ਸਪੈਸ਼ਲ ਟਾਸਕ ਫੋਰਸ ਦਾ ਵੱਡਾ ਐਕਸ਼ਨ, ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ

0
41
ਸਪੈਸ਼ਲ ਟਾਸਕ ਫੋਰਸ ਦਾ ਵੱਡਾ ਐਕਸ਼ਨ, ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ

ਪੰਜਾਬ ਪੁਲਿਸ ਨਸ਼ਾ ਤਸਕਰੀ ਨੂੰ ਰੋਕਣ ਲਈ ਜਿੱਥੇ ਵੱਡੀ ਮੁਹਿੰਮ ਤਹਿਤ ਕੰਮ ਕਰ ਰਹੀ ਹੈ। ਉੱਥੇ ਹੀ ਨਸ਼ਾ ਤਸਕਰੀ ਦੇ ਮਾਮਲੇ ‘ਚ ਪੰਜਾਬ ਪੁਲਿਸ ਦੇ ਬਰਖ਼ਾਸਤ ਏਆਈਜੀ ਰਾਜਜੀਤ ਸਿੰਘ ਹੁੰਦਲ ਖ਼ਿਲਾਫ਼ ਸਪੈਸ਼ਲ ਟਾਸਕ ਫੋਰਸ ਵੱਡਾ ਐਕਸ਼ਨ ਲੈਣ ਜਾ ਰਹੀ ਹੈ।ਸਪੈਸ਼ਲ ਟਾਸਕ ਫੋਰਸ ਨੇ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਲਈ ਗਈ ਹੈ।ਜਾਣਕਾਰੀ ਅਨੁਸਾਰ ਰਾਜਜੀਤ ਸਿੰਘ ਦੀ 20 ਕਰੋੜ ਰੁਪਏ ਤੋਂ ਵੱਧ ਦੀ ਜਾਇਦਾਦ ਦੀ ਪਛਾਣ ਕੀਤੀ ਗਈ ਹੈ।

ਸੂਤਰਾਂ ਅਨੁਸਾਰ ਇਸ ਸਾਰੀ ਜਾਇਦਾਦ ਨੂੰ ਕੁਰਕ ਕਰਨ ਦੀ ਪ੍ਰਕਿਿਰਆ ਜਲਦੀ ਸ਼ੁਰੂ ਕੀਤੀ ਜਾ ਰਹੀ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸਪੈਸ਼ਲ ਟਾਸਕ ਫੋਰਸ ਦੀ ਜਾਂਚ ਟੀਮਕੁਰਕ ਕੀਤੀ ਜਾਇਦਾਦ ਦੇ ਪੂਰੇ ਵੇਰਵੇ ਕੇਂਦਰੀ ਮੰਤਰਾਲੇ ਦੀ ਕਮੇਟੀ ਦੇ ਸਾਹਮਣੇ ਪੇਸ਼ ਕਰੇਗੀ।

ਸਪੈਸ਼ਲ ਟਾਸਕ ਫੋਰਸ ਮੁਹਾਲੀ ਸਥਿਤ ਮੁਲਜ਼ਮ ਰਾਜਜੀਤ ਸਿੰਘ ਦੀ ਜਾਇਦਾਦ ਕੁਰਕ ਕਰਨ ਦੀ ਤਿਆਰੀ ਕਰ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਜਾਇਦਾਦ ਦੀ ਕੀਮਤ ਕਰੀਬ 4 ਕਰੋੜ ਰੁਪਏ ਹੈ।ਜਾਣਕਾਰੀ ਅਨੁਸਾਰ ਇਹ ਕਾਰਵਾਈ ਐੱਨਡੀਪੀਐੱਸ ਐਕਟ ਦੀ ਧਾਰਾ 64ਐੱਫ ਤਹਿਤ ਕੀਤੀ ਜਾਵੇਗੀ।

