ਚੰਡੀਗੜ੍ਹ : ਪੰਜਾਬ ਦੀ ਕਮਾਨ ਸੰਭਾਲਦਿਆਂ ਹੀ ਨਵੇਂ ਮੁੱਖਮੰਤਰੀ ਚਰਨਜੀਤ ਸਿੰਘ ਚੰਨੀ ਐਕਸ਼ਨ ਮੋੜ ‘ਚ ਹਨ ਅਤੇ ਅਧਿਕਾਰੀਆਂ ਨੂੰ ਬਦਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਕੜੀ ‘ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ ਪੰਜਾਬ ਦਾ ਮੁੱਖ ਸਕੱਤਰ ਬਦਲ ਦਿੱਤਾ ਗਿਆ ਹੈ।
ਦਰਅਸਲ ਵਿਨੀ ਮਹਾਜਨ ਦੀ ਜਗ੍ਹਾ ਹੁਣ ਅਨਿਰੁੱਧ ਤਿਵਾਰੀ ਨੂੰ ਨਵਾਂ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਅਨਿਰੁੱਧ ਤਿਵਾਰੀ 1990 ਬੈਚ ਦੇ ਆਈਏਐਸ ਅਧਿਕਾਰੀ ਹਨ ਅਤੇ ਹੁਣ ਸਰਕਾਰ ‘ਚ ਉਹ ਏਸੀਐਸ ਦੇ ਅਹੁਦੇ ‘ਤੇ ਤੈਨਾਤ ਹਨ।