ਰਣਜੀਤ ਕਤਲ ਕੇਸ (Ranjit Murder Case)ਵਿੱਚ ਸੀਬੀਆਈ ਅਦਾਲਤ ਨੇ ਦੋਸ਼ੀ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ (Dera chief Gurmeet Ram Rahim) ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸਦੇ ਨਾਲ ਹੀ ਸੀਬੀਆਈ ਕੋਰਟ ਨੇ ਡੇਰਾ ਮੁਖੀ ਨੂੰ 31 ਲੱਖ ਰੁਪਏ ਦਾ ਜ਼ੁਰਮਾਨਾ ਵੀ ਲਗਾਇਆ ਗਿਆ ਹੈ।

ਇਸ ਤੋਂ ਪਹਿਲਾਂ 14 ਅਕਤੂਬਰ ਨੂੰ ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ ਦੋਸ਼ੀ ਡੇਰਾ ਮੁਖੀ ਨੂੰ ਸਜ਼ਾ ਦਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਉਸ ਸਮੇਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਉਸ ਦੇ ਚਾਰ ਸਾਥੀਆਂ ਅਵਤਾਰ, ਜਸਬੀਰ, ਸਬਦਿਲ ਅਤੇ ਕ੍ਰਿਸ਼ਨ ਕੁਮਾਰ ਨੂੰ ਸਜ਼ਾ ਸੁਣਾਈ ਜਾਣੀ ਸੀ। ਇਸ ਤੋਂ ਪਹਿਲਾ ਡੇਰਾ ਸੱਚਾ ਸੌਦਾ ਮੁੱਖੀ ਗੁਰਮੀਤ ਰਾਮ ਰਹੀਮ ਵੀਡੀਓ ਕਾਨਫਰੰਸਿੰਗ ਰਾਹੀਂ ਸੁਨਾਰੀਆ ਜੇਲ੍ਹ ਤੋਂ ਕੋਰਟ ਰੂਮ ਨਾਲ ਜੁੜਿਆ ਹੋਇਆ ਸੀ।

ਬਚਾਅ ਪੱਖ ਨੇ ਅਦਾਲਤ ਵਿੱਚ ਡੇਰਾ ਮੁਖੀ ਵੱਲੋਂ ਅੱਠ ਪੇਜਾਂ ਦੀ ਰਹਿਮ ਅਪੀਲ ਦਾਇਰ ਕੀਤੀ ਸੀ, ਜਿਸ ਵਿੱਚ ਜ਼ਿਕਰ ਕੀਤਾ ਗਿਆ ਹੈ ਕਿ ਡੇਰਾ ਮੁੱਖੀ ਵੱਲੋਂ ਵੱਡੀ ਗਿਣਤੀ ਵਿੱਚ ਸਮਾਜ ਸੇਵਾ ਦੇ ਕੰਮ ਕੀਤੇ ਗਏ ਹਨ ਅਤੇ ਉਸ ਨੂੰ ਸਜ਼ਾ ਦੇਣ ਤੋਂ ਪਹਿਲਾਂ ਕੰਮਾਂ ਨੂੰ ਧਿਆਨ ਵਿੱਚ ਰੱਖਿਆ ਜਾਵੇ।

ਰਣਜੀਤ ਕਤਲਕਾਂਡ ‘ਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸੁਨਾਰੀਆ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਜੁੜੇ। ਬਾਕੀ ਚਾਰੇ ਦੋਸ਼ੀ ਕ੍ਰਿਸ਼ਨ, ਸਬਦਿਲ, ਅਵਤਾਰ ਤੇ ਜਸਬੀਰ ਪੰਚਕੂਲਾ ਦੀ CBI ਕੋਰਟ ‘ਚ ਪੇਸ਼ ਹੋਏ। ਕੋਰਟ ਦੇ ਫੈਸਲੇ ਦੇ ਮੱਦੇਨਜ਼ਰ ਪੰਚਕੂਲਾ ‘ਚ ਧਾਰਾ 144 ਲਾਗੂ ਹੈ।

ਇਸ ਤੋਂ ਪਹਿਲਾਂ 8 ਅਕਤੂਬਰ ਨੂੰ ਡੇਰਾ ਮੁਖੀ ਰਾਮ ਰਹੀਮ ਵਿਰੁੱਧ ਚੱਲ ਰਹੇ ਰਣਜੀਤ ਕਤਲ ਕੇਸ (Ranjit Murder Case) ਵਿੱਚ ਸੀਬੀਆਈ ਜੱਜ ਡਾਕਟਰ ਸੁਸ਼ੀਲ ਕੁਮਾਰ ਗਰਗ ਦੀ ਅਗਵਾਈ ਵਿੱਚ ਸੀਬੀਆਈ ਅਦਾਲਤ( CBI court ) ਨੇ ਗੁਰਮੀਤ ਰਾਮ ਰਹੀਮ (Dera chief Gurmeet Ram Rahim) ਨੂੰ ਰਣਜੀਤ ਕਤਲ ਕੇਸ ਵਿੱਚ ਦੋਸ਼ੀ ਕਰਾਰ ਦਿੱਤਾ ਸੀ। ਡੇਰਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਕ੍ਰਿਸ਼ਨ ਕੁਮਾਰ ਨੂੰ ਆਈਪੀਸੀ ਦੀ ਧਾਰਾ 302 ਅਤੇ 120-ਬੀ ਦੇ ਤਹਿਤ ਦੋਸ਼ੀ ਕਰਾਰ ਦਿੱਤਾ ਸੀ। ਸੁਨਾਰੀਆ ਜੇਲ੍ਹ ਵਿੱਚ ਬੰਦ ਰਾਮ ਰਹੀਮ ਸਮੇਤ ਪੰਜ ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੱਤਾ ਗਿਆ।

