ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਨੇ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਚੁਕਾਈ ਸਹੁੰ
ਬਟਾਲਾ, 10 ਮਾਰਚ- ਐਸ.ਡੀ.ਐਮ-ਕਮ-ਕਮਿਸ਼ਨਰ ਕਾਰਪੋਰੇਸ਼ਨ ਬਟਾਲਾ ਵਿਕਰਮਜੀਤ ਸਿੰਘ ਪਾਂਥੇ ਵਲੋਂ ਵਾਰਡ ਨੰਬਰ 24 ਤੋਂ ਨਵੇਂ ਚੁਣੇ ਕੌਂਸਲਰ ਸਤਨਾਮ ਸਿੰਘ ਨੂੰ ਸਹੁੰ ਚੁਕਾਈ ਗਈ। ਸਹੁੰ ਚੁੱਕ ਸਮਾਗਮ ਦੌਰਾਨ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੀ ਮੋਜੂਦ ਸਨ।
ਵਾਰਡ ਦੀ ਬਿਹਤਰੀ ਲਈ ਕੀਤਾ ਜਾਵੇਗਾ ਕੰਮ
ਜ਼ਿਕਰਯੋਗ ਹੈ ਕਿ ਵਾਰਡ ਨੰਬਰ 24 ਤੋਂ ਉਪ ਚੋਣ ਹੋਈ ਸੀ। ਇਸ ਵਿੱਚ ਆਮ ਆਦਮੀ ਪਾਰਟੀ ਨੇ ਸਤਨਾਮ ਸਿੰਘ ਨੂੰ ਉਮੀਦਵਾਰ ਬਣਾਇਆ ਸੀ। ਸਤਨਾਮ ਸਿੰਘ ਆਪਣੇ ਵਿਰੋਧੀ ਉਮੀਦਵਾਰ ਨੂੰ ਹਰਾ ਕੇ ਕੌਂਸਲਰ ਬਣੇ ਸਨ। ਸਤਨਾਮ ਸਿੰਘ ਨੇ ਅਹੁਦੇ ਦੀ ਸਹੁੰ ਚੁੱਕਣ ਉਪਰੰਤ ਕਿਹਾ ਕਿ ਉਹ ਲੋਕਾਂ ਵਲੋਂ ਪ੍ਰਗਟਾਏ ਗਏ ਭਰੋਸੇ ’ਤੇ ਖਰ੍ਹਾ ਉਤਰਨਗੇ। ਉਨਾਂ ਭਰੋਸਾ ਦਿੱਤਾ ਕਿ ਵਾਰਡ ਦੀ ਬਿਹਤਰੀ ਲਈ ਵੱਧ ਤੋਂ ਵੱਧ ਵਿਕਾਸ ਕੰਮ ਕੀਤਾ ਜਾਵੇਗਾ।