ਬਸੀ ਪਠਾਣਾ ਪੁਲਿਸ ਨੇ ਨਸ਼ਾ ਤਸਕਰ ਵੱਲੋਂ ਕੀਤੀ ਨਜਾਇਜ਼ ਉਸਾਰੀ ਨੂੰ ਢਾਹਿਆ

0
100

ਬਸੀ ਪਠਾਣਾ/ਫਤਿਹਗੜ੍ਹ ਸਾਹਿਬ, 18 ਅਪ੍ਰੈਲ : ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਬਸੀ ਪਠਾਣਾ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸ਼ੁਭਮ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 12 ਵਿੱਚ ਇੱਕ ਨਸਾ਼ ਤਸਕਰ ਵੱਲੋਂ ਸਰਕਾਰੀ ਜਮੀਨ ਤੇ ਕੀਤੀ ਗਈ ਨਜਾਇਜ਼ ਉਸਾਰੀ ਨੂੰ ਢਾਹਿਆ ਗਿਆ।

ਦਰਦਨਾਕ ਹਾਦਸਾ: ਫ਼ਾਰਚੂਨਰ ਗੱਡੀ ਪਲਟਣ ਕਾਰਨ 2 ਨੌਜਵਾਨਾਂ ਦੀ ਹੋਈ ਮੌਤ, 2 ਜ਼ਖ਼ਮੀ

ਇਸ ਮੌਕੇ ਐੱਸ. ਪੀ. (ਡੀ) ਰਾਕੇਸ਼ ਯਾਦਵ ਨੇ ਦੱਸਿਆ ਕਿ ਬਸੀ ਪਠਾਣਾ ਦੇ ਵਾਰਡ ਨੰਬਰ 12 ਵਿੱਚ ਰਹਿਣ ਵਾਲੇ ਨਸ਼ਾ ਤਸਕਰ ਅਮਿਤ ਕੁਮਾਰ ਤੇ ਐਨ. ਡੀ. ਪੀ. ਐਸ. ਐਕਟ ਤਹਿਤ 02 ਪਰਚੇ ਦਰਜ਼ ਹਨ ਅਤੇ ਇਹ ਮੁਲਜ਼ਮ ਅਜੇ ਵੀ ਭਗੋੜਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਐਸ ਪੀ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਕੱਢਣ ਲਈ ਪੂਰੀ ਦ੍ਰਿੜਤਾ ਨਾਲ ਕੰਮ ਕਰ ਰਹੀ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੇ ਦਲ ਦਲ ਵਿੱਚ ਫਸਾਉਣ ਵਾਲੇ ਨਸ਼ਾ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨਸ਼ਾ ਤਸਕਰਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਹਨਾਂ ਇਹ ਅਪੀਲ ਵੀ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ੇ ਦੀ ਦਲ ਦਲ ਵਿੱਚ ਫਸ ਗਿਆ ਹੈ ਤਾਂ ਉਸ ਦਾ ਨਸ਼ਾ ਛੁਡਵਾਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ ਪੁਲਿਸ ਉਹਨਾਂ ਦਾ ਨਸ਼ਾ ਛੁਡਵਾ ਕੇ ਸਮਾਜ ਵਿੱਚ ਬੇਹਤਰ ਜੀਵਨ ਜਿਉਣ ਦਾ ਮੌਕਾ ਪ੍ਰਦਾਨ ਕਰੇਗੀ।

LEAVE A REPLY

Please enter your comment!
Please enter your name here