ਨੂੰ ਅਲਵਿਦਾ ਆਖ ਦਿਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਨ੍ਹਾਂ ਨੇ ਅਮਰੀਕਾ ਵਿਚ ਆਖ਼ਰੀ ਸਾਹ ਲਏ। ਬਾਪੂ ਸੂਰਤ ਸਿੰਘ ਖ਼ਾਲਸਾ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਸਭ ਤੋਂ ਲੰਮੀ ਲੜਾਈ ਲੜੀ ਹੈ।
ਕੌਣ ਸੀ ਬਾਪੂ ਸੂਰਤ ਸਿੰਘ
ਬਾਪੂ ਸੂਰਤ ਸਿੰਘ ਖਾਲਸਾ ਸਿੱਖ ਕਾਰਕੁਨ ਦਾ ਮਰਨ ਵਰਤ ਪੰਜਾਬ ਦੇ ਇਤਿਹਾਸ ਦਾ ਸਭ ਤੋਂ ਲੰਬਾ ਮਰਨ ਵਰਤ ਮੰਨਿਆ ਜਾਂਦਾ ਹੈ। ਉਨ੍ਹਾਂ ਨੇ 16 ਜਨਵਰੀ 2015 ਨੂੰ 82 ਸਾਲ ਦੀ ਉਮਰ ਵਿੱਚ ਜੇਲ੍ਹ ਵਿੱਚ ਬੰਦ ਸਿੱਖਾਂ ਦੀ ਰਿਹਾਈ ਲਈ ਆਪਣਾ ਸੰਘਰਸ਼ ਸ਼ੁਰੂ ਕੀਤਾ ਅਤੇ 14 ਜਨਵਰੀ 2023 ਨੂੰ ਆਪਣਾ ਮਰਨ ਵਰਤ ਤੋੜਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਸਿਰਫ਼ ਇੱਕ ਨੱਕ ਰਾਹੀਂ ਭੋਜਨ ਦਿੱਤਾ ਜਾਂਦਾ ਸੀ। ਉਨ੍ਹਾਂ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਹਸਨਪੁਰ ਸਥਿਤ ਆਪਣੇ ਘਰ ਤੋਂ ਹੀ ਮਰਨ ਵਰਤ ਸ਼ੁਰੂ ਕੀਤਾ ਸੀ, ਪਰ ਇਸ ਵਰਤ ਦੌਰਾਨ ਉਨ੍ਹਾਂ ਨੇ ਆਪਣਾ ਜ਼ਿਆਦਾਤਰ ਸਮਾਂ ਲੁਧਿਆਣਾ ਦੇ DMC ਵਿੱਚ ਬਿਤਾਇਆ। ਬੰਦੀ ਸਿੰਘ ਜਗਤਾਰ ਸਿੰਘ ਹਵਾਰਾ ਦੀ ਅਪੀਲ ਤੋਂ ਬਾਅਦ ਸੂਰਤ ਸਿੰਘ ਖਾਲਸਾ ਨੇ ਮਰਨ ਵਰਤ ਖਤਮ ਕੀਤਾ ਸੀ ।
Farmers Protest: 111 ਕਿਸਾਨ ਅੱਜ ਖਨੌਰੀ ਬਾਰਡਰ ਵਿਖੇ ਬੈਠਣਗੇ ਮਰਨ ਵਰਤ ‘ਤੇ