ਭਾਜਪਾ ਆਗੂ ਤਜਿੰਦਰਪਾਲ ਸਿੰਘ ਬੱਗਾ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਬੱਗਾ ਨੂੰ ਪੰਜਾਬ ਪੁਲਿਸ ਨੇ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ। ਬੀਜੇਪੀ ਦਾ ਕਹਿਣਾ ਹੈ ਕਿ ਪੰਜਾਬ ਪੁਲਿਸ ਨੇ ਤਜਿੰਦਰਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕੀਤਾ ਹੈ। ਬੱਗਾ ਖਿਲਾਫ਼ ਮੁਹਾਲੀ ‘ਚ FIR ਦਰਜ ਹੈ।
ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਅੱਜ ਸਵੇਰੇ ਦਿੱਲੀ ‘ਚ ਬੱਗਾ ਦੇ ਘਰ ਪਹੁੰਚੀ ਤੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ ਗਿਆ ਹੈ। ਕਿਹਾ ਜਾ ਰਿਹਾ ਹੈ ਕਿ 50 ਦੇ ਕਰੀਬ ਪੰਜਾਬ ਪੁਲਿਸ ਦੇ ਜਵਾਨ ਉਨ੍ਹਾਂ ਦੇ ਘਰ ਪਹੁੰਚੇ। ਦਿੱਲੀ ਬੀਜੇਪੀ ਦੇ ਆਗੂ ਖਿਲਾਫ ਮੁਹਾਲੀ ‘ਚ FIR ਦਰਜ ਹੈ। ਉਨ੍ਹਾਂ ਖਿਲਾਫ 1 ਅਪ੍ਰੈਲ ਨੂੰ ਮੁਹਾਲੀ ਦੇ ਪੰਜਾਬ ਸਟੇਟ ਸਾਈਬਰ ਕ੍ਰਾਈਮ ਥਾਣੇ ‘ਚ ਦਰਜ ਹੈ। ਉਨ੍ਹਾਂ ‘ਤੇ ਭੜਕਾਊ ਟਵੀਟ ਕਰਨ ਦੇ ਇਲਜ਼ਾਮ ਹਨ। ਉਨ੍ਹਾਂ ਨੇ ਕਸ਼ਮੀਰੀ ਫਾਈਲਜ਼ ਨੂੰ ਲੈ ਕੇ ਅਰਵਿੰਦ ਕੇਜਰੀਵਾਲ ਖਿਲਾਫ ਟਿੱਪਣੀ ਕੀਤੀ ਸੀ।ਉਨ੍ਹਾਂ ਖਿਲਾਫ ਧਾਰਾ 153-ਏ, 505 ਅਤੇ 506 ਤਹਿਤ ਕੇਸ ਦਰਜ ਹੈ।