ਮੁੱਖ ਮੰਤਰੀ ਭਗਵੰਤ ਮਾਨ ਅੱਜ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਘਰ ਉਹਨਾਂ ਦੇ ਮਾਪਿਆਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚ ਸਕਦੇ ਹਨ। ਪਿੰਡ ਮੂਸੇਵਾਲ ਵਿਖੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਤੇ ਐਸ ਐੱਸ ਪੀ ਮਾਨਸਾ ਪਿੰਡ ਪਹੁੰਚ ਗਏ ਹਨ। ਆਮ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੀ ਪਿੰਡ ਮੂਸੇਵਾਲਾ ਪਹੁੰਚ ਗਏ ਹਨ।
ਇਸ ਦੇ ਨਾਲ ਹੀ ਦੱਸ ਦਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਪਹੁੰਚਣ ਤੋਂ ਪਹਿਲਾਂ ਹੀ ਆਪ ਵਿਧਾਇਕ ਦਾ ਕੁੱਝ ਲੋਕਾਂ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। ਉਨ੍ਹਾਂ ਵਲੋਂ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਜਿਸ ਕਾਰਨ ਭਗਵੰਤ ਮਾਨ ਦਾ ਅੱਜ ਪਿੰਡ ਮੂਸੇਵਾਲਾ ਦਾ ਦੌਰਾ ਰੱਦ ਵੀ ਹੋ ਸਕਦਾ ਹੈ।