ਦੋ ਦਿਨਾਂ ਪੰਜਾਬ ਦੌਰੇ ‘ਤੇ ਭੁਪੇਸ਼ ਬਘੇਲ; ਅੱਜ ਚੰਡੀਗੜ੍ਹ ‘ਚ ਸੀਨੀਅਰ ਆਗੂਆਂ ਨਾਲ ਮੁਲਾਕਾਤ ਕਰਨਗੇ ਪੰਜਾਬ ਕਾਂਗਰਸ ਇੰਚਾਰਜ
ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਆਪਣੇ ਦੋ ਦਿਨਾਂ ਪੰਜਾਬ ਦੌਰੇ ‘ਤੇ ਹਨ। ਅੱਜ ਉਹ ਚੰਡੀਗੜ੍ਹ ਵਿੱਚ ਪਾਰਟੀ ਦਫ਼ਤਰ ਵਿੱਚ ਸੀਨੀਅਰ ਆਗੂਆਂ ਨਾਲ ਮੀਟਿੰਗ ਕਰਨ ਮਗਰੋਂ ਸ਼ਾਮ ਨੂੰ ਦਿੱਲੀ ਲਈ ਰਵਾਨਾ ਹੋਣਗੇ। ਇਸ ਬੈਠਕ ‘ਚ ਪਾਰਟੀ ਅਗਾਮੀ ਰਣਨੀਤੀ, ਸੰਗਠਨ ‘ਚ ਸੁਧਾਰ ਅਤੇ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹਾਰ ‘ਤੇ ਸਮੀਖਿਆ ਕੀਤੀ ਜਾਵੇਗੀ।
ਇਸ ਤੋਂ ਪਹਿਲਾ ਸ਼ੁੱਕਰਵਾਰ ਨੂੰ ਉਨ੍ਹਾਂ ਨੇ ਅੰਮ੍ਰਿਤਸਰ ‘ਚ ਵਰਕਰਾਂ ਨਾਲ ਮੁਲਾਕਾਤ ਕੀਤੀ ਅਤੇ ਸਮੂਹ ਕਾਂਗਰਸੀ ਲੀਡਰਸ਼ਿਪ ਸਮੇਤ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ। ਇਸ ਤੋਂ ਬਾਅਦ ਉਨ੍ਹਾਂ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕੀਤਾ, ਜਿਸ ਵਿੱਚ ਪਾਰਟੀ ਵਰਕਰਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ। ਇਸ ਵਾਰ ਕਾਂਗਰਸ 2027 ਦੀਆਂ ਵਿਧਾਨ ਸਭਾ ਚੋਣਾਂ ਦੀ ਤਿਆਰੀ ਵਿਚ ਕੋਈ ਕਸਰ ਬਾਕੀ ਨਹੀਂ ਛੱਡਣਾ ਚਾਹੁੰਦੀ, ਇਸ ਲਈ ਬਘੇਲ ਦੀ ਇਸ ਫੇਰੀ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ।
ਪਹਾੜੀ ਰਾਜਾਂ ਵਿੱਚ ਭਾਰੀ ਮੀਂਹ ਅਤੇ ਬਰਫ਼ਬਾਰੀ ਜਾਰੀ: ਹਿਮਾਚਲ ਵਿੱਚ 583 ਸੜਕਾਂ, 5 ਰਾਸ਼ਟਰੀ ਰਾਜਮਾਰਗ ਬੰਦ