ਚੋਣ ਕਮਿਸ਼ਨ ਦਾ ਵੱਡਾ ਐਕਸ਼ਨ , ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ || Election News

0
102
Big action of Election Commission, transfers of police commissioners of Jalandhar and Ludhiana

ਚੋਣ ਕਮਿਸ਼ਨ ਦਾ ਵੱਡਾ ਐਕਸ਼ਨ , ਜਲੰਧਰ ਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰਾਂ ਦੇ ਕੀਤੇ ਤਬਾਦਲੇ || Election News

ਚੋਣ ਕਮਿਸ਼ਨ ਵੱਲੋਂ ਵੱਡਾ ਐਕਸ਼ਨ ਲਿਆ ਗਿਆ ਹੈ ਜਿਸਦੇ ਤਹਿਤ ਉਨ੍ਹਾਂ ਵੱਲੋਂ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਦੇ ਤਬਾਦਲੇ ਕਰ ਦਿੱਤੇ ਗਏ ਹਨ। ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਆਈ.ਪੀ.ਐਸ. ਦੋਵਾਂ ਦਾ ਉਨ੍ਹਾਂ ਦੇ ਮੌਜੂਦਾ ਅਹੁਦਿਆਂ ਤੋਂ ਤਬਾਦਲਾ ਕੀਤਾ ਗਿਆ ਹੈ |

ਇਹ ਵੀ ਪੜ੍ਹੋ :CM ਮਾਨ ਅੱਜ ਬਠਿੰਡਾ ‘ਚ ਕਰਨਗੇ 4 ਰੋਡ ਸ਼ੋਅ

ਦੋਵੇਂ 2009 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ਵਿੱਚ ਦੋਵਾਂ ਅਧਿਕਾਰੀਆਂ ਨੂੰ ਗੈਰ-ਚੋਣ ਨਾਲ ਸਬੰਧਤ ਡਿਊਟੀਆਂ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਨਾਲ ਹੀ, ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਅਤੇ ਲੁਧਿਆਣਾ ਵਿੱਚ ਭਰੀ ਜਾਣ ਵਾਲੀ ਹਰੇਕ ਪੋਸਟ ਲਈ ਤਿੰਨ ਯੋਗ ਅਧਿਕਾਰੀਆਂ ਦਾ ਇੱਕ ਪੈਨਲ ਮੁਹੱਈਆ ਕਰਵਾਉਣ ਲਈ ਕਿਹਾ ਹੈ।

 

LEAVE A REPLY

Please enter your comment!
Please enter your name here