ਗੁਰਦਾਸਪੁਰ, 7 ਅਪ੍ਰੈਲ: ਜ਼ਿਲ੍ਹਾ ਬਟਾਲਾ ਦੇ ਥਾਣਾ ਕਿਲਾ ਲਾਲ ਸਿੰਘ ਵਿਖੇ ਬੀਤੀ ਦੇਰ ਰਾਤ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਕਰੀਬ ਸਾਢੇ 12 ਵਜੇ ਕਿਲਾ ਲਾਲ ਸਿੰਘ ਥਾਣੇ ਦੇ ਨਜ਼ਦੀਕ ਇਕ ਜ਼ੋਰਦਾਰ ਧਮਾਕਾ ਹੋਇਆ।ਇਲਾਕਾ ਨਿਵਾਸੀਆਂ ਨੇ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਰਾਤ ਜ਼ੋਰਦਾਰ ਧਮਾਕਾ ਹੋਇਆ ਹੈ।
ਜਾਪਾਨ ਵਿੱਚ ਐਂਬੂਲੈਂਸ ਹੈਲੀਕਾਪਟਰ ਕਰੈਸ਼, ਸਮੁੰਦਰ ਵਿੱਚ ਡਿੱਗਿਆ
ਫਿਲਹਾਲ ਪੁਲਿਸ ਜਾਂਚ ਵਿਚ ਲੱਗੀ ਹੋਈ ਹੈ। ਥਾਣਾ ਕਿਲਾ ਲਾਲ ਸਿੰਘ ਦੇ ਸਾਹਮਣੇ ਤੋਂ ਲੰਘਦੀ ਨਹਿਰ ਦੇ ਨੇੜੇ ਇਹ ਧਮਾਕਾ ਹੋਇਆ ਸੀ। ਸਥਾਨਕ ਲੋਕਾਂ ਨੇ ਧਮਾਕੇ ਦੀ ਆਵਾਜ਼ ਸੁਣੀ, ਜਿਸ ਕਾਰਨ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਨੇ ਰਾਤ ਤੋਂ ਹੀ ਥਾਣੇ ਦੇ ਆਲੇ-ਦੁਆਲੇ ਦੇ ਇਲਾਕੇ ‘ਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਹਾਲਾਂਕਿ ਪੁਲਿਸ ਵੱਲੋਂ ਅਜੇ ਤੱਕ ਇਸ ਧਮਾਕੇ ਬਾਰੇ ਕੋਈ ਅਧਿਕਾਰਤ ਜਾਣਕਾਰੀ ਨਹੀਂ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।