ਪੂਰਾ ਮਾਮਲਾ
ਡੇਰਾ ਸੱਚਾ ਸੌਦਾ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਰਣਜੀਤ ਸਿੰਘ ਦੀ 10 ਜੁਲਾਈ 2002 ਨੂੰ ਉਸ ਵੇਲੇ ਹੱਤਿਆ ਕਰ ਦਿੱਤੀ ਗਈ ਸੀ, ਜਦੋਂ ਉਹ ਆਪਣੇ ਘਰ ਤੋਂ ਥੋੜ੍ਹੀ ਦੂਰੀ ‘ਤੇ ਜੀਟੀ ਰੋਡ ਦੇ ਨਾਲ ਆਪਣੇ ਖੇਤਾਂ ਵਿੱਚ ਆਪਣੇ ਨੌਕਰਾਂ ਨੂੰ ਚਾਹ ਦੇਣ ਤੋਂ ਬਾਅਦ ਘਰ ਵਾਪਸ ਜਾ ਰਿਹਾ ਸੀ। ਕਾਤਲਾਂ ਨੇ ਆਪਣੀ ਕਾਰ ਜੀਟੀ ਰੋਡ ‘ਤੇ ਪਾਰਕ ਕੀਤੀ ਅਤੇ ਉਹ ਹੌਲੀ ਹੌਲੀ ਖੇਤ ਤੋਂ ਆ ਰਹੇ ਰਣਜੀਤ ਸਿੰਘ ਦੇ ਕੋਲ ਪਹੁੰਚੇ ਅਤੇ ਉਨ੍ਹਾਂ ਨੂੰ ਗੋਲੀਆਂ ਨਾਲ ਬੁਰੀ ਤਰ੍ਹਾਂ ਭੁੰਨ ਦਿੱਤਾ। ਗੋਲੀਆਂ ਚਲਾਉਣ ਤੋਂ ਬਾਅਦ ਕਾਤਲ ਭੱਜ ਗਏ।

ਕਾਤਲਾਂ ਵਿੱਚ ਪੰਜਾਬ ਪੁਲਿਸ ਦੇ ਕਮਾਂਡੋ ਸਬਦੀਲ ਸਿੰਘ, ਅਵਤਾਰ ਸਿੰਘ, ਇੰਦਰਸਨ ਅਤੇ ਕ੍ਰਿਸ਼ਨਲਾਲ ਸ਼ਾਮਲ ਸਨ। ਇਹ ਵੀ ਪਤਾ ਲੱਗਾ ਕਿ ਰਣਜੀਤ ਸਿੰਘ ਨੂੰ ਮਾਰਨ ਤੋਂ ਬਾਅਦ ਕਾਤਲਾਂ ਨੇ ਡੇਰੇ ਵਿੱਚ ਵਰਤੇ ਗਏ ਹਥਿਆਰ ਜਮ੍ਹਾਂ ਕਰਵਾ ਦਿੱਤੇ ਸਨ। ਰਣਜੀਤ ਸਿੰਘ ਨੂੰ ਡੇਰਾਮੁਖੀ ਦੇ ਬਹੁਤ ਨੇੜੇ ਮੰਨਿਆ ਜਾਂਦਾ ਸੀ।

ਸੀਬੀਆਈ ਨੇ 3 ਦਸੰਬਰ 2003 ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਐਫਆਈਆਰ ਦਰਜ ਕੀਤੀ ਸੀ। ਇਹ ਪਟੀਸ਼ਨ ਰਣਜੀਤ ਸਿੰਘ ਦੇ ਬੇਟੇ ਜਗਸੀਰ ਸਿੰਘ ਨੇ ਦਾਇਰ ਕੀਤੀ ਸੀ। ਸਿਰਸਾ ਡੇਰਾ ਮੁਖੀ ਰਾਮ ਰਹੀਮ ਨੂੰ ਇਸ ਮਾਮਲੇ ਵਿੱਚ ਚਾਰਜ ਬਣਾਇਆ ਗਿਆ ਸੀ। ਅਦਾਲਤ ਵਿੱਚ ਸੁਣਵਾਈ ਕਈ ਵਾਰ ਮੁਲਤਵੀ ਹੋਈ। ਰਣਜੀਤ ਸਿੰਘ ਡੇਰੇ ਦਾ ਮੁੱਖ ਪ੍ਰਬੰਧਕ ਸੀ। ਸੀਬੀਆਈ ਨੇ 2003 ਵਿੱਚ ਦੋਸ਼ੀਆਂ ਵਿਰੁੱਧ ਕੇਸ ਦਰਜ ਕੀਤਾ ਸੀ ਅਤੇ 2007 ਵਿੱਚ ਅਦਾਲਤ ਨੇ ਦੋਸ਼ ਤੈਅ ਕੀਤੇ ਸਨ।

LEAVE A REPLY

Please enter your comment!
Please enter your name here