ਗੈਂਗਸਟਰ ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ਹੋਇਆ ਵੱਡਾ ਖੁਲਾਸਾ
ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਇੰਟਰਵਿਊ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਨੂੰ ਲੈ ਕੇ ਸੁਣਵਾਈ ਹੋਈ ਹੈ। ਸੁਣਵਾਈ ਦੌਰਾਨ ਇਹ ਗੱਲ ਸਹਾਮਣੇ ਆਈ ਹੈ ਕਿ ਲਾਰੇਂਸ ਬਿਸ਼ਨੋਈ ਦੀ ਪਹਿਲੀ ਇੰਟਰਵਿਊ ਸੀਆਈਏ ਖਰੜ ਦੇ ਪਰਿਸਰ ਵਿੱਚ ਅਤੇ ਦੂਜੀ ਇੰਟਰਵਿਊ ਰਾਜਸਥਾਨ ਦੀ ਜੇਲ੍ਹ ਵਿੱਚ ਹੋਈ ਹੈ।
ਰਾਜਸਥਾਨ ਦੇ ਐਡਵੋਕੇਟ ਜਨਰਲ ਨੂੰ ਅਗਲੀ ਸੁਣਵਾਈ ‘ਤੇ ਹਾਜ਼ਰ ਹੋਣ ਦੇ ਹੁਕਮ
ਕੋਰਟ ਵੱਲੋਂ ਇਸ ਮਾਮਲੇ ‘ਚ ਰਾਜਸਥਾਨ ਨੂੰ ਵੀ ਧਿਰ ਬਣਾਇਆ ਗਿਆ। ਇਸ ਦੇ ਨਾਲ ਹੀ ਹਾਈਕਰੋਟ ਨੇ ਰਾਜਸਥਾਨ ਦੇ ਐਡਵੋਕੇਟ ਜਨਰਲ ਨੂੰ ਅਗਲੀ ਸੁਣਵਾਈ ‘ਤੇ ਹਾਜ਼ਰ ਹੋਣ ਦੇ ਹੁਕਮ ਦਿੱਤੇ ਹਨ।