MP ਅੰਮ੍ਰਿਤਪਾਲ ਸਿੰਘ ਦੀ ਰਿਹਾਈ ਨੂੰ ਲੈ ਕੇ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ DC ਦਫਤਰ ਦਿੱਤਾ ਮੰਗ ਪੱਤਰ
ਲੋਕ ਸਭਾ 2024 ਦੀਆਂ ਚੋਣਾਂ ਦੇ ਵਿੱਚ ਪੰਜਾਬ ਦੇ ਖਡੂਰ ਸਾਹਿਬ ਹਲਕੇ ਤੋਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟਾਂ ਵਿੱਚ ਜਿੱਤ ਹਾਸਿਲ ਕਰਵਾਈ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਤੇ ਐਨਐਸਏ ਲੱਗੀ ਹੋਈ ਹੈ ।
ਉਹ ਇਸ ਸਮੇਂ ਅਸਾਮ ਦੀ ਡਿਬੜੁੂਗੜ੍ਹ ਜੇਲ ਵਿੱਚ ਬੰਦ ਹਨ ਜਦੋਂ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਹਲਫ ਦਵਾਇਆ ਗਿਆ ਸੀ ਉਦੋਂ ਵੀ ਉਹਨਾਂ ਨੂੰ ਬੰਦ ਗੱਡੀ ਦੇ ਵਿੱਚ ਹੀ ਦਿੱਲੀ ਲਿਆਂਦਾ ਗਿਆ ਸੀ ਜਿਸ ਨੂੰ ਲੈ ਕੇ ਖਡੂਰ ਸਾਹਿਬ ਹਲਕੇ ਦੇ ਲੋਕਾਂ ਵਿੱਚ ਵੀ ਰੋਸ ਦੇਖਣ ਨੂੰ ਮਿਲਿਆ ਸੀ ਅਤੇ ਅੱਜ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਵੱਲੋਂ ਅੰਮ੍ਰਿਤਸਰ ਡੀਸੀ ਦਫਤਰ ਦੇ ਬਾਹਰ ਮਾਰਚ ਕਰਕੇ ਅੰਮ੍ਰਿਤਸਰ ਤੇ ਡਿਪਟੀ ਕਮਿਸ਼ਨਰ ਦੇ ਨਾਮ ਇੱਕ ਮੰਗ ਪੱਤਰ ਦਿੱਤਾ ਗਿਆ ਜਿਸ ਵਿੱਚ ਕਿ ਹਲਕਾ ਖਡੂਰ ਸਾਹਿਬ ਤੋਂ ਜਿੱਤੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤ ਪਾਲ ਸਿੰਘ ਦੀ ਰਿਹਾਈ ਦੀ ਮੰਗ ਕੀਤੀ ਗਈ।
ਉੱਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਈ ਅੰਮ੍ਰਿਤ ਪਾਲ ਸਿੰਘ ਨੂੰ ਵੋਟ ਪਾਈ ਹੈ ਅਤੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਜਿੱਤ ਮਿਲੀ ਹੈ। ਇੱਥੋਂ ਤੱਕ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲੋਂ ਜਿਆਦਾ ਵੋਟਾਂ ਹਲਕਾ ਖਡੂਰ ਸਾਹਿਬ ਦੇ ਲੋਕਾਂ ਨੇ ਭਾਈ ਅੰਮ੍ਰਿਤਪਾਲ ਸਿੰਘ ਨੂੰ ਪਾਈਆਂ ਹਨ ਲੇਕਿਨ ਸ਼ਰਮ ਦੀ ਗੱਲ ਹੈ ਕਿ ਭਾਈ ਅੰਮ੍ਰਿਤ ਪਾਲ ਸਿੰਘ ਤੇ ਹਜੇ ਤੱਕ ਐਨਐਸਏ ਨਹੀਂ ਤੋੜੀ ਗਈ ਤੇ ਨਾ ਹੀ ਉਹਨਾਂ ਨੂੰ ਜੇਲ ਚੋਂ ਬਾਹਰ ਆਉਣ ਦਿੱਤਾ ਜਾ ਰਿਹਾ।
ਉਹਨਾਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਪਾਰਟੀਆਂ ਇਹ ਚਾਹੁੰਦੀਆਂ ਹਨ ਕਿ ਭਾਈ ਅੰਮ੍ਰਿਤ ਪਾਲ ਸਿੰਘ ਬਾਹਰ ਨਾ ਆਉਣ ਕਿਉਂਕਿ ਅਗਰ ਭਾਈ ਅੰਮ੍ਰਿਤ ਪਾਲ ਸਿੰਘ ਬਾਹਰ ਆ ਗਏ ਤਾਂ ਬਾਕੀ ਪਾਰਟੀਆਂ ਦਾ ਵਜੂਦ ਖਤਮ ਹੋ ਜਾਵੇਗਾ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤ ਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਿਆ ਜਾ ਰਿਹਾ ਸੀ ਅਤੇ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਿਆ ਜਾ ਰਿਹਾ ਸੀ।
ਇਹੀ ਕਾਰਨ ਹੈ ਕਿ ਖਡੂਰ ਸਾਹਿਬ ਹਲਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਨੂੰ ਵੋਟ ਪਾ ਕੇ ਜਤਾਇਆ ਹੈ। ਅਤੇ ਹੁਣ ਅਸੀਂ ਮੰਗ ਕਰਦੇ ਹਾਂ ਕਿ ਜਲਦ ਤੋਂ ਜਲਦ ਭਾਈ ਅੰਮ੍ਰਿਤਪਾਲ ਸਿੰਘ ਨੂੰ ਜੇਲ ਚੋਂ ਬਾਹਰ ਲਿਆਂਦਾ ਜਾਵੇ ਤਾਂ ਜੋ ਕਿ ਆਪਣੇ ਹਲਕੇ ਦੀ ਆਵਾਜ਼ ਮੈਂਬਰ ਪਾਰਲੀਮੈਂਟ ਦੇ ਤੌਰ ਤੇ ਸੰਸਦ ਚ ਜਾ ਕੇ ਚੁੱਕ ਸਕਣ।