ਮੋਹਾਲੀ, 4 ਅਗਸਤ 2025 : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ (Bikram Singh Majithia’s) ਦੀ ਜ਼ਮਾਨਤ ਮਾਮਲੇ ’ਤੇ ਹੋਣ ਵਾਲੀ ਸੁਣਵਾਈ ਅੱਜ ਸੋਮਵਾਰ ਨੂੰ ਵੀ ਟਲ ਗਈ । ਇਸ ਮਾਮਲੇ ’ਚ ਹੁਣ ਬੁੱਧਵਾਰ 6 ਅਗਸਤ ਨੂੰ ਸੁਣਵਾਈ ਹੋਵੇਗੀ (he hearing will be held on August 6.) । ਜ਼ਿਕਰਯੋਗ ਹੈ ਕਿ ਬਿਕਰਮ ਸਿੰਘਮ ਮਜੀਠੀਆ ਇਸ ਸਮੇਂ ਨਾਭਾ ਜੇਲ੍ਹ ’ਚ ਬੰਦ ਹਨ।
ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੇ ’ਤੇ ਵੀ ਸੁਣਵਾਈ ਹੋਣੀ ਹੈ
ਇਸੇ ਦਿਨ ਬਿਕਰਮ ਸਿੰਘ ਮਜੀਠੀਆ ਦੀ ਬੈਰਕ ਬਦਲਣ ਵਾਲੇ ’ਤੇ ਵੀ ਸੁਣਵਾਈ ਹੋਣੀ ਹੈ । ਉਧਰ ਸ਼੍ਰੋਮਣੀ ਅਕਾਲੀ ਦਲ ਨੇ ਆਰੋਪ ਲਗਾਇਆ ਹੈ ਕਿ ਬਿਕਰਮ ਮਜੀਠੀਆ ਨਾਲ ਉਨ੍ਹਾਂ ਦੇ ਆਗੂਆਂ ਨੂੰ ਮਿਲਣ ਨਹੀਂ ਦਿੱਤਾ ਜਾ ਰਿਹਾ । ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ
ਸੁਖਬੀਰ ਸਿੰਘ ਬਾਦਲ ਬਿਕਰਮ ਮਜੀਠੀਆ ਨਾਲ ਮੁਲਾਕਾਤ ਕਰਨ ਲਈ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਮੁਲਾਕਾਤ ਨਹੀਂ ਕਰ ਦਿੱਤੀ ਗਈ ਸੀ। ਇਸੇ ਤਰ੍ਹਾਂ ਡਾ. ਦਲਜੀਤ ਸਿੰਘ ਚੀਮਾ ਅਤੇ ਹੋਰ ਆਗੂ ਵੀ ਮਜੀਠੀਆ ਨੂੰ ਮਿਲਣ ਲਈ ਜੇਲ੍ਹ ਪਹੁੰਚੇ ਸਨ ਪ੍ਰੰਤੂ ਉਨ੍ਹਾਂ ਨੂੰ ਬਿਕਰਮ ਮਜੀਠੀਆ ਨਾਲ ਮਿਲਣ ਨਹੀਂ ਸੀ ਦਿੱਤਾ ਗਿਆ ।
Read More : ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ ਤਿੰਨ ਸਾਬਕਾ ਮੰਤਰੀ