ਸੂਤਰਾਂ ਅਨੁਸਾਰ ਏਆਈਜੀ ਦੀਆਂ ਪੰਜਾਬ ਵਿੱਚ 10 ਦੇ ਕਰੀਬ ਜਾਇਦਾਦਾਂ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਨੂੰ ਕੁਰਕ ਕੀਤਾ ਜਾਵੇਗਾ। ਇਨ੍ਹਾਂ ਵਿੱਚ ਮੁੱਲਾਂਪੁਰ, ਨਿਊ ਚੰਡੀਗੜ੍ਹ ਦੇ ਪਿੰਡ ਮਾਜਰੀ ਵਿੱਚ 7 ​​ਕਨਾਲ 40 ਮਰਲੇ ਜ਼ਮੀਨ ਸ਼ਾਮਲ ਹੈ।ਦੱਸਿਆ ਜਾ ਰਿਹਾ ਹੈ ਕਿ ਇਸ ਜਾਇਦਾਦ ਨੂੰ 40 ਲੱਖ ਰੁਪਏ ‘ਚ ਖਰੀਦਿਆ ਗਿਆ ਸੀ।

ਇਸਤੋਂ ਇਲਾਵਾ ਉਸਨੇ ਈਕੋ ਸਿਟੀ, ਨਿਊ ਚੰਡੀਗੜ੍ਹ ਵਿੱਚ 500 ਵਰਗ ਗਜ਼ ਦਾ ਪਲਾਟ ਖਰੀਦਿਆ ਸੀ।ਜਿਸ ਦੀ ਕੀਮਤ 20 ਲੱਖ ਰੁਪਏ ਦੱਸੀ ਜਾ ਰਹੀ ਹੈ। ਇਸਦੇ ਨਾਲ ਹੀ ਇਹ ਜਾਣਕਾਰੀ ਵੀ ਸਾਹਮਣੇ ਆਈ ਹੈ ਕਿ ਇਸ ਤੋਂ ਇਲਾਵਾ ਮੁਹਾਲੀ ਦੇ ਸੈਕਟਰ-69 ਵਿੱਚ ਵੀ ਉਸਨੇ 500 ਗਜ਼ ਦਾ ਇੱਕ ਮਕਾਨ ਖਰੀਦਿਆ ਸੀ।ਜਿਸਦੀ ਕੀਮਤ ਡੇਢ ਕਰੋੜ ਰੁਪਏ ਦੱਸੀ ਜਾ ਰਹੀ ਹੈ।ਜੇਕਰ ਇਸ ਤੋਂ ਇਲਾਵਾ ਹੋਰ ਜਾਇਦਾਦ ਦੀ ਗੱਲ ਕੀਤੀ ਜਾਵੇ ਤਾਂ ਉਸਨੇ 733.33 ਵਰਗ ਗਜ਼ ਦਾ ਪਲਾਟ ਮੁਹਾਲੀ ਦੇ ਸੈਕਟਰ-82 ਵਿੱਚ ਖਰੀਦਿਆ ਸੀ। ਇਸਦੇ ਨਾਲ ਹੀ ਇੱਕ ਪਲਾਟ 55 ਲੱਖ ਰੁਪਏ ਵਿੱਚ ਖਰੀਦਿਆ ਗਿਆ ਸੀ।ਹੁਣ ਸਪੈਸ਼ਲ ਟਾਸਕ ਫੋਰਸ ਵੱਡਾ ਐਕਸ਼ਨ ਲੈਣ ਦੀ ਤਿਆਰੀ ‘ਚ ਜੁੱਟ ਗਈ ਹੈ ਤੇ ਸਪੈਸ਼ਲ ਟਾਸਕ ਫੋਰਸ ਨੇ ਇਨ੍ਹਾਂ ਸਾਰੀਆਂ ਜਾਇਦਾਦਾਂ ਨੂੰ ਕੁਰਕ ਕਰਨ ਦੀ ਤਿਆਰੀ ਕਰ ਲਈ ਹੈ।

LEAVE A REPLY

Please enter your comment!
Please enter your name here